ਕਾਂਗਰਸ ਸਰਕਾਰ ਕਿਸਾਨਾਂ ਦੇ ਮੁਕੰਮਲ ਕਰਜ਼ੇ ਮੁਆਫ਼ ਕਰਨ ਬਾਰੇ ਆਪਣਾ ਸਟੈਂਡ ਸਪਸ਼ਟ ਕਰੇ: ਕੁਲਤਾਰ ਸੰਧਵਾਂ
Published : Dec 23, 2021, 5:24 pm IST
Updated : Dec 23, 2021, 5:24 pm IST
SHARE ARTICLE
Kultar Singh Sandhwan
Kultar Singh Sandhwan

ਕਿਸਾਨੀ ਮਾਮਲਿਆਂ ਬਾਰੇ ਕੈਪਟਨ ਅਮਰਿੰਦਰ ਦੇ ਰਾਹ 'ਤੇ ਚੱਲ ਰਹੇ ਨੇ ਮੁੱਖ ਮੰਤਰੀ ਚੰਨੀ

 

ਚੰਡੀਗੜ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਅਤੇ ਕਿਸਾਨ ਵਿੰਗ ਦੇ ਸੂਬਾ ਪ੍ਰਧਾਨ ਕੁਲਤਾਰ ਸਿੰਘ ਸੰਧਵਾਂ ਨੇ ਕਾਂਗਰਸ ਸਰਕਾਰ 'ਤੇ ਕਿਸਾਨਾਂ ਦੇ ਮਸਲੇ ਹੱਲ ਨਾ ਕਰਨ ਦਾ ਦੋਸ਼ ਲਾਉਂਦਿਆਂ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕਿਸਾਨ ਜਥੇਬੰਦੀਆਂ ਨਾਲ ਮੀਟਿੰਗਾਂ ਕਰਕੇ ਹੀ ਡੰਗ ਟਪਾ ਰਹੇ ਹਨ। ਸਰਕਾਰ ਵੱਲੋਂ ਕਿਸਾਨਾਂ ਨਾਲ ਕੀਤੇ ਫ਼ੈਸਲੇ ਵੀ ਅਜੇ ਤੱਕ ਲਾਗੂ ਨਹੀਂ ਹੋਏ, ਜਦੋਂ ਕਿ ਸਰਕਾਰ ਦੇ ਗਿਣਵੇਂ ਦਿਨ ਬਾਕੀ ਰਹਿ ਗਏ ਹਨ। ਉਨਾਂ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਕਿਸਾਨਾਂ ਨਾਲ ਕੀਤੀ ਵਾਅਦਾ ਖ਼ਿਲਾਫ਼ੀ ਦਾ ਲੋਕ ਕਚਹਿਰੀ ਵਿੱਚ ਜਵਾਬ ਦੇਣਾ ਪਵੇਗਾ ਅਤੇ ਸੂਬੇ ਦੇ ਲੋਕ ਕਾਂਗਰਸ ਪਾਰਟੀ ਨੂੰ ਵਾਅਦਾ ਖ਼ਿਲਾਫ਼ੀ ਦੀ ਸਜ਼ਾ ਜ਼ਰੂਰ ਦੇਣਗੇ।

 

Kultar Singh SandhwanKultar Singh Sandhwan

 

ਵੀਰਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੰਜਾਬ ਦੀਆਂ 2017 ਵਿੱਚ ਹੋਈਆਂ ਚੋਣਾ ਵੇਲੇ ਕਾਂਗਰਸ ਪਾਰਟੀ ਨੇ ਕਿਸਾਨਾਂ ਦੇ ਸਾਰੇ ਤਰਾਂ ਦੇ ਕਰਜ਼ੇ ਮੁਆਫ਼ ਕਰਨ ਦਾ ਵਾਅਦਾ ਕੀਤਾ ਸੀ। ਕੇਵਲ ਵਾਅਦਾ ਹੀ ਨਹੀਂ ਕੀਤਾ, ਸਗੋਂ ਚੋਣ ਮਨੋਰਥ ਪੱਤਰ ਵਿੱਚ ਲਿਖ ਕੇ ਦਿੱਤਾ ਸੀ ਅਤੇ ਕਿਸਾਨਾਂ ਕੋਲੋਂ ਕਰਜ਼ ਮੁਆਫ਼ੀ ਦੇ ਫਾਰਮ ਵੀ ਭਰਵਾਏ ਗਏ ਸਨ। ਇਸ ਤੋਂ ਇਲਾਵਾ ਕਰਜ਼ੇ ਦੇ ਭਾਰ ਕਾਰਨ ਖ਼ੁਦਕੁਸ਼ੀਆਂ ਕਰ ਗਏ ਕਿਸਾਨਾਂ ਦੇ ਪਰਿਵਾਰਾਂ ਨੂੰ ਆਰਥਿਕ ਮਦਦ ਸਮੇਤ ਖੇਤੀ ਖੇਤਰ ਵਿੱਚ ਹੋਰ ਸਹੂਲਤਾਂ ਦੇਣ ਦੇ ਵੀ ਵਾਅਦੇ ਕੀਤੇ ਸਨ।

