ਜੀ 20 ਦੀਆਂ ਤਿਆਰੀਆਂ ਨੂੰ ਲੈ ਕੇ ਡਾ.ਨਿੱਜਰ ਨੇ ਕੀਤੀ ਹਵਾਈ ਅੱਡਾ ਅਤੇ ਪ੍ਰਸਾਸ਼ਨਿਕ ਅਧਿਕਾਰੀਆਂ ਨਾਲ ਮੀਟਿੰਗ
Published : Dec 23, 2022, 7:46 pm IST
Updated : Dec 23, 2022, 7:46 pm IST
SHARE ARTICLE
 Dr. nizzar held a meeting with the airport and administrative officials regarding the preparations for G20.
Dr. nizzar held a meeting with the airport and administrative officials regarding the preparations for G20.

ਸ਼ਹਿਰ ਅਤੇ ਹਵਾਈ ਅੱਡੇ ਦੀ ਸਾਫ਼-ਸਫਾਈ ਲਈ ਦਿੱਤੀਆਂ ਹਦਾਇਤਾਂ

 

ਚੰਡੀਗੜ੍ਹ -- ਸਥਾਨਕ ਸਰਕਾਰਾਂ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਮਾਰਚ 2023 ਵਿੱਚ ਹੋਣ ਵਾਲੇ ਜੀ-20 ਸੰਮੇਲਨ ਜੋ ਕਿ ਅੰਮ੍ਰਿਤਸਰ ਵਿੱਚ ਕਰਵਾਇਆ ਜਾਣਾ ਹੈ ਦੀ ਮਹਿਮਾਨ ਨਿਵਾਜੀ ਨੂੰ ਲੈ ਕੇ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅਤੇ ਅੰਮ੍ਰਿਤਸਰ ਜਿਲ੍ਹਾ ਪ੍ਰਸਾਸ਼ਨ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਮੇਅਰ ਸ ਕਰਮਜੀਤ ਸਿੰਘ ਰਿੰਟੂ, ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ , ਕਮਿਸ਼ਨਰ ਪੁਲਿਸ ਸ: ਜਸਕਰਨ ਸਿੰਘ, ਕਮਿਸ਼ਨਰ ਕਾਰਪੋਰੇਸ਼ਨ ਸ੍ਰੀ ਸੰਦੀਪ ਰਿਸ਼ੀ ਅਤੇ ਡਾਇਰੈਕਟਰ ਹਵਾਈ ਅੱਡਾ ਸ੍ਰੀ ਵਿਪਨ ਸੇਠ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। 

ਡਾ: ਨਿੱਜਰ ਨੇ ਕਿਹਾ ਕਿ ਜੀ-20 ਸੰਮੇਲਨ ਵਿੱਚ ਵੱਖ-ਵੱਖ ਦੇਸ਼ਾਂ ਤੋਂ ਆਉਣ ਵਾਲੇ ਨੇਤਾਵਾਂ ਅਤੇ ਅਧਿਕਾਰੀਆਂ ਦੇ ਮਹਿਮਾਨ ਨਿਵਾਜੀ ਵਿੱਚ ਕੋਈ ਕਸਰ ਨਹੀਂ ਰਹਿਣੀ ਚਾਹੀਦੀ। ਉਨਾਂ ਕਿਹਾ ਕਿ ਮੁੱਖ ਮੰਤਰੀ ਮੁੱਖ ਮੰਤਰੀ ਭਗਵੰਤ ਮਾਨ ਇਸ ਮੁੱਦੇ ਉੱਤੇ ਨਿੱਜੀ ਦਿਲਚਸਪੀ ਲੈ ਰਹੇ ਹਨ ਅਤੇ ਕਈ ਮੀਟਿੰਗਾਂ ਇਸ ਬਾਬਤ ਕਰ ਚੁੱਕੇ ਹਨ। ਉਨਾਂ ਕਿਹਾ ਕਿ ਅੰਮ੍ਰਿਤਸਰ ਹਵਾਈ ਅੱਡੇ ਤੋਂ ਲੈ ਕੇ ਸਾਰੇ ਸ਼ਹਿਰ ਨੂੰ ਜਾਂਦੀਆਂ ਮੁੱਖ ਸੜ੍ਹਕਾਂ ਦੀ ਮੁਰੰਮਤ ਦਾ ਕੰਮ ਚੱਲ ਰਿਹਾ ਹੈ ਅਤੇ ਇਨ੍ਹਾਂ ਰਸਤਿਆਂ ਉੱਤੇ ਲਾਈਟਾਂ ਅਤੇ ਲੈਂਡਸਕੇਪਿੰਗ ਵੀ ਯਕੀਨੀ ਬਣਾਈ ਜਾਵੇ।

ਉਨਾਂ ਕਿਹਾ ਕਿ ਹਵਾਈ ਅੱਡੇ ਵਿੱਚ ਮਹਿਮਾਨਾਂ ਦਾ ਸਵਾਗਤ ਪੰਜਾਬੀ ਪ੍ਰਹੁਣਚਾਰੀ ਅਨੁਸਾਰ ਗਰਮਜੋਸ਼ੀ ਨਾਲ ਕੀਤਾ ਜਾਵੇ ਅਤੇ ਇਸ ਲਈ ਪੰਜਾਬ ਦੀ ਸੱਭਿਅਤਾ ਅਤੇ ਸੱਭਿਆਚਾਰ ਨੂੰ ਵਿਸ਼ੇਸ਼ ਸਥਾਨ ਦਿੱਤਾ ਜਾਵੇ। ਇਸ ਤੋਂ ਬਾਅਦ ਉਨ੍ਹਾਂ ਨੇ ਅੰਮ੍ਰਿਤਸਰ ਹਵਾਈ ਅੱਡੇ ਤੋਂ ਸ੍ਰੀ ਦਰਬਾਰ ਸਾਹਿਬ ਤੱਕ ਆਉਣ ਵਾਲੀ ਮੁੱਖ ਸੜ੍ਹਕ ਦਾ ਸਬੰਧਤ ਅਧਿਕਾਰੀਆਂ ਨਾਲ ਦੌਰਾ ਕੀਤਾ ਅਤੇ ਜਿੱਥੇ ਕਿਧਰੇ ਵੀ ਕੰਮ ਕਰਵਾਏ ਜਾਣੇ ਹਨ ਦੀਆਂ ਹਦਾਇਤਾਂ ਕੀਤੀਆਂ। 

SHARE ARTICLE

ਏਜੰਸੀ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement