
ਇਸ ਦੁਖਦ ਘਟਨਾ ਨਾਲ ਪਿੰਡ ਵਿਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ।
ਤਰਨਤਾਰਨ : ਚੰਗੇ ਭਵਿੱਖ ਦੀ ਭਾਲ ਵਿਚ ਦੁਬਈ ਗਏ ਤਰਨਤਾਰਨ ਦੇ ਪਿੰਡ ਵੇਈ ਪੁਈ ਦੇ ਭੁਪਿੰਦਰ ਸਿੰਘ ਪੁੱਤਰ ਜਸਬੀਰ ਸਿੰਘ ਦੀ ਅਚਾਨਕ ਦਿਲ ਦਾ ਦੌਰਾ ਪੈਣ ਕਾਰਣ ਮੌਤ ਹੋ ਗਈ। ਜਾਣਕਾਰੀ ਅਨੁਸਾਰ ਭੁਪਿੰਦਰ ਸਿੰਘ ਕੁੱਝ ਸਮਾਂ ਪਹਿਲਾਂ ਹੀ ਦੁਬਈ ਗਿਆ ਸੀ। ਜਿੱਥੇ ਉਸ ਨੂੰ ਅਚਾਨਕ ਦਿਲ ਦਾ ਦੌਰਾ ਪੈ ਗਿਆ ਅਤੇ ਉਸ ਦੀ ਮੌਤ ਹੋ ਗਈ। ਜਿਵੇਂ ਹੀ ਭੁਪਿੰਦਰ ਦੀ ਮੌਤ ਦੀ ਖ਼ਬਰ ਉਸ ਦੇ ਪਿੰਡ ਵੇਈ-ਪੁਈ ਪਹੁੰਚੀ ਤਾਂ ਪਰਿਵਾਰ ਵਿਚ ਮਾਤਮ ਛਾ ਗਿਆ। ਦੱਸਿਆ ਜਾ ਰਿਹਾ ਹੈ ਕਿ ਅੱਜ ਮ੍ਰਿਤਕ ਦੀ ਲਾਸ਼ ਪਿੰਡ ਵੇਈ ਪੁਈ ਵਿਖੇ ਪਹੁੰਚਣੀ ਸੀ। ਇਸ ਦੁਖਦ ਘਟਨਾ ਨਾਲ ਪਿੰਡ ਵਿਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ।