
ਬੀਤੇ ਦਿਨੀਂ ਬਿਕਰਮ ਮਜੀਠੀਆ ਨੂੰ ਗ੍ਰਿਫ਼ਤਾਰ ਕਰਨ ਲਈ ਲੁੱਕ ਆਊਟ ਨੋਟਿਸ ਕੀਤਾ ਸੀ ਜਾਰੀ
ਚੰਡੀਗੜ੍ਹ: ਅਕਾਲੀ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਅਗਾਊਂ ਜ਼ਮਾਨਤ ਲਈ ਮੁਹਾਲੀ ਅਦਾਲਤ ਵਿਚ ਅਰਜ਼ੀ ਦਾਇਰ ਕੀਤੀ ਹੈ। ਮਜੀਠੀਆ ਨੇ ਅਗਾਊਂ ਜ਼ਮਾਨਤ ਦੀ ਅਰਜ਼ੀ ਦਾਇਰ ਕਰਦਿਆਂ ਕਿਹਾ ਕਿ ਇਸ ਮਾਮਲੇ ਵਿੱਚ ਮੇਰੇ ਖ਼ਿਲਾਫ਼ ਕੋਈ ਸਬੂਤ ਨਹੀਂ ਹੈ।
Bikram singh majithia
ਇਹ ਮਾਮਲਾ ਗ਼ਲਤ ਢੰਗ ਨਾਲ ਦਰਜ ਕੀਤਾ ਗਿਆ ਹੈ। ਚੋਣਾਂ ਨੇੜੇ ਹੋਣ ਕਰਕੇ ਮੈਨੂੰ ਫਸਾਉਣ ਅਤੇ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਫਿਲਹਾਲ ਉਨ੍ਹਾਂ ਨੂੰ ਅਦਾਲਤ ਵਲੋਂ ਕੋਈ ਰਾਹਤ ਮਿਲਦੀ ਹੈ ਜਾਂ ਨਹੀਂ ਇਸ ਦਾ ਪਤਾ ਸਮਾਂ ਆਉਣ ’ਤੇ ਹੀ ਲੱਗੇਗਾ।
Bikram singh majithia
ਦੱਸ ਦੇਈਏ ਕਿ ਬੀਤੇ ਦਿਨੀਂ ਗ੍ਰਹਿ ਵਿਭਾਗ ਨੇ ਉਹਨਾਂ ਦੇ ਖਿਲਾਫ਼ ਲੁੱਕਆਊਟ ਨੋਟਿਸ ਵੀ ਜਾਰੀ ਕੀਤਾ ਸੀ। ਅਕਾਲੀ ਆਗੂ ਦੇ ਵਿਦੇਸ਼ ਭੱਜਣ ਦਾ ਖ਼ਦਸ਼ਾ ਹੈ। ਇਸ ਲਈ ਇਹ ਨੋਟਿਸ ਜਾਰੀ ਕੀਤਾ ਗਿਆ ਹੈ। ਇਸ ਰਾਹੀਂ ਸਾਰੇ ਏਅਰਪੋਰਟਾਂ, ਬੰਦਰਗਾਹਾਂ ਅਤੇ ਹੋਰ ਸਾਰੀਆਂ ਥਾਵਾਂ ’ਤੇ ਅਲਰਟ ਜਾਰੀ ਕਰ ਦਿੱਤਾ ਗਿਆ ਤਾਂ ਜੋ ਜੇਕਰ ਬਿਕਰਮ ਮਜੀਠੀਆ ਉਥੋਂ ਭੱਜਣ ਦੀ ਕੋਸ਼ਿਸ਼ ਕਰਨ ਤਾਂ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਸਕੇ। ਇਸ ਤੋਂ ਪਹਿਲਾਂ ਮਜੀਠੀਆ ਦੀ ਗ੍ਰਿਫ਼ਤਾਰੀ ਲਈ ਪੰਜਾਬ ਪੁਲਿਸ ਦੀ ਐੱਸ. ਆਈ. ਟੀ. ਦੀ ਟੀਮ ਨੇ 16 ਤੋਂ ਵੱਧ ਥਾਵਾਂ ’ਤੇ ਛਾਪੇਮਾਰੀ ਵੀ ਕੀਤੀ ਪਰ ਮਜੀਠੀਆ ਦਾ ਕੋਈ ਪਤਾ ਨਹੀਂ ਲੱਗ ਸਕਿਆ।
Bikram Singh Majithia