ਇਤਿਹਾਸ ਦੇ ਪੰਨਿਆਂ ’ਚ ਸੁਨਹਿਰੀ ਅੱਖਰਾਂ 'ਚ ਦਰਜ ਹੋਵੇਗਾ ਕਿਸਾਨ ਅੰਦੋਲਨ - ਸੁਖਜਿੰਦਰ ਰੰਧਾਵਾ 
Published : Dec 23, 2020, 1:46 pm IST
Updated : Dec 23, 2020, 1:46 pm IST
SHARE ARTICLE
Sukhjinder Singh Randhawa
Sukhjinder Singh Randhawa

ਕੈਬਿਨਟ ਮੰਤਰੀ ਰੰਧਾਵਾ ਨੇ ਕਿਸਾਨ ਦੀ ਮੱਦਦ ਲਈ ਅੱਗੇ ਆਏ ਦਿੱਲੀ ਅਤੇ ਹਰਿਆਣਾ ਦੇ ਆਮ ਲੋਕਾਂ, ਉੱਥੋਂ ਦੀਆਂ ਧਾਰਮਿਕ ਤੇ ਸਮਾਜਿਕ ਜੱਥੇਬੰਦੀਆਂ ਦਾ ਜਿੱਥੇ ਧੰਨਵਾਦ ਕੀਤਾ,

ਚੰਡੀਗੜ੍ਹ - ਪੰਜਾਬ ਦੇ ਕੈਬਿਨੇਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕੇਂਦਰ ਦੀ ਮੋਦੀ ਸਰਕਾਰ ਨੂੰ ਕਿਸਾਨ ਅਤੇ ਪੰਜਾਬ ਵਿਰੋਧੀ ਦੱਸਦਿਆਂ ਕਿਹਾ ਕਿ ਦੇਸ਼ ਦੇ ਅੰਨਦਾਤੇ ਨਾਲ ਮੋਦੀ ਸਰਕਾਰ ਦਾ ਬੇਰੁਖੀ ਵਾਲਾ ਵਤੀਰਾ ਬਹੁਤ ਹੀ ਮੰਦਭਾਗਾ ਅਤੇ ਨਿੰਦਣਯੋਗ ਹੈ। ਉਹ ਅੱਜ ਸੀਨੀਅਰ ਕਾਂਗਰਸੀ ਆਗੂ ਨਿਮੀਸ਼ਾ ਮਹਿਤਾ ਦੇ ਗ੍ਰਹਿ ਵਿਖੇ ਗੱਲਬਾਤ ਕਰ ਰਹੇ ਸੀ।

Farmers ProtestFarmers Protest

ਕੈਬਿਨਟ ਮੰਤਰੀ ਰੰਧਾਵਾ ਨੇ ਕਿਸਾਨ ਦੀ ਮੱਦਦ ਲਈ ਅੱਗੇ ਆਏ ਦਿੱਲੀ ਅਤੇ ਹਰਿਆਣਾ ਦੇ ਆਮ ਲੋਕਾਂ, ਉੱਥੋਂ ਦੀਆਂ ਧਾਰਮਿਕ ਤੇ ਸਮਾਜਿਕ ਜੱਥੇਬੰਦੀਆਂ ਦਾ ਜਿੱਥੇ ਧੰਨਵਾਦ ਕੀਤਾ, ਉੱਥੇ ਹੀ ਕਿਹਾ ਕਿ ਕਿਸਾਨਾਂ ਦਾ ਅੰਦੋਲਨ ਹੁਣ ਇਕ ਵੱਡੀ ਕ੍ਰਾਂਤੀ ਬਣ ਗਿਆ ਹੈ, ਜਿਸ ਨੂੰ ਇਤਿਹਾਸ ਦੇ ਪੰਨਿਆਂ ’ਚ ਸੁਨਹਿਰੀ ਅੱਖਰਾਂ ਨਾਲ ਦਰਜ ਕੀਤਾ ਜਾਵੇਗਾ।

Sukhjinder RandhawaSukhjinder Randhawa

ਉਨ੍ਹਾਂ ਨਵੇਂ ਸਾਲ ’ਚ ਹੋਣ ਜਾ ਰਹੀਆਂ ਨਗਰ ਨਿਗਮ ਚੋਣਾਂ ਵਿਚ ਹਰ ਕਾਰਪੋਰੇਸ਼ਨ ਉਪਰ ਕਾਂਗਰਸ ਪਾਰਟੀ ਦੀ ਸ਼ਾਨਦਾਰ ਜਿੱਤ ਦਾ ਦਾਅਵਾ ਵੀ ਕੀਤਾ ਨਿਮੀਸ਼ਾ ਮਹਿਤਾ ਤੋਂ ਇਲਾਵਾ ਬਲਾਕ ਕਾਂਗਰਸ ਫਗਵਾੜਾ ਦਿਹਾਤੀ ਦੇ ਪ੍ਰਧਾਨ ਦਲਜੀਤ ਰਾਜੂ ਦਰਵੇਸ਼ ਪਿੰਡ ਨੇ ਕਿਹਾ ਕਿ ਕਿਸਾਨਾ ਦੀ ਮੰਗ ਅਨੁਸਾਰ ਖੇਤੀ ਸਬੰਧੀ ਤਿੰਨੋਂ ਕਾਲੇ ਕਾਨੂੰਨ ਤੁਰੰਤ ਰੱਦ ਕੀਤੇ ਜਾਣ। ਇਸ ਮੌਕੇ ਹਰਸਰੂਪ ਰਿਹਾਣਾ ਜੱਟਾਂ, ਵਰੁਣ ਚੱਕ ਹਕੀਮ ਤੋਂ ਇਲਾਵਾ ਗਡ਼੍ਹਸ਼ੰਕਰ ਤੋਂ ਕੌਂਸਲਰ ਨਰਿੰਦਰ ਨਰਿੰਦਰ ਮੋਹਨ ਨਿੰਦੀ, ਰੀਟਾ, ਜਤਿੰਦਰ ਸੋਨੂੰ, ਸਰਪੰਚ ਰਣਜੀਤ, ਬਿੰਦੂ, ਬਲਵੀਰ ਫੌਜੀ, ਕੈਪਟਨ ਹਰਿਵੰਦਰ ਸਿੰਘ, ਵਿਕ੍ਰਾਂਤ ਕਪੂਰ, ਕਾਲਾ ਰਾਮਪੁਰ ਸੁੰਨਡ਼ਾ, ਵਿਪਨ, ਕੁਲਦੀਪ ਆਦਿ ਹਾਜ਼ਰ ਸਨ।

SHARE ARTICLE

ਏਜੰਸੀ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement