ਹਰ ਪੰਜਾਬੀ ਜਾਤ ਧਰਮ ਤੇ ਕਿੱਤੇ ਨੂੰ ਛੱਡ ਕੇ ਕਿਸਾਨ ਮੁਹਿੰਮ ’ਚ ਪਾ ਰਿਹੈ ਆਪਣਾ ਹਿੱਸਾ - ਸਿੰਗਲਾ
Published : Dec 23, 2020, 4:59 pm IST
Updated : Dec 23, 2020, 4:59 pm IST
SHARE ARTICLE
Punjab Education Minister Singla sits on Hunger Strike in solidarity with farmers & Arhtiyas
Punjab Education Minister Singla sits on Hunger Strike in solidarity with farmers & Arhtiyas

ਸਿੱਖਿਆ ਮੰਤਰੀ  ਨੇ ਕਿਸਾਨਾਂ ਦੇ ਹੱਕ ਵਿਚ ਕੀਤੀ ਭੁੱਖ ਹੜਤਾਲ, ਕੇਂਦਰ ਨੂੰ ਨਵੇਂ ਖੇਤੀ ਕਾਨੂੰਨ ਵਾਪਸ ਲੈਣ ਦੀ ਅਪੀਲ*

ਚੰਡੀਗੜ : ਪੰਜਾਬ ਦੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਅਤੇ ਕਿਸਾਨਾਂ ਦੇ ਹੱਕ ਵਿਚ ਸੰਗਰੂਰ ਵਿਖੇ ਇੱਕ ਰੋਜਾ ਭੁੱਖ ਹੜਤਾਲ ਕੀਤੀ। ਇਸ ਭੁੱਖ ਹੜਤਾਲ ਵਿਚ ਇਲਾਕੇ ਦੇ 200 ਤੋਂ ਵੱਧ ਆੜਤੀਆਂ ਨੇ ਵੀ ਸਿੱਖਿਆ ਮੰਤਰੀ ਦਾ ਸਾਥ ਦਿੱਤਾ ਅਤੇ ਕਿਸਾਨਾਂ ਵੱਲੋਂ ਦੇਸ਼ ਭਰ ਵਿਚ ਦਿੱਤੇ ਜਾ ਰਹੇ ਧਰਨਿਆਂ ਦੀ ਹਿਮਾਇਤ ਕੀਤੀ।

ਭੁੱਖ ਹੜਤਾਲ ਦੌਰਾਨ ਪੱਤਰਕਾਰਾਂ ਨਾਲ ਗੱਲ ਕਰਦਿਆਂ ਸਿੰਗਲਾ ਨੇ ਕਿਹਾ ਕਿ ਕਿਸਾਨਾਂ ਦੁਆਰਾ ਸ਼ੁਰੂ ਕੀਤਾ ਗਿਆ ਇਹ ਸੰਘਰਸ਼ ਹੁਣ ਸੱਚੀ ਲੋਕ ਲਹਿਰ ਬਣ ਗਿਆ ਹੈੇ ਅਤੇ ਹਰ ਪੰਜਾਬੀ ਹੁਣ ਜ਼ਾਤ ਧਰਮ ਅਤੇ ਕਿੱਤੇ ਨੂੰ ਪਿੱਛੇ ਛੱਡ ਕੇ ਇਸ ਮੁਹਿੰਮ ਵਿਚ ਆਪਣਾ ਹਿੱਸਾ ਪਾ ਰਿਹਾ ਹੈ। ਪੰਜਾਬ ਵਿਚ ਆੜਤੀਏ ਅਤੇ ਕਿਸਾਨ ਦਾ ਨੌਂਹ-ਮਾਸ ਦਾ ਰਿਸ਼ਤਾ ਹੈ ਜੋ ਪਿਛਲੇ ਸੌ ਸਾਲਾਂ ਤੋਂ ਚਲਦਾ ਆ ਰਿਹਾ ਹੈ। ਸਿੱਖਿਆ ਮੰਤਰੀ ਨੇ ਕਿਹਾ ਕਿ ਇਸ ਭੁੱਖ ਹੜਤਾਲ ਰਾਹੀਂ ਅਸੀਂ ਕਿਸਾਨ ਯੂਨੀਅਨਾਂ ਵੱਲੋਂ ਕੀਤੀਆਂ ਜਾ ਰਹੀਆਂ ਮੰਗਾਂ ਦਾ ਸਮਰਥਨ ਕਰਦੇ ਹਾਂ।

Punjab Education Minister Singla sits on Hunger Strike in solidarity with farmers & ArhtiyasPunjab Education Minister Singla sits on Hunger Strike in solidarity with farmers & Arhtiyas

ਸਿੱਖਿਆ ਮੰਤਰੀ ਸਿੰਗਲਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕਰਦਿਆਂ ਕਿਹਾ ਕਿ ਸਰਕਾਰ ਛੇਤੀ ਹੀ ਸੰਸਦ ਦਾ ਸਰਦ ਰੁੱਤ ਦਾ ਇਜਲਾਸ ਬੁਲਾ ਕੇ ਇਹ ਕਾਲੇ ਕਾਨੂਨ ਵਾਪਸ ਲਵੇ। ਉਹਨਾਂ ਜ਼ੋਰ ਦਿੰਦਿਆਂ ਕਿਹਾ ਕਿ ਇਹ ਕਾਲੇ ਕਾਨੰੂਨ ਭਾਰਤੀ ਜਮਹੂਰੀਅਤ ਦੇ ਸੰਘੀ ਢਾਂਚੇ ਤੇ ਹਮਲਾ ਹਨ। ਸਿੱਖਿਆ ਮੰਤਰੀ ਨੇ ਸਾਫ ਕਿਹਾ ਕਿ ਕੇਂਦਰ ਸਰਕਾਰ ਆਪਣੇ ਚਹੇਤਿਆਂ ਨੂੰ ਲਾਭ ਦੇਣ ਪਿੱਛੇ ਉਹਨਾਂ ਵਿਸ਼ਿਆਂ ਤੇ ਕਾਨੂਨ ਬਨਾਉਣ ਦੀ ਕੋਸ਼ਿਸ਼ ਕਰ ਰਹੀ ਹੈ ਜੋ ਉਸ ਦੇ ਅਖਤਿਆਰ ਵਿਚ ਹੀ ਨਹੀਂ ਹਨ।

Punjab Education Minister Singla sits on Hunger Strike in solidarity with farmers & ArhtiyasPunjab Education Minister Singla sits on Hunger Strike in solidarity with farmers & Arhtiyas

ਉਹਨਾਂ ਕਿਹਾ ਕਿ ਭਾਵੇਂ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਨੇ ਤਿੰਨੇ ਕਾਨੂੰਨਾਂ ਨੂੰ ਨਕਾਰ ਦਿੱਤਾ ਹੈ ਪਰ ਕੇਂਦਰ ਨੂੰ ਵੀ ਇਹ ਕਾਨੂੰਨ ਵਾਪਸ ਲੈ ਕੇ ਆਪਣੇ ਪਾਪ ਧੋ ਲੈਣੇ ਚਾਹੀਦੇ ਹਨ। ਸਿੱਖਿਆ ਮੰਤਰੀ ਨੇ ਆਮਦਨ ਕਰ ਵਿਭਾਗ ਵੱਲੋਂ ਪੰਜਾਬ ਭਰ ਵਿਚ ਆੜਤੀਆਂ ਉੱਤੇ ਕੀਤੇ ਜਾ ਰਹੇ ਛਾਪਿਆਂ ਦੀ ਵੀ ਪੁਰਜ਼ੋਰ ਨਿੰਦਾ ਕੀਤੀ। ਉਨਾਂ ਕਿਹਾ ਕਿ ਮੋਦੀ ਸਰਕਾਰ ਇਹਨਾਂ ਛਾਪਿਆਂ ਰਾਹੀਂ ਸੂਬੇ ਦੇ ਆੜਤੀਆਂ ਨੂੰ ਡਰਾਉਣਾ ਚਾਹੁੰਦੀ ਹੈ ਜੋ ਇਸ ਸੰਘਰਸ਼ ਵਿਚ ਆਪਣੇ ਕਿਸਾਨ ਭਰਾਵਾਂ ਦਾ ਸਾਥ ਦੇ ਰਹੇ ਹਨ ।

