
ਲੁਧਿਆਣਾ ਜ਼ਿਲ੍ਹਾ ਕਚਹਿਰੀ ਕੰਪਲੈਕਸ ਵਿਚ ਹੋਏ ਧਮਾਕੇ ਤੋਂ ਬਾਅਦ ਕੇਂਦਰੀ ਗ੍ਰਹਿ ਮੰਤਰਾਲੇ ਨੇ ਪੰਜਾਬ ਸਰਕਾਰ ਤੋਂ ਘਟਨਾ ਦੀ ਰਿਪੋਰਟ ਮੰਗੀ ਹੈ।
ਚੰਡੀਗੜ੍ਹ: ਲੁਧਿਆਣਾ ਜ਼ਿਲ੍ਹਾ ਕਚਹਿਰੀ ਕੰਪਲੈਕਸ ਵਿਚ ਹੋਏ ਧਮਾਕੇ ਤੋਂ ਬਾਅਦ ਕੇਂਦਰੀ ਗ੍ਰਹਿ ਮੰਤਰਾਲੇ ਨੇ ਪੰਜਾਬ ਸਰਕਾਰ ਤੋਂ ਘਟਨਾ ਦੀ ਰਿਪੋਰਟ ਮੰਗੀ ਹੈ। ਘਟਨਾ ਵਾਲੀ ਥਾਂ ਦਾ ਜਾਇਜ਼ਾ ਲੈਣ ਲਈ ਪੰਜਾਬ ਦੇ ਉੱਪ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਸੁਖਜਿੰਦਰ ਰੰਧਾਵਾ ਲੁਧਿਆਣਾ ਪਹੁੰਚੇ ਹਨ।
Ludhiana Blast
ਇਸ ਦੌਰਾਨ ਸੁਖਜਿੰਦਰ ਰੰਧਾਵਾ ਨੇ ਜ਼ਖਮੀਆਂ ਦਾ ਹਾਲ ਜਾਣਿਆ। ਗ੍ਰਹਿ ਮੰਤਰੀ ਰੰਧਾਵਾ ਨੇ ਡੀਜੀਪੀ ਸਿਧਾਰਥ ਚਟੋਪਾਧਿਆਏ ਨਾਲ ਹੰਗਾਮੀ ਮੀਟਿੰਗ ਵੀ ਨਾਲ ਸੱਦੀ ਹੈ। ਦੱਸ ਦਈਏ ਕਿ ਇਸ ਧਮਾਕੇ ਵਿਚ ਇੱਕ ਦੀ ਮੌਤ ਅਤੇ 4 ਜ਼ਖਮੀਆਂ ਦੀ ਪੁਸ਼ਟੀ ਹੋਈ ਹੈ।
Sukhjinder Randhawa
ਗ੍ਰਹਿ ਮੰਤਰੀ ਨੇ ਦੱਸਿਆ ਕਿ ਇਹ ਧਮਾਕਾ ਦੂਜੀ ਮੰਜ਼ਿਲ ’ਤੇ ਬਾਥਰੂਮ ਵਿਚ ਹੋਇਆ ਹੈ ਜਦਕਿ ਚਾਰ ਜ਼ਖਮੀ ਹੋਏ ਹਨ। ਉਹਨਾਂ ਦੱਸਿਆ ਕਿ ਫੋਰੈਂਸਿਕ ਟੀਮ ਵਲੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਤੋਂ ਬਾਅਦ ਹੀ ਹੋਰ ਜਾਣਕਾਰੀ ਸਾਹਮਣੇ ਆਵੇਗੀ। ਉਹਨਾਂ ਦਾ ਕਹਿਣਾ ਹੈ ਕਿ ਪੰਜਾਬ ਦੀ ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਇਸ ਲਈ ਸੂਬੇ ਵਿਚ ਹਾਈ ਅਲਰਟ ਜਾਰੀ ਕੀਤਾ ਗਿਆ ਹੈ।