
ਪੰਜਾਬ ਰਾਜ ਬਾਰੇ ਡੂੰਘਾਈ ਨਾਲ ਚਰਚਾ ਕੀਤੀ
ਚੰਡੀਗੜ੍ਹ : ਪੰਜਾਬੀ ਗਾਇਕ ਤੇ ਅਦਾਕਾਰ ਬੱਬੂ ਮਾਨ ਨੇ ਅੱਜ ਆਮ ਆਦਮੀ ਪਾਰਟੀ ਦੇ ਲੀਡਰ ਰਾਘਵ ਚੱਢਾ ਨਾਲ ਮੁਲਾਕਾਤ ਕੀਤੀ। ਰਾਘਵ ਚੱਢਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਬੱਬੂ ਮਾਨ ਨਾਲ ਇਕ ਤਸਵੀਰ ਸਾਂਝੀ ਕਰਕੇ ਇਸ ਗੱਲ ਦੀ ਜਾਣਕਾਰੀ ਦਿੱਤੀ ਹੈ। ਰਾਘਵ ਚੱਢਾ ਨੇ ਆਪਣੇ ਟਵੀਟ 'ਚ ਲਿਖਿਆ ਹੈ, ''ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਉਸਤਾਦ @BabbuMaan ਨੂੰ ਮਿਲੇ।
ਇਸ ਦੌਰਾਨ ਪੰਜਾਬ ਰਾਜ ਬਾਰੇ ਡੂੰਘਾਈ ਨਾਲ ਚਰਚਾ ਕੀਤੀ।'' ਰਾਘਵ ਚੱਢਾ ਦੀ ਬੱਬੂ ਮਾਨ ਨਾਲ ਹੋਈ ਮੁਲਾਕਾਤ ਤੋਂ ਬਾਅਦ ਇਹ ਕਿਆਸਰਾਈਆਂ ਲਗਾਈਆਂ ਜਾ ਰਹੀਆਂ ਹਨ ਕਿ ਹੁਣ ਬੱਬੂ ਮਾਨ ਵੀ ਸਿਆਸਤ 'ਚ ਐਂਟਰੀ ਕਰਦੇ ਹਨ। ਪਰ ਹੁਣ ਇਙ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ ਕਿ ਕੀ ਹੁੰਦਾ ਹੈ। 2022 ਦੀਆਂ ਚੋਣਾਂ ਨੂੰ ਲੈ ਕੇ ਸਿਆਸਤ ਗਰਮਾਈ ਹੋਈ ਹੈ।