ਸ਼ਰਾਬ ਮਾਫੀਆ 'ਤੇ ਸ਼ਿਕੰਜਾ ਕੱਸਣ ਲਈ ਹਰਪਾਲ ਚੀਮਾ ਵੱਲੋਂ 'ਸਿਟੀਜ਼ਨ ਐਪ' ਲਾਂਚ
Published : Dec 23, 2022, 6:25 pm IST
Updated : Dec 23, 2022, 7:22 pm IST
SHARE ARTICLE
Harpal Cheema launches ‘Citizen App’ to further tighten noose around liquor mafia
Harpal Cheema launches ‘Citizen App’ to further tighten noose around liquor mafia

ਨਕਲੀ ਅਤੇ ਨਾਜਾਇਜ਼ ਸ਼ਰਾਬ ਦੀ ਵਿਕਰੀ 'ਤੇ ਨਿਰਪੱਖ ਜਾਂਚ ਨੂੰ ਯਕੀਨੀ ਬਣਾਏਗੀ ਆਬਕਾਰੀ ਵਿਭਾਗ ਦੀ ਇਹ ਐਪ

 

ਚੰਡੀਗੜ੍ਹ: ਸੂਬੇ ਵਿੱਚ ਸ਼ਰਾਬ ਮਾਫੀਆ ਨੂੰ ਨੱਥ ਪਾਉਣ ਲਈ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਆਬਕਾਰੀ ਵਿਭਾਗ ਵੱਲੋਂ ਚਲਾਏ ਜਾ ਰਹੇ ‘ਟ੍ਰੈਕ ਐਂਡ ਟਰੇਸ’ ਪ੍ਰੋਜੈਕਟ ਦੇ ਹਿੱਸੇ ਵਜੋਂ ਅੱਜ ਮੋਬਾਈਲ ਆਧਾਰਿਤ ‘ਐਕਸਾਈਜ਼ ਕਿਊਆਰ ਕੋਡ ਲੇਬਲ ਵੈਰੀਫਿਕੇਸ਼ਨ ਸਿਟੀਜ਼ਨ ਐਪ’ ਨੂੰ ਲਾਂਚ ਕੀਤਾ। ਆਬਕਾਰੀ ਤੇ ਕਰ ਭਵਨ ਵਿਖੇ ਇਸ ਨਾਗਰਿਕ ਕੇਂਦਰਿਤ ਐਪ ਨੂੰ ਲਾਂਚ ਕਰਦੇ ਹੋਏ ਸ. ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਕਿਊ.ਆਰ. ਕੋਡ ਆਧਾਰ ਮੋਬਾਈਲ ਐਪ ਸੂਬੇ ਵਿੱਚ ਨਕਲੀ ਜਾਂ ਬਿਨਾ ਆਬਕਾਰੀ ਕਰ ਦਿੱਤਿਆਂ ਵਿਕਣ ਵਾਲੀ ਸ਼ਰਾਬ ਦੀ ਵਿਕਰੀ ਤੇ ਮੁਕੰਮਲ ਰੋਕ ਲਾਉਣ ਦੀ ਦਿਸ਼ਾ ਵਿੱਚ ਇੱਕ ਵੱਡਾ ਕਦਮ ਹੈ।

ਉਨ੍ਹਾਂ ਕਿਹਾ ਕਿ ਇਸ ਪਹਿਲਕਦਮੀ ਨਾਲ ਖਪਤਕਾਰਾਂ ਦੀ ਸਿਹਤ ਨੂੰ ਬਚਾਉਣ ਦੇ ਨਾਲ-ਨਾਲ ਆਬਕਾਰੀ ਡਿਊਟੀ ਦੀ ਚੋਰੀ 'ਤੇ ਰੋਕ ਲਗਾਉਣ ਵਿੱਚ ਮਦਦ ਮਿਲੇਗੀ। ਵਿੱਤ ਮੰਤਰੀ ਨੇ ਇਸ ਮੌਕੇ ਇੱਕ 24X7 ਹੈਲਪਲਾਈਨ ਨੰਬਰ 9875961126 ਵੀ ਜਾਰੀ ਕੀਤਾ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਹੈਲਪਲਾਈਨ 'ਤੇ ਨਕਲੀ ਸ਼ਰਾਬ ਜਾਂ ਲਾਹਣ ਤੋਂ ਕੱਢੀ ਸ਼ਰਾਬ ਜਾਂ ਸ਼ਰਾਬ ਦੀ ਤਸਕਰੀ ਆਦਿ ਦੀ ਜਾਣਕਾਰੀ ਦੇ ਕੇ ਨਾਜਾਇਜ਼ ਸ਼ਰਾਬ ਦੇ ਕਾਰੋਬਾਰ ਵਿਰੁੱਧ ਸੂਬਾ ਸਰਕਾਰ ਵੱਲੋਂ ਵਿੱਢੀ ਮੁਹਿੰਮ ਦਾ ਸਾਥ ਦੇਣ।

ਇਸੇ ਦੌਰਾਨ ਮੁਬਾਈਲ ਐਪ 'ਤੇ ਉਪਲਬਧ ਵਿਸ਼ੇਸ਼ਤਾਵਾਂ ਬਾਰੇ ਜਾਣਕਾਰੀ ਦਿੰਦਿਆਂ ਐਡਵੋਕੇਟ ਚੀਮਾ ਨੇ ਕਿਹਾ ਕਿ ਖਪਤਕਾਰ ਹੁਣ ਬੋਤਲ ‘ਤੇ ਮੌਜੂਦ ਕਿਊ.ਆਰ ਕੋਡ ਨੂੰ ਸਕੈਨ ਕਰਕੇ ਉਨ੍ਹਾਂ ਦੁਆਰਾ ਖਰੀਦੀ ਗਈ ਸ਼ਰਾਬ ਦੀ ਬੋਤਲ ਦੀ ਅਸਲੀਅਤ ਦੀ ਜਾਂਚ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਖਪਤਕਾਰ ਹਰ ਬੋਤਲ 'ਤੇ ਚਿਪਕਾਏ ਗਏ ਕਿਊ.ਆਰ. ਕੋਡ ਨੂੰ ਸਕੈਨ ਕਰਕੇ ਬੋਤਲ ਦੇ ਲੇਬਲ ਕੋਡ, ਡਿਸਟਿਲਰ/ਬੋਟਲਰ ਦਾ ਨਾਂਅ, ਬ੍ਰਾਂਡ ਦਾ ਨਾਮ, ਸ਼ਰਾਬ ਦੀ ਮਾਤਰਾ, ਅਲਕੋਹਲ ਦੀ ਡਿਗਰੀ ਅਤੇ ਉਤਪਾਦਨ ਦੀ ਮਿਤੀ ਬਾਰੇ ਜਾਣਕਾਰੀ ਹਾਸਿਲ ਕਰ ਸਕੇਗਾ। ਉਨ੍ਹਾਂ ਕਿਹਾ ਕਿ ਇਸ ਮੋਬਾਈਲ ਐਪ ਨੂੰ ਕਿਸੇ ਵੀ ਐਂਡਰੌਇਡ ਜਾਂ ਐਪਲ਼ ਫੋਨ ‘ਤੇ ਡਾਊਨਲੋਡ ਕਰਕੇ ਵਰਤਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਮੋਬਾਈਲ ਐਪ ਨੂੰ ‘ਗੂਗਲ ਪਲੇ ਸਟੋਰ’ ਅਤੇ ‘ਐਪਲ ਸਟੋਰ’ ਤੋਂ ਮੁਫਤ ਡਾਊਨਲੋਡ ਕੀਤਾ ਜਾ ਸਕਦਾ ਹੈ।

