ਸਿੱਖ ਪੰਥ ’ਤੇ ਚੌਤਰਫ਼ੋਂ ਹੋ ਰਹੇ ਹਮਲਿਆਂ ਨੂੰ ਇਕਜੁਟ ਹੋ ਕੇ ਹੀ ਠਲ੍ਹਿਆ ਜਾ ਸਕਦੈ : ਜਥੇਦਾਰ
Published : Dec 23, 2021, 12:28 am IST
Updated : Dec 23, 2021, 12:28 am IST
SHARE ARTICLE
image
image

ਸਿੱਖ ਪੰਥ ’ਤੇ ਚੌਤਰਫ਼ੋਂ ਹੋ ਰਹੇ ਹਮਲਿਆਂ ਨੂੰ ਇਕਜੁਟ ਹੋ ਕੇ ਹੀ ਠਲ੍ਹਿਆ ਜਾ ਸਕਦੈ : ਜਥੇਦਾਰ

ਅੰਮ੍ਰਿਤਸਰ, 22 ਦਸੰਬਰ (ਸੁਖਵਿੰਦਰਜੀਤ ਸਿੰਘ ਬਹੋੜੂ): ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵਾਪਰੀ ਬੇਅਦਬੀ ਦੀ ਮੰਦਭਾਗੀ ਘਟਨਾ ਤੋਂ ਬਾਅਦ ਪੰਥ ਦੇ ਨਾਂਅ ਸੰਦੇਸ਼ ਜਾਰੀ ਕਰਦਿਆਂ ਮੌਜੂਦਾ ਕੌਮੀ ਹਾਲਾਤ ਦੇ ਮੱਦੇਨਜ਼ਰ ਪੰਥਕ ਏਕਤਾ ਦੀ ਲੋੜ ‘ਤੇ ਜ਼ੋਰ ਦਿਤਾ ਹੈ। ਅੱਜ ਸਿੱਖ ਪੰਥ ਨੂੰ ਚੁਫੇਰਿਉਂ ਸਿਧਾਂਤਕ ਤੇ ਸਰੀਰਕ ਮਾਰੂ ਹਮਲਿਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਿਛਲੇ ਸਾਲਾਂ ਤੋਂ ਲਗਾਤਾਰ ਵਾਪਰ ਰਹੀਆਂ ਬੇਅਦਬੀ ਦੀਆਂ ਘਟਨਾਵਾਂ ਵੀ ਇਸੇ ਚੁਨੌਤੀਪੂਰਨ ਵਰਤਾਰੇ ਦਾ ਇਕ ਹਿੱਸਾ ਹਨ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤਕ ਬੇਅਦਬੀ ਦੀ ਘਟਨਾ ਦਾ ਵਾਪਰ ਜਾਣਾ ਸਿੱਖਾਂ ਦੇ ਸਬਰ ਦਾ ਅੰਤ ਵੇਖਣ ਦਾ ਖ਼ਤਰਨਾਕ ਤੇ ਭਿਆਨਕ ਸਿਖਰ ਹੈ। ਸਿੱਖਾਂ ਲਈ ਸ੍ਰੀ ਹਰਿਮੰਦਰ ਸਾਹਿਬ ਤੋਂ ਉਪਰ ਕੁੱਝ ਵੀ ਨਹੀਂ ਅਤੇ ਜਦੋਂ ਹਮਲਾਵਰ ਸ੍ਰੀ ਹਰਿਮੰਦਰ ਸਾਹਿਬ ਤਕ ਪਹੁੰਚ ਗਏ ਹਨ ਤਾਂ ਕੌਮ ਲਈ ਤੁਰਤ ਜਾਗਣਾ ਜ਼ਰੂਰੀ ਹੈ। 
ਉਨ੍ਹਾਂ ਕਿਹਾ ਕਿ ਸਿੱਖਾਂ ਨੂੰ ਆਤਮਕ ਤੇ ਬੌਧਿਕ ਤੌਰ ’ਤੇ ਤੋੜਨ ਲਈ ਗੁਰੂ ਗ੍ਰੰਥ ਤੇ ਗੁਰੂ ਪੰਥ ਉਪਰ ਅਸਹਿਣਯੋਗ ਹਮਲੇ ਹੋ ਰਹੇ ਹਨ, ਉੱਥੇ ਸਾਡੇ ਵਡੇਰਿਆਂ ਦੁਆਰਾ ਅਪਣਾ ਖ਼ੂਨ ਡੋਲ੍ਹ ਕੇ ਕਾਇਮ ਕੀਤੀਆਂ ਪੰਥਕ ਸੰਸਥਾਵਾਂ ਨੂੰ ਵੀ ਮਾਰੂ ਢਾਹ ਲਾਉਣ ਲਈ ਖ਼ਤਰਨਾਕ ਸਾਜ਼ਸ਼ਾਂ ਅਮਲ ਵਿਚ ਲਿਆਂਦੀਆਂ ਜਾ ਰਹੀਆਂ ਹਨ। ਸਾਨੂੰ ਅਪਣੀਆਂ ਪੰਥਕ ਸੰਸਥਾਵਾਂ ’ਤੇ ਹੋ ਰਹੇ ਹਮਲਿਆਂ ਪਿਛਲੀ ਮਾਨਸਿਕਤਾ ਨੂੰ ਸਮਝਣ ਦੀ ਲੋੜ ਹੈ। ਜੇਕਰ ਸਾਡੀਆਂ ਸੰਸਥਾਵਾਂ ਦੀ ਹੋਂਦ ਖ਼ਤਰੇ ਵਿਚ ਪੈ ਗਈ ਤਾਂ ਸਾਡੀ ਰੂਹਾਨੀ ਤੇ ਰਾਜਨੀਤਕ ਅਜ਼ਮਤ ਵੀ ਸੁਰੱਖਿਅਤ ਨਹੀਂ ਰਹਿ ਸਕੇਗੀ। ਸਾਡੇ ਲਈ ਜਿਥੇ ਅੱਜ ਪੰਥ ’ਤੇ ਹੋ ਰਹੇ ਹਮਲਿਆਂ ਦੀ ਰਾਜਨੀਤਕ ਤੇ ਸਭਿਆਚਾਰਕ ਰਣਨੀਤੀ ਨੂੰ ਸਮਝਣਾ ਬਹੁਤ ਜ਼ਰੂਰੀ ਹੈ, ਉੱਥੇ ਇਨ੍ਹਾਂ ਬਹੁਮੁਖੀ ਤੇ ਬਹੁਪਰਤੀ ਹਮਲਿਆਂ ਦਾ ਟਾਕਰਾ ਕਰਨ ਤੇ ਇਨ੍ਹਾਂ ਨੂੰ ਪਛਾੜਨ ਲਈ ਪੰਥਕ ਏਕਤਾ ਦੀ ਵੱਡੀ ਲੋੜ ਹੈ। 
ਉਨ੍ਹਾਂ ਸਮੁੱਚੀਆਂ ਸਿੱਖ ਜਥੇਬੰਦੀਆਂ, ਰਾਜਨੀਤਕ ਦਲਾਂ, ਧਾਰਮਕ, ਸਮਾਜਕ ਤੇ ਸਿਖਿਆ ਸੰਸਥਾਵਾਂ ਅਤੇ ਸੰਪਰਦਾਵਾਂ ਨੂੰ ਅਪੀਲ ਕੀਤੀ ਕਿ ਉਹ ਮੌਜੂਦਾ ਪੰਥਕ ਹਾਲਾਤ ਨੂੰ ਵੇਖਦਿਆਂ ਸਾਰੇ ਤਰ੍ਹਾਂ ਦੇ ਰਾਜਸੀ, ਵਿਚਾਰਕ ਤੇ ਜਾਤੀ ਮਤਭੇਦਾਂ-ਵਖਰੇਵਿਆਂ ਨੂੰ ਪਾਸੇ ਰੱਖ ਕੇ ਇਕ ਖ਼ਾਲਸਈ ਨਿਸ਼ਾਨ ਸਾਹਿਬ ਹੇਠਾਂ ਇਕੱਤਰ ਹੋਣ ਤਾਂ ਜੋ ਸਿੱਖ ਪੰਥ ਬਿਖੜੇ ਹਾਲਾਤ ਵਿਚੋਂ ਇਕ ਵਾਰ ਮੁੜ ‘ਕੁਠਾਲੀ ਵਿਚੋਂ ਕੁੰਦਨ ਵਾਂਗ ਚਮਕ ਕੇ’ ਉਭਰ ਕੇ ਸ੍ਰੀ ਗੁਰੂ ਨਾਨਕ ਦੇਵ ਜੀ-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੁਆਰਾ ਸਿਰਜੇ ਮਾਨਵਤਾ ਦੇ ਭਲੇ ਤੇ ਜਬਰ ਵਿਰੁਧ ਸੰਘਰਸ਼ ਦੇ ਆਦਰਸ਼ਾਂ ਨੂੰ ਅਪਣੇ ਨੇਕ ਅਮਲਾਂ ਦੁਆਰਾ ਸੰਸਾਰ ਵਿਚ ਫੈਲਾ ਸਕੇ।    

