ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਕੈਬਨਿਟ ਸਬ-ਕਮੇਟੀ ਵੱਲੋਂ ਟਰੱਕ ਆਪ੍ਰੇਟਰਾਂ ਨਾਲ ਮੀਟਿੰਗ
Published : Dec 23, 2022, 7:16 pm IST
Updated : Dec 23, 2022, 7:16 pm IST
SHARE ARTICLE
Cabinet Sub-Committee meets truck operators, assures productive solution
Cabinet Sub-Committee meets truck operators, assures productive solution

ਸਾਰਥਕ ਹੱਲ ਕੱਢਣ ਦਾ ਦਿੱਤਾ ਭਰੋਸਾ


ਵਿੱਤ ਮੰਤਰੀ ਵੱਲੋਂ ਸਕੱਤਰ ਟਰਾਂਸਪੋਰਟ ਦੀ ਅਗਵਾਈ ਹੇਠ ਕਮੇਟੀ ਗਠਿਤ 
ਉਦਯੋਗ ਵਿਭਾਗ, ਟਰੱਕ ਆਪ੍ਰੇਟਰਾਂ ਤੇ ਹੋਰਨਾਂ ਭਾਈਵਾਲਾਂ ਨਾਲ ਗੱਲਬਾਤ ਮਗਰੋਂ 31 ਜਨਵਰੀ ਨੂੰ ਰਿਪੋਰਟ ਸੌਂਪੇਗੀ ਕਮੇਟੀ

ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ ਦੀ ਢੋਆ-ਢੁਆਈ ਸਬੰਧੀ ਢੁਕਵੀਂ ਨੀਤੀ ਬਣਾਉਣ ਲਈ ਟਰੱਕ ਆਪ੍ਰੇਟਰਾਂ ਦੇ ਸੁਝਾਅ ਲਏ ਜਾਣ : ਹਰਪਾਲ ਸਿੰਘ ਚੀਮਾ 

ਚੰਡੀਗੜ੍ਹ : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਕੈਬਨਿਟ ਸਬ-ਕਮੇਟੀ, ਜਿਸ ਵਿੱਚ ਖ਼ੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਅਤੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਉਚੇਚੇ ਤੌਰ 'ਤੇ ਸ਼ਾਮਲ ਹੋਏ, ਨੇ ਅੱਜ ਟਰੱਕ ਆਪ੍ਰੇਟਰਾਂ ਦੀਆਂ ਮੰਗਾਂ ਨੂੰ ਲੈ ਕੇ ਨੁਮਾਇੰਦਿਆਂ ਨਾਲ ਵਿਸਥਾਰਪੂਰਵਕ ਗੱਲਬਾਤ ਕੀਤੀ। ਕੈਬਨਿਟ ਮੰਤਰੀਆਂ ਨੇ ਭਰੋਸਾ ਦਿਵਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਸਮਾਜ ਦੇ ਹਰੇਕ ਵਰਗ ਦੀ ਭਲਾਈ ਲਈ ਵਚਨਬੱਧ ਹੈ, ਇਸ ਲਈ ਉਨ੍ਹਾਂ ਦੀਆਂ ਮੰਗਾਂ ਬਾਰੇ ਹਮਦਰਦੀ ਨਾਲ ਵਿਚਾਰ ਕੀਤਾ ਜਾਵੇਗਾ।

ਵਿੱਤ ਮੰਤਰੀ ਐਡਵੋਕੇਟ ਚੀਮਾ ਨੇ ਟਰਾਂਸਪੋਰਟ ਵਿਭਾਗ ਦੇ ਸਕੱਤਰ ਦੀ ਅਗਵਾਈ ਹੇਠ ਕਮੇਟੀ ਦਾ ਗਠਨ ਕਰਦਿਆਂ ਨਿਰਦੇਸ਼ ਦਿੱਤੇ ਕਿ ਇਹ ਕਮੇਟੀ ਉਦਯੋਗ ਵਿਭਾਗ, ਟਰੱਕ ਆਪ੍ਰੇਟਰਾਂ ਤੇ ਹੋਰਨਾਂ ਭਾਈਵਾਲਾਂ ਨਾਲ ਹਰ ਪਹਿਲੂ 'ਤੇ ਗੱਲ ਕਰਕੇ 31 ਜਨਵਰੀ ਨੂੰ ਆਪਣੀ ਰਿਪੋਰਟ ਸੌਂਪੇ। ਉਨ੍ਹਾਂ ਟਰੱਕ ਉਪਰੇਟਰਾਂ ਨੂੰ ਵੀ ਸੁਝਾਅ ਦਿੱਤਾ ਕਿ ਉਹ ਕਮੇਟੀ ਨਾਲ ਗੱਲਬਾਤ ਲਈ ਕੁਝ ਮੈਂਬਰਾਂ ਤੇ ਆਧਾਰਤ ਇੱਕ ਐਕਸ਼ਨ ਕਮੇਟੀ ਬਨਾਉਣ ਤਾਂ ਜੋ ਗੱਲਬਾਤ ਰਾਹੀਂ ਕਿਸੇ ਸਾਰਥਕ ਨਤੀਜੇ 'ਤੇ ਪਹੁੰਚਿਆ ਜਾ ਸਕੇ।

ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਖ਼ੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਨੂੰ ਕਿਹਾ ਕਿ ਵਿਭਾਗ ਦੀ ਢੋਆ-ਢੁਆਈ ਸਬੰਧੀ ਨੀਤੀ ਬਣਾਉਣ ਵੇਲੇ ਟਰੱਕ ਆਪ੍ਰੇਟਰਾਂ ਦੇ ਸੁਝਾਅ ਲਏ ਜਾਣ ਤਾਂ ਜੋ ਪੰਜਾਬ ਅਤੇ ਲੋਕ-ਪੱਖੀ ਢੁਕਵੀਂ ਨੀਤੀ ਹੋਂਦ ਵਿੱਚ ਆ ਸਕੇ।


ਜੀ.ਓ.ਜੀ. ਦੇ ਮਸਲਿਆਂ ਦੇ ਨਿਪਟਾਰੇ ਲਈ ਵੀ ਕਮੇਟੀ ਬਣਾਈ

ਇਸੇ ਤਰ੍ਹਾਂ ਦੂਜੀ ਮੀਟਿੰਗ ਦੌਰਾਨ ਕੈਬਨਿਟ ਸਬ-ਕਮੇਟੀ ਨੇ ਜੀ.ਓ.ਜੀ. ਦੇ ਮਸਲਿਆਂ ਦੇ ਨਿਪਟਾਰੇ ਲਈ ਵੀ 10 ਮੈਂਬਰੀ ਕਮੇਟੀ ਬਣਾਉਣ ਦੀ ਹਦਾਇਤ ਕੀਤੀ। ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਨਿਰਦੇਸ਼ ਦਿੱਤੇ ਕਿ ਸਕੱਤਰ ਤੇ ਡਾਇਰੈਕਟਰ ਰੱਖਿਆ ਸੇਵਾਵਾਂ, ਵਿੱਤ ਵਿਭਾਗ ਤੋਂ ਇੱਕ ਨੁਮਾਇੰਦੇ ਅਤੇ ਜੀ.ਓ.ਜੀ. ਦੇ 7 ਮੈਂਬਰਾਂ ਵਾਲੀ ਇਹ ਕਮੇਟੀ ਵੱਖ-ਵੱਖ ਪਹਿਲੂਆਂ ‘ਤੇ ਗੱਲਬਾਤ ਕਰਕੇ 30 ਦਿਨਾਂ ਵਿੱਚ ਰਿਪੋਰਟ ਦੇਵੇਗੀ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

2 Punjabi youths shot dead in Canada : ਇੱਕ ਦੀ ਗੋ.ਲੀ.ਆਂ ਲੱਗਣ ਨਾਲ ਤੇ ਦੂਜੇ ਦੀ ਸਦਮੇ ਕਾਰਨ ਹੋਈ ਮੌਤ

15 Dec 2025 3:03 PM

Punjabi Gurdeep Singh shot dead in Canada: "ਆਜਾ ਸੀਨੇ ਨਾਲ ਲੱਗਜਾ ਪੁੱਤ, ਭੁੱਬਾਂ ਮਾਰ ਰੋ ਰਹੇ ਟੱਬਰ

15 Dec 2025 3:02 PM

Adv Ravinder Jolly : ਪੰਜਾਬ ਦੇ ਮੁੱਦੇ ਛੱਡ ਘੋੜਿਆਂ ਦੀ ਹਾਰ ਜਿੱਤ ਦੇ ਕੰਮ ਲੱਗੇ ਲੋਕਾਂ ਨੂੰ ਸਿੱਖ ਵਕੀਲ ਦੀ ਲਾਹਨਤ

15 Dec 2025 3:02 PM

Rupinder Kaur ਦੇ Father ਕੈਮਰੇ ਸਾਹਮਣੇ ਆ ਕੇ ਹੋਏ ਭਾਵੁਕ,ਦੱਸੀ ਪੂਰੀ ਅਸਲ ਕਹਾਣੀ, ਕਿਹਾ- ਮੇਰੀ ਧੀ ਨੂੰ ਵੀ ਮਿਲੇ..

14 Dec 2025 3:04 PM

Haryana ਦੇ CM Nayab Singh Saini ਨੇ VeerBal Divas ਮੌਕੇ ਸਕੂਲਾ 'ਚ ਨਿਬੰਧ ਲੇਖਨ ਪ੍ਰਤੀਯੋਗਿਤਾ ਦੀ ਕੀਤੀ ਸ਼ੁਰੂਆਤ

14 Dec 2025 3:02 PM
Advertisement