Kultar Singh SandhwanKultar Singh Sandhwan

ਸੰਧਵਾਂ ਨੇ ਦੋਸ਼ ਲਾਇਆ ਕਿ ਕਾਂਗਰਸ ਸਰਕਾਰ ਨੇ ਪੰਜ ਸਾਲ ਬੀਤ ਜਾਣ 'ਤੇ ਵੀ ਨਾ ਤਾਂ ਕਿਸਾਨਾਂ ਦੇ ਸਾਰੇ ਤਰਾਂ ਦੇ ਕਰਜ਼ੇ ਮੁਆਫ਼ ਕੀਤੇ ਹਨ ਅਤੇ ਨਾ ਹੀ ਖ਼ੁਦਕੁਸ਼ੀਆਂ ਤੋਂ ਪੀੜਤ ਪਰਿਵਾਰਾਂ ਨੂੰ ਆਰਥਿਕ ਮਦਦ ਦਿੱਤੀ ਹੈ। ਹੋਰ ਤਾਂ ਹੋਰ ਕਿਸਾਨੀ ਸੰਘਰਸ਼ ਦੌਰਾਨ ਕਿਸਾਨਾਂ ਖ਼ਿਲਾਫ਼ ਪੰਜਾਬ ਪੁਲੀਸ ਵੱਲੋਂ ਦਰਜ ਕੀਤੇ ਕੇਸ ਵੀ ਵਿਚਾਰ ਅਧੀਨ ਪਏ ਹਨ। ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਰਾਹ 'ਤੇ ਚੱਲ ਰਹੇ ਹਨ ਅਤੇ ਕਿਸਾਨੀ ਮਾਮਲਿਆਂ ਬਾਰੇ ਮੀਟਿੰਗਾਂ ਕਰਕੇ ਡੰਗ ਟਪਾ ਰਹੇ ਹਨ। ਮੁੱਖ ਮੰਤਰੀ ਚੰਨੀ ਵੱਲੋਂ ਕਿਸਾਨਾਂ ਨਾਲ ਪਿਛਲੀਆਂ ਮੀਟਿੰਗਾਂ ਦੌਰਾਨ ਕੀਤੇ ਗਏ ਫ਼ੈਸਲੇ ਵੀ ਲਾਗੂ ਨਹੀਂ ਹੋਏ।

Kultar Singh SandhwanKultar Singh Sandhwan

 

 

ਕਾਂਗਰਸ ਸਰਕਾਰ ਨੇ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਤਬਾਹ ਹੋਈ ਨਰਮੇ ਦੀ ਫ਼ਸਲ ਦਾ ਉਚਿੱਤ ਮੁਆਵਜ਼ਾ ਵੀ ਸਾਰੇ ਕਿਸਾਨਾਂ ਨੂੰ ਨਹੀਂ ਦਿੱਤਾ, ਜਦੋਂ ਕਿ ਕਿਸਾਨ ਪ੍ਰਤੀ ਏਕੜ 20 ਹਜ਼ਾਰ ਰੁਪਏ ਮੁਆਵਜ਼ੇ ਦੀ ਸਰਕਾਰ ਕੋਲੋਂ ਮੰਗ ਕਰ ਰਹੇ ਹਨ। ਉਨਾਂ ਕਿਹਾ ਕਿ ਕਿੰਨੀ ਹਾਸੋਹੀਣੀ ਗੱਲ ਹੈ ਕਿ ਕਾਂਗਰਸ ਸਰਕਾਰ ਖੁਦਕੁਸ਼ੀਆਂ ਕਰਨ ਵਾਲੇ ਕਿਸਾਨਾਂ ਦੀ ਸੂਚੀਆਂ ਵੀ ਕਿਸਾਨਾਂ ਕੋਲੋਂ ਹੀ ਮੰਗ ਰਹੀ ਹੈ। ਪੰਜ ਸਾਲਾਂ 'ਚ ਕਾਂਗਰਸ ਸਰਕਾਰ ਖੁਦਕੁਸ਼ੀਆਂ ਕਰਨ ਵਾਲੇ ਕਿਸਾਨਾਂ ਦੀ ਜਾਣਕਾਰੀ ਵੀ ਇਕੱਠੀ ਨਹੀਂ ਕਰ ਸਕੀ।

ਵਿਧਾਇਕ ਸੰਧਵਾਂ ਨੇ ਮੰਗ ਕੀਤੀ ਕਿ ਕਾਂਗਰਸ  ਸਰਕਾਰ ਕਿਸਾਨਾਂ ਦੇ ਮੁਕੰਮਲ ਕਰਜ਼ੇ ਮੁਆਫ਼ ਕਰਨ ਬਾਰੇ ਆਪਣਾ ਸਟੈਂਡ ਸਪਸ਼ਟ ਕਰੇ। ਲਾਰੇ ਲੱਪੇ ਲਾਉਣ ਦੀ ਥਾਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੱਸਣ ਕਿ ਕਿਸਾਨਾਂ ਦਾ ਮੁਕੰਮਲ ਕਰਜ਼ਾ ਮੁਆਫ਼ ਕਰਨਗੇ ਜਾਂ ਨਹੀਂ। ਜੇ ਕਰਜ਼ਾ ਮੁਆਫ਼ ਕਰਦੇ ਹਨ ਤਾਂ ਕਦੋਂ ਤੱਕ ਕਰਜ਼ਾ ਮੁਆਫ਼ ਹੋਵੇਗਾ, ਕਿਉਂਕਿ ਕਾਂਗਰਸ ਸਰਕਾਰ ਕੋਲ ਮਸਾਂ ਦੋ ਹਫ਼ਤਿਆਂ ਦਾ ਸਮਾਂ ਬਚਿਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement