
ਹਰਿਆਣਾ ਦੇ ਮੁੱਖ ਮੰਤਰੀ ਨੂੰ ਕਿਸਾਨਾਂ ਨੇ ਘੇਰਿਆ, ਦਿਖਾਏ ਕਾਲੇ ਝੰਡੇ
ਅੰਬਾਲਾ, 22 ਦਸੰਬਰ : ਕੇਂਦਰ ਸਰਕਾਰ ਦੇ ਨਵੇਂ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਇਕ ਸਮੂਹ ਨੇ ਮੰਗਲਵਾਰ ਨੂੰ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਉਸ ਸਮੇਂ ਕਾਲੇ ਝੰਡੇ ਦਿਖਾਏ, ਜਦੋਂ ਉਨ੍ਹਾਂ ਦਾ ਕਾਫਲਾ ਅੰਬਾਲਾ ਸ਼ਹਿਰ ਤੋਂ ਲੰਘ ਰਿਹਾ ਸੀ | ਸੂਤਰਾਂ ਨੇ ਇਹ ਜਾਣਕਾਰੀ ਦਿਤੀ | ਉਨ੍ਹਾਂ ਦਸਿਆ ਕਿ ਕੁੱਝ ਕਿਸਾਨਾਂ ਨੇ ਕਥਿਤ ਤੌਰ 'ਤੇ ਮੁੱਖ ਮੰਤਰੀ ਦੇ ਕਾਫਲੇ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਪਰ ਪੁਲਿਸ ਉਨ੍ਹਾਂ ਨੂੰ ਸੁਰੱਖਿਅਤ ਕੱਢਣ 'ਚ ਕਾਮਯਾਬ ਰਹੀ | ਖੱਟਰ, ਅੰਬਾਲਾ 'ਚ ਆਗਾਮੀ ਬਾਡੀ ਚੋਣਾਂ 'ਚ ਮਹਾਪੌਰ ਅਤੇ ਪ੍ਰਾਸ਼ਦ ਦੇ ਉਮੀਦਵਾਰਾਂ ਦੇ ਸਮਰਥਨ 'ਚ ਜਨਸਭਾਵਾਂ ਨੂੰ ਸੰਬੋਧਿਤ ਕਰਨ ਆਏ ਸਨ | ਮੁੱਖ ਮੰਤਰੀ ਦਾ ਕਾਫਲਾ ਹਾਲੇ ਅਗ੍ਰਸੇਨ ਚੌਕ ਨੂੰ ਪਾਰ ਕਰ ਰਿਹਾ ਸੀ, ਉਦੋਂ ਹੀ ਕਿਸਾਨਾਂ ਨੇ ਕਾਲੇ ਝੰਡੇ ਦਿਖਾਏ | ਉਨ੍ਹਾਂ ਨੇ ਸਰਕਾਰ ਦੇ ਖ਼ਿਲਾਫ਼ ਨਾਹਰੇਬਾਜ਼ੀ ਕੀਤ ਅਤੇ ਕਿਹਾ ਕਿ ਜਦੋਂ ਤਕ ਨਵੇਂ ਖੇਤੀ ਕਾਨੂੰਨ ਵਾਪਸ ਨਹੀਂ ਲਏ ਜਾਂਦੇ ਉਦੋਂ ਤਕ ਵਿਰੋਧ ਪ੍ਰਦਰਸ਼ਨ ਜਾਰੀ ਰਹੇਗਾ | (ਪੀਟੀਆਈ)
Photo