Punjab Education Minister Singla sits on Hunger Strike in solidarity with farmers & ArhtiyasPunjab Education Minister Singla sits on Hunger Strike in solidarity with farmers & Arhtiyas

ਉਹਨਾਂ ਕਿਹਾ ਕਿ ਭਾਜਪਾ ਆਪਣੀ ਵੰਡਵਾਦੀ ਵਿਚਾਰਧਾਰਾ ਰਾਹੀਂ ਇਸ ਸੰਘਰਸ਼ ਨੂੰ ਜਾਤੀ, ਧਰਮ ਦੇ ਅਧਾਰ ਤੇ ਵੰਡਣ ਦੀ ਕੋਸ਼ਿਸ਼ ਕਰਦੀ ਰਹੀ ਜਿਸ ਵਿਚ ਉਹ ਬੁਰੀ ਤਰਾਂ ਫੇਲ ਹੋ ਚੁੱਕੀ ਹੈ। ਸ੍ਰੀ ਸਿੰਗਲਾ ਨੇ ਕਿਹਾ ਕਿ ਭਾਜਪਾ ਦੀਆਂ ਕੋਝੀਆਂ ਚਾਲਾਂ ਹੋਰਨਾਂ ਸੂਬਿਆਂ ਵਿੱਚ ਤਾਂ ਕਾਮਯਾਬ ਹੋ ਸਕਦੀਆਂ ਹਨ ਪਰ ਪੰਜਾਬੀ ਹਿੰਦੂ ਉਹਨਾਂ ਦੇ ਬਹਿਕਾਵੇ ਵਿਚ ਨਹੀਂ ਆਉਣਗੇ ਅਤੇ ਸੂਬੇ ਦੇ ਹਰ ਫਿਰਕੇ ਦੇ ਲੋਕ ਡੱਟ ਕੇ ਇਹਨਾਂ ਕਾਲੇ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ।

Punjab Education Minister Singla sits on Hunger Strike in solidarity with farmers & ArhtiyasPunjab Education Minister Singla sits on Hunger Strike in solidarity with farmers & Arhtiyas

ਉਹਨਾਂ ਕਿਹਾ ਕਿ ਆਮਦਨ ਕਰ ਵਿਭਾਗ ਵੱਲੋਂ ਆੜਤੀਆਂ ਉੱਤੇ ਪਾਏ ਜਾ ਰਹੇ ਇਹ ਛਾਪੇ ਭਾਜਪਾਅਤੇ ਕੇਂਦਰ ਸਰਕਾਰ ਦੀ ਬੌਖਲਾਹਟ ਦਾ ਨਤੀਜਾ ਸਨ। ਸਿੱਖਿਆ ਮੰਤਰੀ ਨੇ ਇਹ ਵੀ ਕਿਹਾ ਕਿ ਉਹਨਾਂ ਨੂੰ ਇਸ ਗੱਲ ਦਾ ਵੀ ਫ਼ਖ਼ਰ ਹੈ ਕਿ ਇਸ ਸੰਘਰਸ਼ ਵਿਚ ਪੰਜਾਬੀ ਕਿਸਾਨ ਦੇਸ਼ ਭਰ ਦੇ ਕਿਸਾਨਾਂ ਦੀ ਅਗਵਾਈ ਕਰ ਰਹੇ ਹਨ।ਇਸ ਮੌਕੇ ਜ਼ਿਲਾ ਯੋਜਨਾ ਬੋਰਡ ਦੇ ਚੇਅਰਮੈਨ ਰਜਿੰਦਰ ਰਾਜਾ, ਮਾਰਕੀਟ ਕਮੇਟੀ ਸੰਗਰੁਰ ਦੇ ਚੇਅਰਮੈਨ ਅਨਿਲ ਘੀਚਾ, ਚੇਅਰਮੈਨ ਨਗਰ ਸੁਧਾਰ ਟਰੱਸਟ ਨਰੇਸ਼ ਗਾਬਾ, 

Punjab Education Minister Singla sits on Hunger Strike in solidarity with farmers & ArhtiyasPunjab Education Minister Singla sits on Hunger Strike in solidarity with farmers & Arhtiyas

ਪੰਜਾਬ ਸਮਾਲ ਇੰਡੀਸ਼ਟਰੀਜ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਮਹੇਸ਼ ਕੁਮਾਰ ਮੇਸੀ, ਡਾਇਰੈਕਟਰ ਇੰਨਫੋਟੈਕ ਪੰਜਾਬ ਸਤੀਸ਼ ਕਾਂਸਲ, ਸੀਨੀਅਰ ਕਾਂਗਰਸੀ ਆਗੂ ਅਮਰਜੀਤ ਸਿੰਘ ਟੀਟੂ, ਜਸਪਾਲ ਸ਼ਰਮਾ ਪਾਲੀ, ਬਲਬੀਰ ਕੌਰ ਸੈਨੀ, ਵਿਜੈ ਗੁਪਤਾ  ਬ੍ਰਾਹਮਣ ਸਭਾ, ਸੋਮਨਾਥ ਬਾਂਸਲ ਮੰਡੀ ਪ੍ਰਧਾਨ ਸੰਗਰੂਰ, ਬਿੰਦਰ ਬਾਂਸਲ, ਐਡਵੋਕੇਟ ਗੁਰਤੇਜ਼ ਗਰੇਵਾਲ  ਪ੍ਰਧਾਨ ਪੰਜਾਬ ਕਾਂਗਰਸ ਲੀਗਲ ਸੈਲ, ਪਰਮਿੰਦਰ ਸ਼ਰਮਾ ਅਤੇ ਹੋਰ ਕਾਂਗਰਸੀ ਆਗੂ ਅਤੇ ਆੜਤੀਆਂ ਐਸੋਈਸੇਸ਼ਨ ਦੇ ਨੁਮਾਇੰਦੇ ਅਤੇ ਪਤਵੰਤੇ ਹਾਜ਼ਰ ਸਨ।    

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਬੀਬੀ ਦਲੇਰ ਕੌਰ ਖ਼ਾਲਸਾ ਦੇ ਘਰ ਪਹੁੰਚ ਗਈ 13-13 ਜਥੇਬੰਦੀ, ਆਖ਼ਿਰ ਕੌਣ ਸੀ ਧਾਰਮਿਕ ਸਮਾਗਮ 'ਚ ਬੋਲਣ ਵਾਲਾ ਸ਼ਖ਼ਸ ?

24 Dec 2025 2:53 PM

Parmish Verma ਦੇ ਚੱਲਦੇ LIVE Show 'ਚ ਹੰਗਾਮਾ, ਦਰਸ਼ਕਾਂ ਨੇ ਤੋੜੇ ਬੈਰੀਕੇਡ, ਸਟੇਜ ਨੇੜੇ ਪਹੁੰਚੀ ਭਾਰੀ ਫੋਰਸ, ਰੱਦ ਕਰਨਾ ਪਿਆ ਸ਼ੋਅ

24 Dec 2025 2:52 PM

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM
Advertisement