ਕਰਨੈਲ ਪੀਰਮੁਹੰਮਦ ਨੂੰ ਅਕਾਲੀ ਦਲ ਸੰਯੁਕਤ ਨੇ ਦਿਖਾਇਆ ਬਾਹਰ ਦਾ ਰਾਹ
Published : Dec 23, 2021, 12:31 pm IST
Updated : Dec 23, 2021, 12:31 pm IST
SHARE ARTICLE
 Karnail Singh Peer Mohammad
Karnail Singh Peer Mohammad

ਅਨੁਸ਼ਾਸਨ ਭੰਗ ਕਰਨ ਦੇ ਦੋਸ਼ ਲਗਾ ਕੇ  ਪਾਰਟੀ 'ਚੋਂ ਕੀਤਾ ਖਾਰਜ

 

ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਦਫ਼ਤਰ ਸਕੱਤਰ ਅਤੇ ਬੁਲਾਰੇ  ਸ: ਮਨਿੰਦਰਪਾਲ ਸਿੰਘ ਬਰਾੜ ਅਤੇ ਸ: ਸੁਖਦੇਵ ਸਿੰਘ ਢੀਂਡਸਾ ਦੇ ਸਿਆਸੀ ਸਲਾਹਕਾਰ ਅਤੇ ਬੁਲਾਰੇ ਸ: ਦਵਿੰਦਰ ਸਿੰਘ ਸੋਢੀ ਨੇ ਸਾਂਝਾ ਬਿਆਨ ਜਾਰੀ ਕਰਦੇ ਹੋਏ ਦੱਸਿਆ ਹੈ ਕਿ ਪਾਰਟੀ ਦੇ ਪ੍ਰਧਾਨ ਸ: ਸੁਖਦੇਵ ਸਿੰਘ ਢੀਂਡਸਾ ਵੱਲੋਂ ਪਾਰਟੀ ਦੇ ਜਨਰਲ ਸਕੱਤਰ ਅਤੇ ਬੁਲਾਰੇ ਸ: ਕਰਨੈਲ ਸਿੰਘ ਪੀਰ ਮੁਹੰਮਦ ਨੂੰ ਪਾਰਟੀ ਵਿਚੋਂ ਕੱਢ ਦਿੱਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਸ: ਪੀਰ ਮੁਹੰਮਦ ਵੱਲੋਂ ਬੀਤੇ ਲੰਮੇ ਸਮੇਂ ਤੋਂ ਆਪ-ਹੁਦਰੀਆਂ ਕੀਤੀਆਂ ਆ ਰਹੀਆਂ ਸਨ ਅਤੇ ਪਾਰਟੀ ਦੇ ਪ੍ਰਧਾਨ ਤੇ ਹੋਰ ਸੀਨੀਅਰ ਲੀਡਰਸ਼ਿਪ ਨੂੰ ਭਰੋਸੇ ਵਿਚ ਲਏ ਬਿਨ੍ਹਾਂ ਬੇਲੋੜੀ ਅਤੇ ਬੇਬੁਨਿਆਦ ਬਿਆਨਬਾਜ਼ੀ ਕੀਤੀ ਜਾ ਰਹੀ ਸੀ। ਇਸ ਕਰਕੇ ਸ: ਢੀਂਡਸਾ ਨੇ ਇਸ ਨੂੰ ਪਾਰਟੀ ਦਾ ਅਨੁਸ਼ਾਸਨ ਭੰਗ ਕਰਨ ਦਾ ਦੋਸ਼ ਦੱਸਦੇ ਹੋਏ ਪੀਰ ਮੁਹੰਮਦ ਨੂੰ ਪਾਰਟੀ ਵਿਚੋਂ ਖਾਰਜ ਕਰ ਦਿੱਤਾ ਹੈ।

file photo

ਉਨ੍ਹਾਂ ਦੋਸ਼ ਲਾਇਆ ਕਿ ਕਰਨੈਲ ਸਿੰਘ ਪੀਰ ਮੁਹੰਮਦ ਬਾਦਲ ਦਲ ਦਾ ਉਹ ਏਜੰਟ ਹੈ ਜੋ ਕੇ ਮਿਥ ਕਿ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵਿਰੁੱਧ ਸਮੇਂ-ਸਮੇਂ 'ਤੇ ਕਾਰਵਾਈਆਂ ਕਰਦਾ ਰਿਹਾ ਹੈ। ਪਾਰਟੀ ਪ੍ਰਧਾਨ ਵੱਲੋਂ ਸਮੇ-ਸਮੇਂ 'ਤੇ ਕੀਤੇ ਗਏ ਫੈਸਲਿਆਂ ਵਿਰੁੱਧ ਗਤੀਵਿਧੀਆਂ ਕਰਦਾ ਰਿਹਾ ਹੈ। ਜਿਸ 'ਤੇ ਪਾਰਟੀ ਪ੍ਰਧਾਨ ਵੱਲੋਂ ਉਹਨਾਂ ਨੂੰ ਕਈ ਵਾਰ ਰੋਕਿਆ ਅਤੇ ਟੋਕਿਆ ਗਿਆ ਹੈ।

ਇਸ ਸਬੰਧੀ ਸ: ਕਰਨੈਲ ਸਿੰਘ ਪੀਰ ਮੁਹੰਮਦ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ਵਿਚ ਇੱਕ ਵਾਰ ਮੁਆਫ਼ੀ ਵੀ ਮੰਗ ਚੁੱਕਾ ਹੈ ਅਤੇ ਹੁਣ ਇਹ ਪਾਰਟੀ ਵਿਚ ਫੁੱਟ ਪਵਾ ਕੇ ਆਪਣੇ ਮਿਸ਼ਨ ਵਿਚ ਕਾਮਯਾਬ ਹੋਣਾ ਚਾਹੁੰਦਾ ਹੈ। ਉਨ੍ਹਾਂ ਕਿਹਾ ਕਿ ਕਰਨੈਲ ਸਿੰਘ ਪੀਰ ਮੁਹੰਮਦ ਰੰਗ ਬਦਲਣ ਵਿਚ ਗਿਰਗਿਟ ਤੋਂ ਵੀ ਦੋ ਕਦਮ ਅੱਗੇ ਹੈ। ਉਨ੍ਹਾਂ ਕਿਹਾ ਕੇ ਪੰਜਾਬ ਦੇ ਲੋਕ ਜਾਗਰੂਕ ਅਤੇ ਚੇਤੰਨ ਹਨ ਉਹ ਅਜਿਹੇ ਮੌਕਾਪ੍ਰਸਤਾਂ ਅਤੇ ਦਲ ਬਦਲੂਆਂ ਨੂੰ ਮੂੰਹ ਨਹੀਂ ਲਾਉਣਗੇ। 

SHARE ARTICLE

ਏਜੰਸੀ

Advertisement

Suit-Boot ਪਾ ਕੇ Gentleman ਲੁਟੇਰਿਆਂ ਨੇ ਲੁੱਟਿਆ ਕਬਾੜ ਨਾਲ ਭਰਿਆ ਟਰੱਕ, ਲੱਖਾਂ ਦਾ ਕਬਾੜ ਤੇ ਪਿਕਅਪ ਗੱਡੀ

18 May 2024 9:39 AM

Ludhiana News Update: ਕੈਨੇਡਾ ਜਾ ਕੇ ਮੁੱਕਰੀ ਇੱਕ ਹੋਰ ਪੰਜਾਬਣ, ਨੇਪਾਲ ਤੋਂ ਚੜ੍ਹੀ ਪੁਲਿਸ ਅੜ੍ਹਿੱਕੇ, ਪਰਿਵਾਰ ਨਾਲ

17 May 2024 4:33 PM

Today Top News Live - ਵੇਖੋ ਅੱਜ ਦੀਆਂ ਮੁੱਖ ਖ਼ਬਰਾ, ਜਾਣੋ ਕੀ ਕੁੱਝ ਹੈ ਖ਼ਾਸ Bulletin LIVE

17 May 2024 1:48 PM

ਕਰੋੜ ਰੁਪਏ ਦੀ ਆਫ਼ਰ ਨੂੰ ਠੋਕਰ ਮਾਰਨ ਵਾਲੀ ਲੁਧਿਆਣਾ ਦੀ MLA ਨੇ ਖੜਕਾਏ ਵਿਰੋਧੀ, '400 ਤਾਂ ਦੂਰ ਦੀ ਗੱਲ, ਭਾਜਪਾ ਦੀ

17 May 2024 11:53 AM

Amit Shah ਜਾਂ Rajnath Singh ਕਿਉਂ ਨਹੀਂ ਬਣ ਸਕਦੇ PM? Yogi ਤੇ Modi ਦੇ ਦਿਲਾਂ ਚ ਬਹੁਤ ਦੂਰੀਆਂ ਨੇ Debate Live

17 May 2024 10:54 AM
Advertisement