ਪਿਛਲੀ ਸਦੀ ’ਚ ਮਤਭੇਦਾਂ ਦੇ ਨਾਂ ਉਤੇ ਬਹੁਤ ਸਮਾਂ ਬਰਬਾਦ ਹੋ ਚੁੱਕੈ, ਹੋਰ ਨਹੀਂ ਕਰਾਂਗੇ : ਮੋਦੀ
Published : Dec 23, 2020, 1:03 am IST
Updated : Dec 23, 2020, 1:03 am IST
SHARE ARTICLE
image
image

ਪਿਛਲੀ ਸਦੀ ’ਚ ਮਤਭੇਦਾਂ ਦੇ ਨਾਂ ਉਤੇ ਬਹੁਤ ਸਮਾਂ ਬਰਬਾਦ ਹੋ ਚੁੱਕੈ, ਹੋਰ ਨਹੀਂ ਕਰਾਂਗੇ : ਮੋਦੀ

ਅਲੀਗੜ੍ਹ ਮੁਸਲਿਮ ਯੂਨੀਵਰਸਿਟੀ ਦੇ 100 ਸਾਲ ਪੂਰੇ ਹੋਣ ’ਤੇ ਪ੍ਰਧਾਨ ਮੰਤਰੀ ਨੇ ਕੀਤਾ ਸੰਬੋਧਨ
 

ਨਵੀਂ ਦਿੱਲੀ, 22 ਦਸੰਬਰ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ ਦੇਸ਼ ਵਿਚ ਹਰ ਕਿਸੇ ਨੂੰ ਮਿਲ ਕੇ ਆਤਮ ਨਿਰਭਰ ਭਾਰਤ ਬਣਾਉਣਾ ਲਈ ਕੰਮ ਕਰਨਾ ਚਾਹੀਦਾ ਹੈ। ਪੀਐਮ ਮੋਦੀ ਨੇ ਮੰਗਲਵਾਰ ਨੂੰ ਅਲੀਗੜ੍ਹ ਮੁਸਲਿਮ ਯੂਨੀਵਰਸਿਟੀ ਦੇ ਸ਼ਤਾਬਦੀ ਸਮਾਰੋਹ ਵਿਚ  ਵਿਦਿਆਰਥੀਆਂ ਨੂੰ ਸੰਬੋਧਨ ਕੀਤਾ। ਪੀਐਮ ਮੋਦੀ ਵੀਡੀਉ ਕਾਨਫਰੰਸ ਜ਼ਰੀਏ ਸ਼ਤਾਬਦੀ ਸਮਾਰੋਹ ਨੂੰ ਸੰਬੋਧਨ ਕੀਤਾ। ਇਸ ਮੌਕੇ ਪ੍ਰਧਾਨ ਮੰਤਰੀ ਨੇ ਇਕ ਵਿਸ਼ੇਸ਼ ਡਾਕ ਟਿਕਟ ਵੀ ਜਾਰੀ ਕੀਤੀ। ਪੀਐਮ ਮੋਦੀ ਨੇ ਕਿਹਾ ਕਿ ਪਿਛਲੀ ਸਦੀ ਵਿਚ ਮਤਭੇਦਾਂ ਦੇ ਨਾਂ ’ਤੇ ਬਹੁਤ ਸਮਾਂ ਬਰਬਾਦ ਹੋ ਚੁੱਕਾ ਹੈ, ਹੁਣ ਹੋਰ ਸਮਾਂ ਨਹੀਂ ਬਰਬਾਦ ਕਰਾਂਗੇ, ਮਿਲ ਕੇ ਆਤਮ ਨਿਰਭਰ ਭਾਰਤ ਬਣਾਵਾਂਗੇ। ਪ੍ਰਧਾਨ ਮੰਤਰੀ ਨੇ ਕਿਹਾ ਕਿ ਦੇਸ਼ ਦੀ ਤਰੱਕੀ ਲਈ ਉਸ ਦਾ ਹਰ ਪੱਧਰ ’ਤੇ ਵਿਕਾਸ ਹੋਣਾ ਜ਼ਰੂਰੀ ਹੈ। ਅੱਜ ਦੇਸ਼ ਵੀ ਉਸ ਮਾਰਗ ’ਤੇ ਅੱਗੇ ਵਧ ਰਿਹਾ ਹੈ, ਜਿਥੇ ਹਰੇਕ ਨਾਗਰਿਕ ਨੂੰ ਬਿਨਾਂ ਕਿਸੇ ਭੇਦਭਾਵ ਦੇ ਦੇਸ਼ ਵਿਚ ਹੋ ਰਹੇ ਵਿਕਾਸ ਦਾ ਲਾਭ ਮਿਲੇ। ਇਸ ਮੌਕੇ ਮੋਦੀ ਨੇ ਸਿਖਿਆ ਤੇ ਵਿਕਾਸ ਦੇ ਖੇਤਰ ਵਿਚ ਭਾਜਪਾ ਸਰਕਾਰ ਵਲੋਂ ਕੀਤੇ ਕੰਮਾਂ ਦਾ ਜ਼ਿਕਰ ਕੀਤਾ। ਇਸ ਤੋਂ ਇਲਾਵਾ ਉਹਨਾਂ ਨੇ ਮੁਸਲਿਮ ਵਿਦਿਆਰਥਣਾਂ ਨੂੰ ਦਿਤੀਆਂ ਗਈਆਂ ਸਹੂਲਤਾਂ ਦਾ ਵੀ ਜ਼ਿਕਰ ਕੀਤਾ। ਪ੍ਰਧਾਨ ਮੰਤਰੀ ਮੋਦੀ ਨੇ ਅਲੀਗੜ੍ਹ ਮੁਸਲਿਮ ਯੂਨੀਵਰਸਿਟੀ ਨੂੰ “ਛੋਟਾ ਭਾਰਤ” ਕਹਿ ਕੇ ਯੂਨੀਵਰਸਿਟੀ ਦੀ ਵਿਰਾਸਤ ਦਾ ਵਰਣਨ ਕੀਤਾ। ਉਹਨਾਂ ਕਿਹਾ ਕਿ ‘ਇਥੇ ਉਰਦੂ, ਅਰਬੀ ਅਤੇ ਫ਼ਾਰਸੀ ਭਾਸ਼ਾ’ ਤੇ ਕੀਤੀ ਗਈ ਖੋਜ, ਇਸਲਾਮਿਕ ਸਾਹਿਤ ’ਤੇ ਕੀਤੀ ਗਈ ਖੋਜ, ਇਸਲਾਮਿਕ ਵਿਸਵ ਨਾਲ ਭਾਰਤ ਦੇ ਸਭਿਆਚਾਰਕ ਸਬੰਧਾਂ ਨੂੰ ਨਵੀਂ ਊਰਜਾ ਦਿੰਦੀ ਹੈ। ਉਹਨਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਏਐਮਯੂ ਕੈਂਪਸ ਵਿਚ ‘ਇਕ ਭਾਰਤ, ਸ਼ਾਨਦਾਰ ਭਾਰਤ’ ਦੀ ਭਾਵਨਾ ਦਿਨ ਪ੍ਰਤੀ ਦਿਨ ਮਜਬੂਤ ਹੋਣੀ ਚਾਹੀਦੀ ਹੈ, ਇਸ ਲਈ ਇਕੱਠੇ ਹੋ ਕੇ ਕੰਮ ਕਰਨਾ ਚਾਹੀਦਾ ਹੈ।     (ਪੀਟੀਆਈ)
 

SHARE ARTICLE

ਏਜੰਸੀ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement