ਲੁਧਿਆਣਾ ਧਮਾਕੇ ਤੇ ਬੇਅਦਬੀ ਦੀ ਜਾਂਚ ਮਜੀਠੀਆ ਖਿਲਾਫ਼ FIR ਨਾਲ ਜੋੜ ਕੇ ਕੀਤੀ ਜਾ ਰਹੀ ਹੈ: CM ਚੰਨੀ
Published : Dec 23, 2021, 9:10 pm IST
Updated : Dec 23, 2021, 9:10 pm IST
SHARE ARTICLE
CM Channi at Mullanpur Dakha
CM Channi at Mullanpur Dakha

ਮੁੱਖ ਮੰਤਰੀ ਵਲੋਂ ਮੁੱਲਾਂਪੁਰ ਦਾਖਾ ਨੂੰ ਸਬ ਡਵੀਜ਼ਨ ਬਣਾਉਣ ਅਤੇ ਵਿਕਾਸ ਕਾਰਜਾਂ ਲਈ 5 ਕਰੋੜ ਰੁਪਏ ਦਾ ਐਲਾਨ 

ਮੁੱਲਾਂਪੁਰ ਦਾਖਾ (ਲੁਧਿਆਣਾ): ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਵਿਰੁੱਧ ਐਫ.ਆਈ.ਆਰ ਦਰਜ ਕਰਨ ਤੋਂ ਬਾਅਦ ਲੁਧਿਆਣਾ ਸ਼ਹਿਰ ਨੂੰ ਹਿਲਾਉਣ ਵਾਲੇ ਬੰਬ ਧਮਾਕੇ ਦੇ ਨਾਲ-ਨਾਲ ਬੇਅਦਬੀ ਦੀਆਂ ਤਾਜ਼ਾ ਘਟਨਾਵਾਂ  ਬਾਰੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਸਵਾਲ ਕੀਤਾ ਕਿ ਮਜੀਠੀਆ ਵਿਰੁੱਧ ਐਫ.ਆਈ.ਆਰ ਦਰਜ ਹੋਣ ਤੋਂ ਬਾਅਦ ਹੀ ਅਜਿਹੀਆਂ ਘਿਨਾਉਣੀਆਂ ਘਟਨਾਵਾਂ ਕਿਉਂ ਵਾਪਰੀਆਂ?

CM Channi at Mullanpur DakhaCM Channi at Mullanpur Dakha

ਇਹ ਦਲੀਲ ਦਿੰਦਿਆਂ ਕਿ ਕੁਝ ਪੰਜਾਬ ਵਿਰੋਧੀ ਤਾਕਤਾਂ ਹਨ ਜੋ ਸੂਬੇ ਦੀ ਸ਼ਾਂਤੀ ਨੂੰ ਭੰਗ ਕਰਨਾ ਚਾਹੁੰਦੀਆਂ ਹਨ, ਉਨ੍ਹਾਂ ਵੀ ਕਿਹਾ ਕਿ ਮਜੀਠੀਆ 'ਤੇ ਮਾਮਲਾ ਦਰਜ ਹੋਣ ਤੋਂ ਬਾਅਦ ਹੀ ਸਾਰੀਆਂ ਬੇਅਦਬੀ ਵਾਲੀਆਂ ਘਟਨਾਵਾਂ ਅਤੇ ਧਮਾਕੇ ਕਿਉਂ ਹੋ ਰਹੇ ਹਨ। ਮੁੱਖ ਮੰਤਰੀ ਨੇ ਕਿਹਾ, “ਅਸੀਂ ਹਾਲ ਹੀ ਵਿੱਚ ਵਾਪਰੀਆਂ ਘਿਨਾਉਣੀਆਂ ਘਟਨਾਵਾਂ ਦੀ ਜਾਂਚ ਇਸ ਪੱਖੋਂ ਵੀ ਕਰ ਰਹੇ ਹਾਂ।” ਉਹਨਾਂ ਅੱਗੇ ਕਿਹਾ ਕਿ ਸਿਰਫ ਇੱਕ ਕੇਸ ਨੇ ਮਜੀਠੀਆ ਨੂੰ ਲੁਕਣ ਲਈ ਮਜ਼ਬੂਰ ਕਰ ਦਿੱਤਾ ਹੈ ਅਤੇ ਜੇਕਰ ਅਕਾਲੀ ਆਗੂ ਨੇ ਕੁਝ ਗਲਤ ਨਹੀਂ ਕੀਤਾ ਹੈ ਤਾਂ ਉਸ ਨੂੰ ਕਾਨੂੰਨੀ ਪ੍ਰਕਿਰਿਆ ਦਾ ਸਾਹਮਣਾ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ। 

CM Channi at Mullanpur DakhaCM Channi at Mullanpur Dakha

ਸੁਖਬੀਰ ਬਾਦਲ ਅਤੇ ਬਿਕਰਮ ਮਜੀਠੀਆ 'ਤੇ ਨਿਸ਼ਾਨਾਂ ਵਿੰਨ੍ਹਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਦੋਵਾਂ ਨੇ ਵੱਡੀ ਪੁਰਾਣੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੀ ਮਹਾਨ ਵਿਰਾਸਤ ਨੂੰ ਢਾਹ ਲਾਈ ਹੈ ਅਤੇ ਨਸ਼ਾ ਤਸਕਰੀ ਅਤੇ ਬੇਅਦਬੀ ਵਾਲੀਆਂ ਘਟਨਾਵਾਂ ਵਿੱਚ ਸ਼ਾਮਲ ਹੋ ਕੇ ਅਕਾਲੀ ਦਲ ਦੇ ਨਾਮ ਨੂੰ ਗੰਦਲਾ ਕੀਤਾ ਹੈ।ਆਮ ਆਦਮੀ ਪਾਰਟੀ (ਆਪ) 'ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਡਰੱਗ ਮਾਮਲੇ 'ਚ ਮਜੀਠੀਆ ਤੋਂ ਮੁਆਫੀ ਮੰਗੀ ਸੀ ਜਦਕਿ ਕੇਜਰੀਵਾਲ ਨੇ ਪਿਛਲੀਆਂ ਚੋਣਾਂ ਦੌਰਾਨ ਅਕਾਲੀ ਆਗੂ 'ਤੇ ਨਸ਼ਾ ਤਸਕਰੀ ਦੇ ਦੋਸ਼ ਲਗਾ ਕੇ ਵੋਟਾਂ ਮੰਗੀਆਂ ਸਨ। ਹੁਣ ਭਗਵੰਤ ਮਾਨ ਅਤੇ ਹੋਰ 'ਆਪ' ਆਗੂਆਂ ਨੂੰ ਨਸ਼ਾ ਤਸਕਰ ਮਜੀਠੀਆ ਦਾ ਸਾਥ ਦੇਣ ਲਈ ਸੂਬੇ ਦੇ ਲੋਕਾਂ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ, ਜਿਸ ਨੇ ਨਸ਼ਿਆਂ ਦੇ ਕਾਰੋਬਾਰ ਦਾ ਸਰਗਨਾ ਬਣ ਕੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕੀਤਾ ਹੈ। ਉਹਨਾਂ ਅੱਗੇ ਕਿਹਾ ਕਿ ਸੂਬੇ ਵਿੱਚ ਨਸ਼ਾ ਤਸਕਰੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਸਾਰੀਆਂ ਪੰਜਾਬ ਵਿਰੋਧੀ ਤਾਕਤਾਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ।

