ਲੁਧਿਆਣਾ ਕੋਰਟ ਕੰਪਲੈਕਸ ਧਮਾਕਾ: ਰਵਨੀਤ ਬਿੱਟੂ ਨੇ ਘਟਨਾ ਦੀ ਤਹਿ ਤੱਕ ਜਾਣ ਦਾ ਦਿਵਾਇਆ ਭਰੋਸਾ
Published : Dec 23, 2021, 2:53 pm IST
Updated : Dec 23, 2021, 2:53 pm IST
SHARE ARTICLE
Ravneet Bittu
Ravneet Bittu

ਅਦਾਲਤ 'ਚ ਹੋਇਆ ਜ਼ਬਰਦਸਤ ਧਮਾਕਾ

 

ਲੁਧਿਆਣਾ : ਲੁਧਿਆਣਾ ਦੀ ਅਦਾਲਤ 'ਚ ਜ਼ਬਰਦਸਤ ਧਮਾਕਾ ਹੋਇਆ ਹੈ। ਘਟਨਾ 'ਚ ਕਈ ਲੋਕਾਂ ਦੇ ਜ਼ਖ਼ਮੀ ਹੋਣ ਦੀ ਖਬਰ ਹੈ, ਜਦਕਿ 2 ਲੋਕਾਂ ਦੀ ਮੌਤ ਹੋਣ ਦੀ ਖ਼ਬਰ ਹੈ। ਦੂਜੇ ਪਾਸੇ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਬਿੱਟੂ ਨੇ ਇਸ ਘਟਨਾ ਨੂੰ ਭਿਆਨਕ ਦੱਸਿਆ ਹੈ।

 

Massive blast in Ludhiana court complexMassive blast in Ludhiana court complex

ਉਹਨਾਂ ਟਵੀਟ ਕਰਦਿਆਂ ਕਿਹਾ ਕਿ ਜ਼ਿਲ੍ਹਾ ਕਚਹਿਰੀ ਕੰਪਲੈਕਸ ਵਿਚ ਅੱਜ ਇੱਕ ਬਹੁਤ ਹੀ ਭਿਆਨਕ ਘਟਨਾ ਵਾਪਰੀ ਹੈ। ਜਾਣਕਾਰੀ ਮੁਤਾਬਕ ਪੁਲਿਸ ਧਮਾਕੇ ਦੇ ਕਾਰਨਾਂ ਦੀ ਜਾਂਚ ਕਰ ਰਹੀ ਹੈ।

 

ਮੈਂ ਸਾਰਿਆਂ ਨੂੰ ਮਜ਼ਬੂਤ ਅਤੇ ਸੁਰੱਖਿਅਤ ਰਹਿਣ ਦੀ ਬੇਨਤੀ ਕਰਦਾ ਹਾਂ। ਨੁਕਸਾਨ ਦਾ ਮੁਲਾਂਕਣ ਬਹੁਤ ਜਲਦੀ ਕੀਤਾ ਜਾਵੇਗਾ ਅਤੇ ਮੈਂ ਸਾਰਿਆਂ ਨੂੰ ਭਰੋਸਾ ਦਿਵਾਉਂਦਾ ਹਾਂ ਕਿ ਅਸੀਂ ਇਸ ਘਟਨਾ ਦੀ ਤਹਿ ਤੱਕ ਪਹੁੰਚਣ ਲਈ ਸਭ ਕੁੱਝ ਕਰਾਂਗੇ।

 

 

Massive blast in Ludhiana court complexMassive blast in Ludhiana court complex

 

 ਘਟਨਾ ਦਾ ਜਾਇਜ਼ਾ ਲੈਣ ਲਈ ਲੁਧਿਆਣਾ ਜਾ ਰਹੇ CM ਚੰਨੀ ਤੇ ਡਿਪਟੀ CM ਰੰਧਾਵਾ
ਧਮਾਕੇ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਲੁਧਿਆਣਾ ਪਹੁੰਚ ਰਹੇ ਹਨ। ਉਨ੍ਹਾਂ ਕਿਹਾ ਕਿ “ਮੈਂ ਲੁਧਿਆਣਾ ਜਾ ਰਿਹਾ ਹਾਂ। ਵਿਧਾਨ ਸਭਾ ਚੋਣਾਂ ਨੇੜੇ ਆਉਣ ਕਾਰਨ ਕੁੱਝ ਦੇਸ਼ ਵਿਰੋਧੀ ਅਨਸਰ ਅਜਿਹੀਆਂ ਹਰਕਤਾਂ ਕਰ ਰਹੇ ਹਨ। ਸਰਕਾਰ ਚੌਕਸ ਹੈ। ਦੋਸ਼ੀ ਪਾਏ ਜਾਣ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ।” ਧਮਾਕੇ ਦੀ ਜਾਣਕਾਰੀ ਮਿਲਣ ‘ਤੇ ਤੁਰੰਤ ਪੁਲਿਸ, ਬੰਬ ਦਸਤਾ ਅਤੇ ਅਪ੍ਰੇਸ਼ਨ ਸੈਲ ਮੌਕੇ ‘ਤੇ ਪੁੱਜੇ ਹੋਏ ਹਨ।

ਅਰਵਿੰਦ ਕੇਜਰੀਵਾਲ ਨੇ ਵੀ ਲੁਧਿਆਣਾ ਧਮਾਕੇ 'ਤੇ ਜਤਾਇਆ ਦੁੱਖ
ਅਰਵਿੰਦ ਕੇਜਰੀਵਾਲ ਨੇ ਟਵੀਟ ਕਰਦਿਆਂ ਕਿਹਾ ਕਿ ਪਹਿਲਾਂ ਬੇਅਦਬੀ, ਹੁਣ ਧਮਾਕਾ। ਕੁਝ ਲੋਕ ਪੰਜਾਬ ਦੀ ਸ਼ਾਂਤੀ ਭੰਗ ਕਰਨਾ ਚਾਹੁੰਦੇ ਹਨ। ਪੰਜਾਬ ਦੇ 3 ਕਰੋੜ ਲੋਕ ਉਨ੍ਹਾਂ ਦੇ ਮਨਸੂਬਿਆਂ ਨੂੰ ਕਾਮਯਾਬ ਨਹੀਂ ਹੋਣ ਦੇਣਗੇ। ਸਾਨੂੰ ਇੱਕ ਦੂਜੇ ਦਾ ਹੱਥ ਫੜਨਾ ਪਵੇਗਾ। ਉਨ੍ਹਾਂ ਕਿਹਾ ਕਿ ਇਹ ਖ਼ਬਰ ਸੁਣ ਕੇ ਦੁੱਖ ਹੋਇਆ, ਮ੍ਰਿਤਕਾਂ ਦੇ ਪਰਿਵਾਰਾਂ ਨਾਲ ਮੇਰੀ ਸੰਵੇਦਨਾ ਹੈ ਅਤੇ ਸਾਰੇ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ।

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM

ਅੱਗੇ- ਅੱਗੇ ਬਦਮਾਸ਼ ਪਿੱਛੇ-ਪਿੱਛੇ ਪੁਲਿਸ,SHO ਨੇ ਫ਼ਿਲਮੀ ਸਟਾਈਲ 'ਚ ਦੇਖੋ ਕਿੰਝ ਕੀਤੇ ਕਾਬੂ

15 Nov 2025 3:17 PM

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM

Delhi Bomb Blast : Eyewitness shopkeepers of Chandni Chowk told how the explosion happened

13 Nov 2025 3:29 PM

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM
Advertisement