
ਪੰਜਾਬ ਦੇ ਕਿਸਾਨਾਂ ਵੱਲੋਂ ਵੱਖ-ਵੱਖ ਪਿੰਡ ਵਾਸੀਆਂ ਵੱਲੋਂ ਪਿੰਡ ਵਿੱਚ ਲੱਗੇ ਜੀਓ ਦੇ ਟਾਵਰਾਂ ਦੀ ਬਿਜਲੀ ਸਪਲਾਈ ਕੱਟੀ ਜਾ ਰਹੀ ਹੈ।
ਬਠਿੰਡਾ: ਖੇਤੀ ਕਾਨੂੰਨਾਂ ਦੇ ਖਿਲਾਫ ਕਿਸਾਨਾਂ ਦਾ ਅੰਦੋਲਨ ਲਗਾਤਾਰ ਭੱਖਦਾ ਜਾ ਰਿਹਾ ਹੈ। ਇਸ ਵਿਚਕਾਰ ਕਿਸਾਨਾਂ ਜਿਥੇ ਖੇਤੀ ਕਾਨੂੰਨ ਦਾ ਵਿਰੋਧ ਕਰ ਰਹੇ ਤੇ ਦੂਜੇ ਪਾਸੇ ਹੁਣ ਵੱਡੇ-ਵੱਡੇ ਕਾਰਪੋਰੇਟ ਘਰਾਣਿਆਂ ਦਾ ਬਾਈਕਾਟ ਵੀ ਕਰ ਰਹੇ ਹਨ। ਕਿਸਾਨਾਂ ਦਾ ਸਭ ਤੋਂ ਵੱਧ ਗੁੱਸਾ ਅੰਬਾਨੀ ਤੇ ਅਡਾਨੀ ਵੱਲ ਦਿਖ ਰਿਹਾ ਹੈ। ਕਿਸਾਨਾਂ ਨੇ ਰਿਲਾਇੰਸ ਦੇ ਪੰਪ, ਮਾਲ ਤੇ ਜੀਓ ਦਾ ਜ਼ੋਰਦਾਰ ਵਿਰੋਧ ਕੀਤਾ ਹੈ।
ਦੂਜੇ ਪਾਸੇ ਹੁਣ ਪੰਜਾਬ ਦੇ ਕਿਸਾਨਾਂ ਵੱਲੋਂ ਵੱਖ-ਵੱਖ ਪਿੰਡ ਵਾਸੀਆਂ ਵੱਲੋਂ ਪਿੰਡ ਵਿੱਚ ਲੱਗੇ ਜੀਓ ਦੇ ਟਾਵਰਾਂ ਦੀ ਬਿਜਲੀ ਸਪਲਾਈ ਕੱਟੀ ਜਾ ਰਹੀ ਹੈ। ਅਜਿਹਾ ਹੀ ਮੋਗਾ ਦੇ ਕਸਬਾ ਧਰਮਕੋਟ ਵਿੱਚ ਹੋਇਆ ਜਿੱਥੇ ਭਾਰਤੀ ਕਿਸਾਨ ਯੂਨੀਅਨ ਵੱਲੋਂ ਆਧਾਰ ਕਰਿਆਨਾ ਸਟੋਰ ਬਾਹਰ ਅਣਮਿੱਥੇ ਸਮੇਂ ਲਈ ਧਰਨਾ ਲਾ ਕੇ ਸਟੋਰ ਨੂੰ ਬੰਦ ਕਰਵਾ ਦਿੱਤਾ ਗਿਆ।
ਇਸ ਵਿਚਕਾਰ ਹੁਣ ਕਿਸਾਨਾਂ ਤੇ ਪੰਜਾਬ ਦੇ ਲੋਕਾਂ ਨੇ ਕਈ ਦਿਨਾਂ ਤੋਂ ਜੀਓ ਦੇ ਸਿਮ ਬੰਦ ਕੀਤੇ ਜਾਰ੍ਹੇ ਹਨ। ਜੀਓ ਟਾਵਰਾਂ ਨੂੰ ਤਾਲੇ ਲਾਏ ਜਾ ਰਹੇ ਹਨ। ਬੁੱਧਵਾਰ ਨੂੰ ਬਠਿੰਡਾ ਦੇ ਪਿੰਡ ਕੋਠੇ ਨੱਥਾ ਸਿੰਘ ਵਾਲਾ 'ਚ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਅਗਵਾਈ ਵਿਚ ਕਿਸਾਨਾਂ ਨੇ ਜੀਓ ਟਾਵਰ ਬੰਦ ਕਰ ਦਿੱਤਾ।