CM Channi at Mullanpur DakhaCM Channi at Mullanpur Dakha

ਰੈਲੀ ਤੋਂ ਬਾਅਦ ਮੁੱਖ ਮੰਤਰੀ ਨੇ ਮੁੱਲਾਂਪੁਰ ਦਾਖਾ ਵਿਖੇ ਬੱਸ ਸਟੈਂਡ ਦਾ ਉਦਘਾਟਨ ਕੀਤਾ ਜਿਸ ਦਾ ਨਾਮ ਮਹਾਨ ਸ਼ਹੀਦ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਮ 'ਤੇ ਰੱਖਿਆ ਗਿਆ ਹੈ। ਇਸ ਤੋਂ ਇਲਾਵਾ ਉਹਨਾਂ ਨੇ ਮੁੱਲਾਂਪੁਰ ਦਾਖਾ ਨੂੰ ਸਬ ਡਵੀਜ਼ਨ ਬਣਾਉਣ, ਲਤਾਲਾ ਲਈ ਇੱਕ ਆਈ.ਟੀ.ਆਈ., ਸਿੱਧਵਾਂ ਬੇਟ ਵਿਖੇ ਸਰਕਾਰੀ ਡਿਗਰੀ ਕਾਲਜ ਅਤੇ ਹਲਕੇ ਦੇ ਵਿਕਾਸ ਕਾਰਜਾਂ ਲਈ 5 ਕਰੋੜ ਦੇਣ ਦਾ ਐਲਾਨ ਕੀਤਾ। ਅਗਾਮੀ ਚੋਣਾਂ ਦੌਰਾਨ ਕੈਪਟਨ ਸੰਦੀਪ ਸੰਧੂ ਦਾ ਸਾਥ ਦੇਣ ਲਈ ਲੋਕਾਂ ਨੂੰ ਅਪੀਲ ਕਰਦਿਆਂ ਚੰਨੀ ਨੇ ਕਿਹਾ ਕਿ ਕੈਪਟਨ ਸੰਧੂ ਨੇ ਜ਼ਿਮਨੀ ਚੋਣ ਹਾਰਨ ਦੇ ਬਾਵਜੂਦ ਦਾਖਾ ਹਲਕੇ ਦੇ ਵਿਕਾਸ ਲਈ ਅਣਥੱਕ ਯਤਨ ਕੀਤੇ ਹਨ।

CM Channi at Mullanpur DakhaCM Channi at Mullanpur Dakha

ਸਮਾਗਮ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਸਿਰਫ ਤਿੰਨ ਮਹੀਨਿਆਂ ਵਿੱਚ ਅਜਿਹੇ ਲੋਕ ਪੱਖੀ ਫੈਸਲੇ ਲਏ ਗਏ ਹਨ ਜੋ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਨਹੀਂ ਲਏ ਗਏ। ਉਨਾਂ ਹਲਕੇ ਦੇ ਵਿਕਾਸ ਲਈ ਕੈਪਟਨ ਸੰਦੀਪ ਸੰਧੂ ਦੇ ਯੋਗਦਾਨ ਦੀ ਵੀ ਸ਼ਲਾਘਾ ਕੀਤੀ। ਉਨਾਂ ਇਹ ਵੀ ਕਿਹਾ ਕਿ ਕੁਝ ਪੰਜਾਬ ਵਿਰੋਧੀ ਤਾਕਤਾਂ ਸੂਬੇ ਦੀ ਸ਼ਾਂਤੀ ਅਤੇ ਅਖੰਡਤਾ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ, ਜਿਸ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਮੌਕੇ  ਬੋਲਦਿਆਂ ਕੈਪਟਨ ਸੰਦੀਪ ਸੰਧੂ ਨੇ ਮੁੱਖ ਮੰਤਰੀ ਚੰਨੀ ਵੱਲੋਂ ਆਪਣੇ ਛੋਟੇ ਜਿਹੇ ਕਾਰਜਕਾਲ ਦੌਰਾਨ ਕੀਤੇ ਕੰਮਾਂ ਦਾ ਸਿਹਰਾ ਉਨਾਂ ਦੇ ਵਿਕਾਸ ਕੇਂਦਰਤ ਅਤੇ ਭਵਿੱਖਮੁਖੀ ਯਤਨਾਂ ਸਿਰ ਬੰਨਿਆ। ਉਨਾਂ ਕਿਹਾ ਕਿ ਨਸ਼ਾ ਤਸਕਰਾਂ ਵਿਰੁੱਧ ਹਾਲ ਹੀ ਵਿੱਚ ਦਰਜ ਐਫ.ਆਈ.ਆਰ. ਦੀ ਡੂੰਘਾਈ ਨਾਲ ਜਾਂਚ ਹੋਣੀ ਚਾਹੀਦੀ ਹੈ ਅਤੇ ਦੋਸ਼ੀਆਂ ਨੂੰ ਬਣਦੀ ਤੇ ਮਿਸਾਲੀ ਸਜਾ ਦਿੱਤੀ ਜਾਣੀ ਚਾਹੀਦੀ ਹੈ।

CM Channi at Mullanpur DakhaCM Channi at Mullanpur Dakha

ਸਾਬਕਾ ਵਿਧਾਇਕ ਜੱਸੀ ਖੰਗੂੜਾ ਨੇ ਕਾਂਗਰਸੀ ਵਰਕਰਾਂ ਨੂੰ ਚੋਣਾਂ ਦੌਰਾਨ ਇੱਕਜੁੱਟ ਹੋ ਕੇ ਸਾਹਮਣੇ ਆਉਣ ਲਈ ਕਿਹਾ। ਉਨਾਂ ਨੇ ਚੋਣਾਂ ਦੌਰਾਨ ਪਾਰਟੀ ਦੀ ਪਿੱਠ ‘ਚ ਛੁਰਾ ਮਾਰਨ ਵਾਲੇ  ਦਲ-ਬਦਲੂਆਂ ਤੇ ਗ਼ੈਰ-ਭਰੋਸੇਯੋਗਾਂ ਲਈ ਬਾਹਰ ਦਾ ਰਸਤਾ ਦਿਖਾਉਣ ਲਈ ਮੁੱਖ ਮੰਤਰੀ ਨੂੰ ਅਪੀਲ ਵੀ ਕੀਤੀ ਅਤੇ ਲੋਕਾਂ ਨੂੰ ਦਾਖਾ ਹਲਕੇ ਦੇ ਸਰਬਪੱਖੀ ਵਿਕਾਸ ਲਈ ਕੈਪਟਨ ਸੰਦੀਪ ਦੇ ਹੱਕ ਖੜਨ ਦਾ ਸੱਦਾ ਦਿੱਤਾ। ਇਸ ਮੌਕੇ ਵਿਧਾਇਕ ਤੇ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸਨ ਦੇ ਚੇਅਰਮੈਨ ਕੁਲਦੀਪ ਸਿੰਘ ਵੈਦ, ਵਿਧਾਇਕ ਸੰਜੈ ਤਲਵਾੜ, ਵਿਧਾਇਕ ਜਗਤਾਰ ਸਿੰਘ ਜੱਗਾ ਹਿੱਸੋਵਾਲ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਰਮਨ ਸੁਬਰਮਨੀਅਮ, ਜ਼ਿਲਾ ਕਾਂਗਰਸ (ਦਿਹਾਤੀ) ਪ੍ਰਧਾਨ ਕਿਰਨਜੀਤ ਸੋਨੀ ਗਾਲਿਬ ਵੀ ਹਾਜ਼ਰ ਸਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM

ਅੱਗੇ- ਅੱਗੇ ਬਦਮਾਸ਼ ਪਿੱਛੇ-ਪਿੱਛੇ ਪੁਲਿਸ,SHO ਨੇ ਫ਼ਿਲਮੀ ਸਟਾਈਲ 'ਚ ਦੇਖੋ ਕਿੰਝ ਕੀਤੇ ਕਾਬੂ

15 Nov 2025 3:17 PM

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM

Delhi Bomb Blast : Eyewitness shopkeepers of Chandni Chowk told how the explosion happened

13 Nov 2025 3:29 PM

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM
Advertisement