SHARE ARTICLE

ਏਜੰਸੀ

Advertisement

Rohit Godara Gang Shoots Punjabi Singer Teji Kahlon In Canada : ਇਕ ਹੋਰ ਪੰਜਾਬੀ ਗਾਇਕ 'ਤੇ ਜਾਨਲੇਵਾ ਹਮਲਾ

22 Oct 2025 3:16 PM

Robbery incident at jewellery shop in Gurugram caught on CCTV : ਦੇਖੋ, ਸ਼ਾਤਿਰ ਚੋਰਨੀਆਂ ਦਾ ਅਨੋਖਾ ਕਾਰਾ

22 Oct 2025 3:15 PM

Devinder Pal Singh Bhullar Rihai News : "Devinder Pal Bhullar ਦੀ ਰਿਹਾਈ ਲਈ BJP ਲੀਡਰ ਕਰ ਰਿਹਾ ਡਰਾਮਾ'

21 Oct 2025 3:10 PM

ਸਾਬਕਾ DGP ਪੁੱਤ ਦੀ ਨਵੀਂ ਵੀਡੀਓ ਆਈ ਸਾਹਮਣੇ, ਹੁਣ ਕਹਿੰਦਾ ਮੇਰਾ ਘਰਵਾਲੀ ਮੇਰਾ ਬਹੁਤ ਧਿਆਨ ਰੱਖਦੀ

21 Oct 2025 3:09 PM

"ਜੇ ਮੈਂ ਪ੍ਰੋਡਿਊਸਰ ਹੁੰਦਾ ਮੈਂ 'PUNJAB 95' ਚਲਾ ਦੇਣੀ ਸੀ', ਦਿਲਜੀਤ ਦੋਸਾਂਝ ਦੇ ਦਿਲ ਦੇ ਫੁੱਟੇ ਜਜ਼ਬਾਤ "

19 Oct 2025 3:06 PM
Advertisement