ਐਡਵੋਕੇਟ ਚੀਮਾ ਨੇ ਅੱਗੇ ਦੱਸਿਆ ਕਿ ਇਸ ਐਪ ਨੂੰ ‘ਟ੍ਰੈਕ ਐਂਡ ਟਰੇਸ’ ਪ੍ਰੋਜੈਕਟ ਨਾਲ ਜੋੜਿਆ ਗਿਆ ਹੈ ਅਤੇ ਇਸ ਤਰ੍ਹਾਂ ਖਪਤਕਾਰ ਇਸ ਸਹੂਲਤ ਦੀ ਵਰਤੋਂ ਕਰਕੇ ਕਿਸੇ ਵੀ ਬੇਨਿਯਮੀ ਦੀ ਰਿਪੋਰਟ ਸਿੱਧੀ ਆਬਕਾਰੀ ਵਿਭਾਗ ਨੂੰ ਦੇ ਸਕਦੇ ਹਨ। ਉਨ੍ਹਾਂ ਕਿਹਾ ਕਿ ‘ਟਰੈਕ ਐਂਡ ਟਰੇਸ’ ਪ੍ਰੋਜੈਕਟ ਰਾਹੀਂ ਵਿਭਾਗ ਸੂਬੇ ਵਿੱਚ ਸ਼ਰਾਬ ਦੀ ਸਮੁੱਚੀ ਸਪਲਾਈ ਚੇਨ ਹੇਠ ਸ਼ਰਾਬ ਦੀ ਮੌਜੂਦਗੀ ਅਤੇ ਢੋਆ-ਢੁਆਈ ਬਾਰੇ ਜਾਣਕਾਰੀ ਹਾਸਿਲ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰਣਾਲੀ ਨਾ ਸਿਰਫ ਆਬਕਾਰੀ ਵਿਭਾਗ ਬਲਕਿ ਸ਼ਰਾਬ ਕਾਰੋਬਾਰ ਨਾਲ ਜੁੜੇ ਹੋਰ ਭਾਈਵਾਲਾਂ ਨੂੰ ਵੀ ਸਮੁੱਚੀ ਸਪਲਾਈ ਲੜੀ ਦੀ ਨਿਗਰਾਨੀ ਕਰਨ ਦੇ ਯੋਗ ਬਣਾਉਂਦੀ ਹੈ।

ਇਸ ਦੌਰਾਨ ਆਬਕਾਰੀ ਕਮਿਸ਼ਨਰ ਵਰੁਣ ਰੂਜ਼ਮ ਨੇ ਵਿੱਤ ਮੰਤਰੀ ਨੂੰ ਦੱਸਿਆ ਕਿ ਆਬਕਾਰੀ ਵਿਭਾਗ ਦੇ ‘ਟ੍ਰੈਕ ਐਂਡ ਟਰੇਸ’ ਪ੍ਰੋਜੈਕਟ ਤਹਿਤ ਸੂਬੇ ਵਿੱਚ ਵਿਕਣ ਵਾਲੀ ਹਰੇਕ ਬੋਤਲ 'ਤੇ ਕਿਊ.ਆਰ ਕੋਡ ਦਾ ਸਟਿੱਕਰ ਹੋਣਾ ਯਕੀਨੀ ਬਣਾਇਆ ਗਿਆ ਹੈ ਤਾਂ ਜੋ ਕਿਸੇ ਵੀ ਗਾਹਕ ਨੂੰ ਖਰੀਦੀ ਗਈ ਸ਼ਰਾਬ ਦੀ ਬੋਤਲ ਬਾਰੇ ਤੁਰੰਤ ਸਾਰੀ ਜਾਣਕਾਰੀ ਮਿਲ ਸਕੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM

Punjabi Youth Dies in New Zealand:ਮੈਨੂੰ ਕਹਿੰਦਾ ਸੀ ਮੈਂ 1-2 ਸਾਲ ਲਗਾਉਣੇ ਨੇ ਵਿਦੇਸ਼, ਫ਼ਿਰ ਤੁਹਾਡੇ ਕੋਲ਼ ਰਹਾਂਗਾ

18 Jan 2026 2:53 PM

Gurdaspur Accident : ਟਰੱਕ ਨਾਲ ਟਕਰਾਈ ਸਕੂਲ ਵੈਨ, ਮੌਕੇ 'ਤੇ ਮਚਿਆ ਹੜਕੰਪ

17 Jan 2026 3:07 PM

ਫਗਵਾੜਾ ਦੀ ਫਰੈਂਡਜ਼ ਕਲੋਨੀ 'ਚ ਘਰ 'ਤੇ ਕੀਤਾ ਹਮਲਾ

17 Jan 2026 3:04 PM

'ਹੁਣ ਆਏ ਦਿਨੀਂ BJP ਦਾ ਝੰਡਾ ਚੜ੍ਹਦਾ ਰਹੇਗਾ ...' ਜਗਮੀਤ ਬਰਾੜ ਤੇ ਚਰਨਜੀਤ ਬਰਾੜ ਦੇ ਭਾਜਪਾ 'ਚ ਸ਼ਾਮਿਲ ਹੋਣ 'ਤੇ ਬੋਲੇ BJP ਆਗੂ ਅਨਿਲ ਸਰੀਨ

16 Jan 2026 3:14 PM
Advertisement