ਤਰਨਤਾਰਨ 'ਚ ਨਵ-ਵਿਆਹੇ ਨੌਜਵਾਨ ਦਾ ਗੁਆਂਢੀ ਨੇ ਗੋਲੀ ਮਾਰ ਕੇ ਕੀਤਾ ਕਤਲ

By : GAGANDEEP

Published : Dec 23, 2022, 7:55 am IST
Updated : Dec 23, 2022, 7:55 am IST
SHARE ARTICLE
Big incident in Tarn Taran
Big incident in Tarn Taran

ਮ੍ਰਿਤਕ ਲੜਕੇ ਦਾ ਇਕ ਮਹੀਨਾ ਪਹਿਲਾਂ ਹੋਇਆ ਸੀ ਵਿਆਹ

 

ਤਰਨਤਾਰਨ: ਪੰਜਾਬ ਦੇ ਤਰਨਤਾਰਨ 'ਚ ਇਕ ਨਵ-ਵਿਆਹੇ ਨੌਜਵਾਨ ਦਾ ਉਸ ਦੇ ਗੁਆਂਢੀ ਨੇ ਗੋਲੀ ਮਾਰ ਕੇ ਕਤਲ ਕਰ ਦਿੱਤਾ। ਉਹ ਅਜੇ ਘਰੋਂ ਬਾਹਰ ਨਿਕਲਿਆ ਹੀ ਸੀ ਕਿ ਉਸ ਨੂੰ ਗੋਲੀ ਮਾਰ ਦਿੱਤੀ ਗਈ। ਗੋਲੀ ਦਿਲ ਵਿਚੋਂ ਲੰਘ ਗਈ। ਰਿਸ਼ਤੇਦਾਰਾਂ ਨੇ ਤੁਰੰਤ ਨੌਜਵਾਨ ਨੂੰ ਮੋਟਰਸਾਈਕਲ 'ਤੇ ਬੈਠਾ ਕੇ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਜਾਂਚ ਤੋਂ ਬਾਅਦ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਘਟਨਾ ਦੀ ਸੂਚਨਾ ਮਿਲਣ 'ਤੇ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਮ੍ਰਿਤਕ ਦੀ ਪਛਾਣ ਪੱਟੀ ਦੀ ਸਿੰਗਲ ਬਸਤੀ ਵਾਸੀ ਸਾਜਨ ਸਿੰਘ ਵਜੋਂ ਹੋਈ ਹੈ। ਮੌਕੇ ’ਤੇ ਪਹੁੰਚੇ ਡੀਐਸਪੀ ਸਤਨਾਮ ਸਿੰਘ ਅਤੇ ਇੰਸਪੈਕਟਰ ਪਰਮਜੀਤ ਸਿੰਘ ਵਿਰਦੀ ਨੇ ਦੱਸਿਆ ਕਿ ਸਾਜਨ ਨੂੰ ਗੋਲੀ ਮਾਰਨ ਵਾਲੇ ਮੁਲਜ਼ਮਾਂ ਵਿੱਚ ਗੁਆਂਢੀ ਜਰਮਨ ਸਿੰਘ, ਕਰਨ ਅਤੇ ਬੱਬੀ ਹਨ। ਉਸ ਦੀ ਪਤਨੀ ਨਾਲ ਪੁਰਾਣੀ ਦੁਸ਼ਮਣੀ ਚੱਲ ਰਹੀ ਸੀ। ਸ਼ਾਮ ਨੂੰ ਜਦੋਂ ਉਹ ਘਰੋਂ ਬਾਹਰ ਆਇਆ ਤਾਂ ਮੁਲਜ਼ਮਾਂ ਨੇ ਉਸ ਨੂੰ ਗੋਲੀ ਮਾਰ ਦਿੱਤੀ, ਜੋ ਉਸ ਦੇ ਦਿਲ ਨੂੰ ਵਿੰਨ੍ਹ ਗਈ।

ਮ੍ਰਿਤਕ ਦੇ ਚਚੇਰੇ ਭਰਾ ਵਿਜੇ ਨੇ ਦੱਸਿਆ ਕਿ ਗੋਲੀ ਲੱਗਣ ਤੋਂ ਬਾਅਦ ਮ੍ਰਿਤਕ ਸਾਜਨ ਨੂੰ ਮੋਟਰਸਾਈਕਲ ’ਤੇ ਬਿਠਾ ਕੇ ਤੁਰੰਤ ਸਿਵਲ ਹਸਪਤਾਲ ਪਹੁੰਚਾਇਆ ਗਿਆ। ਜਿੱਥੋਂ ਉਸ ਨੂੰ ਅੱਗੇ ਰੈਫਰ ਕਰ ਦਿੱਤਾ ਗਿਆ। ਹਾਲਤ ਨੂੰ ਦੇਖਦੇ ਹੋਏ ਸਾਜਨ ਨੂੰ ਨਿੱਜੀ ਹਸਪਤਾਲ ਲੈ ਗਏ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਚਚੇਰੇ ਭਰਾ ਵਿਜੇ ਨੇ ਦੱਸਿਆ ਕਿ ਮ੍ਰਿਤਕ ਸਾਜਨ ਦਾ ਇੱਕ ਮਹੀਨਾ ਪਹਿਲਾਂ ਹੀ ਵਿਆਹ ਹੋਇਆ ਸੀ। ਮ੍ਰਿਤਕ ਦੀ ਪਤਨੀ ਦੇ ਹੱਥਾਂ ਦੀ ਮਹਿੰਦੀ ਦਾ ਰੰਗ ਵੀ ਫਿੱਕਾ ਨਹੀਂ ਪਿਆ ਸੀ। ਪੁਲਿਸ ਨੇ ਪਰਿਵਾਰ ਦੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ ਕਰਕੇ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement