ਹਲਕਾ ਮਲੋਟ ਦੇ ਵੱਖ-ਵੱਖ ਪਿੰਡ 'ਚ ਛੱਪੜਾਂ ਦੇ ਨਵੀਨੀਕਰਨ ਲਈ 2.50 ਕਰੋੜ ਰੁਪਏ ਜਾਰੀ

By : KOMALJEET

Published : Dec 23, 2022, 6:17 pm IST
Updated : Dec 23, 2022, 6:17 pm IST
SHARE ARTICLE
2.50 crore rupees released for renovation of ponds in different villages of Halka Malot.
2.50 crore rupees released for renovation of ponds in different villages of Halka Malot.

ਪਿੰਡ ਰੁਪਾਣਾ, ਭਾਗਸਰ, ਮਲੋਟ ਅਤੇ ਅਬੁਲਖੁਰਾਣਾ ਦੇ ਛੱਪੜਾਂ ਦੀ ਸਫ਼ਾਈ ਅਤੇ ਕਰਵਾਇਆ ਜਾਵੇਗਾ ਸੁੰਦਰੀਕਰਨ : ਡਾ.ਬਲਜੀਤ ਕੌਰ

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਪਿੰਡਾਂ ਦੀ ਨੁਹਾਰ ਬਦਲਣ ਵਿੱਚ ਹਰ ਸੰਭਵ ਯਤਨ ਕਰ ਰਹੀ ਹੈ। ਇਸੇ ਲੜੀ ਤਹਿਤ ਪੰਜਾਬ ਸਰਕਾਰ ਵੱਲੋਂ ਮਲੋਟ ਹਲਕੇ ਦੇ ਪਿੰਡ ਰੁਪਾਣਾ, ਭਾਗਸਰ, ਮਲੋਟ ਅਤੇ ਅਬੁਲਖੁਰਾਣਾ ਦੇ ਛੱਪੜਾਂ ਦੀ ਸਫਾਈ ਲਈ 2.50 ਕਰੋੜ ਰੁਪਏ ਜਾਰੀ ਕੀਤੇ।

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਮਲੋਟ ਹਲਕੇ ਦੇ ਪਿੰਡਾਂ ਦੇ ਛੱਪੜਾਂ ਦੀ ਸਫਾਈ ਅਤੇ ਸੁੰਦਰੀਕਰਨ ਲਈ ਪਿੰਡ ਰੁਪਾਣਾ, ਭਾਗਸਰ, ਮਲੋਟ ਅਤੇ ਅਬੁਲਖੁਰਾਣਾ ਨੂੰ 2.50  ਕਰੋੜ ਰੁਪਏ ਜਾਰੀ ਕਰ ਦਿੱਤੇ ਗਏ ਹਨ।

ਡਾ.ਬਲਜੀਤ ਕੌਰ ਨੇ ਪਿੰਡ ਭਾਗਸਰ ਵਿਖੇ ਉਦਘਾਟਨ ਮੌਕੇ ਸੰਬੋਧਨ ਕਰਦਿਆਂ ਕਿਹਾ ਕਿ ਪਿੰਡਾਂ ਦੇ ਛੱਪੜਾਂ ਦੀ ਸਫ਼ਾਈ ਅਤਿ ਜ਼ਰੂਰੀ ਹੈ ਤਾਂ ਜੋ ਸਾਫ਼ ਸੁਥਰਾ ਵਾਤਾਵਰਨ ਮੁਹੱਈਆ ਕਰਵਾਇਆ ਜਾ ਸਕੇ। ਇਸ ਨਾਲ ਪਿੰਡਾਂ ਦੀ ਤਰੱਕੀ ਅਤੇ ਲੋਕਾਂ ਦਾ ਜੀਵਨ ਖੁਸ਼ਹਾਲ ਬਣੇਗਾ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਪਿੰਡਾਂ ਦੇ ਛੱਪੜਾਂ ਦੀ ਸਫ਼ਾਈ ਨਾਲ ਪਿੰਡਾਂ ਦੇ ਸੁੰਦਰੀਕਰਨ ਵਿੱਚ ਵਾਧਾ ਹੋਵੇਗਾ ਅਤੇ ਪਿੰਡ ਵਾਸੀਆਂ ਦੀ ਸਿਹਤ ਵੀ ਅਰੋਗ ਹੋਵੇਗੀ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਛੱਪੜਾਂ ਵਿੱਚ ਕੂੜਾ ਕਰਕਟ ਨਾ ਸੁਟਿਆ ਜਾਵੇ।

ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਸੂਬੇ ਦੇ ਸਰਬਪੱਖੀ ਵਿਕਾਸ ਨੂੰ ਆਉਂਦੇ ਸਮੇਂ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement