Jaswant Singh Gajjanmajra: ਈਡੀ ਨੇ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਨਾਲ ਜੁੜੀ ਕੰਪਨੀ ਦੀ ਜਾਇਦਾਦ ਕੀਤੀ ਕੁਰਕ

By : GAGANDEEP

Published : Dec 23, 2023, 10:41 am IST
Updated : Dec 23, 2023, 10:46 am IST
SHARE ARTICLE
ED attached property of MLA Jaswant Singh Gajjanmajra News in punjabi
ED attached property of MLA Jaswant Singh Gajjanmajra News in punjabi

Jaswant Singh Gajjanmajra: ਬੈਂਕ ਕਰਜ਼ ਧੋਖਾਧੜੀ ਨਾਲ ਜੁੜੀ ਜਾਂਚ ਤਹਿਤ ਕੀਤੀ ਕਾਰਵਾਈ

ED attached property of MLA Jaswant Singh Gajjanmajra News in punjabi: ਈਡੀ ਵੱਲੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਦੀ ਪ੍ਰਾਪਰਟੀ ਕੁਰਕ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਿਕ ਈਡੀ ਵੱਲੋਂ ਇਕ ਕਥਿਤ ਬੈਂਕ ਕਰਜ਼ ਧੋਖਾਧੜੀ ਨਾਲ ਜੁੜੀ ਜਾਂਚ ਤਹਿਤ ਕੰਪਨੀ ਦੀ 35.10 ਕਰੋੜ ਰੁਪਏ ਦੀ ਜਾਇਦਾਦ ਕੁਰਕ ਕੀਤੀ ਗਈ ਹੈ। ਇਸ ਵਿਚ ਵਿਧਾਇਕ ਗੱਜਣਮਾਜਰਾ ਡਾਇਰੈਕਟਰ ਸਨ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਇਹ ਵੀ ਪੜ੍ਹੋ: Arvind Kejriwal News: ਅਰਵਿੰਦ ਕੇਜਰੀਵਾਲ ਨੂੰ ED ਨੇ ਤੀਜੀ ਵਾਰ ਭੇਜਿਆ ਸੰਮਨ, ਤਿੰਨ ਜਨਵਰੀ ਨੂੰ ਪੁੱਛਗਿੱਛ ਲਈ ਬੁਲਾਇਆ

ਮਿਲੀ ਜਾਣਕਾਰੀ ਅਨੁਸਾਰ ਮਾਲੇਰਕੋਟਲਾ ਵਿਚ ਸਥਿਤ ਜਾਇਦਾਦ ਤਾਰਾ ਕਾਰਪੋਰੇਸ਼ਨ ਲਿਮਟਿਡ ਦੀ ਹੈ। ਇਸ ਨੂੰ ਕੁਰਕ ਕਰ ਲਈ ਪੀਐੱਮਐੱਲਏ ਤਹਿਤ ਹੁਕਮ ਜਾਰੀ ਕਰ ਦਿਤੇ ਗਏ ਹਨ। ਈਡੀ ਨੇ ਕਿਹਾ ਕਿ ਕਰਜ਼ ਦੀ ਰਕਮ ਨੂੰ ਤਾਰਾ ਕਾਰਪੋਰੇਸ਼ਨ ਲਿਮਟਿਡ ਦੀਆਂ ਵੱਖ-ਵੱਖ ਫਰਜ਼ੀ ਫਰਮਾਂ ਵਿਚ ਟਰਾਂਸਫਰ ਕਰ ਦਿੱਤਾ ਗਿਆ ਅਤੇ ਉਸ ਦੇ ਬਾਅਦ ਇਸ ਨੂੰ ਤਾਰਾ ਹੈਲਥ ਫੂਡ ਲਿਮਟਿਡ ਅਤੇ ਇਕ ਹੋਰ ਸਹਾਇਕ ਕੰਪਨੀ ਤਾਰਾ ਸੇਲਸ ਲਿਮਟਿਡ ਵਿਚ ਇਕੱਠੀ ਕਰ ਦਿੱਤਾ ਗਿਆ।

ਇਹ ਵੀ ਪੜ੍ਹੋ: Hoshiarpur News: ਹੁਸ਼ਿਆਰਪੁਰ 'ਚ ਦਰੱਖਤ ਨਾਲ ਟਕਰਾਇਆ ਮੋਟਰਸਾਈਕਲ, ਨੌਜਵਾਨ ਦੀ ਹੋਈ ਮੌਤ  

ਇਸ ਵਿਚ ਦੋਸ਼ ਲਾਇਆ ਗਿਆ ਹੈ ਕਿ ਤਾਰਾ ਹੈਲਥ ਫੂਡ ਲਿਮਟਿਡ ਵਿਚ ਪ੍ਰਾਪਤ ਰਕਮ ਦੀ ਵਰਤੋਂ ਕਰਜ਼ ਲੈਣ ਤੋਂ ਇਲਾਵਾ ਹੋਰ ਉਦੇਸ਼ਾਂ ਲਈ ਕੀਤੀ ਗਈ ਸੀ। ਏਜੰਸੀ ਨੇ ਕਿਹਾ ਕਿ 3.12 ਕਰੋੜ ਰੁਪਏ ਦੀ ਰਕਮ ਗੱਜਣਮਾਜਰਾ ਦੇ ਵਿਅਕਤੀਗਤ ਖਾਤਿਆਂ ਵਿਚ ਪਾਈ ਗਈ ਸੀ। ਅਮਰਗੜ੍ਹ ਵਿਧਾਨ ਸਭਾ ਖੇਤਰ ਤੋਂ ਆਮ ਆਦਮੀ ਪਾਰਟੀ ਵਿਧਾਇਕ ਗੱਜਣਮਾਜਰਾ ਨੂੰ ਇਸ ਮਾਮਲੇ ਦੇ ਸਿਲਸਿਲੇ ਵਿਚ ਨਵੰਬਰ ਦੀ ਸ਼ੁਰੂਆਤ ਵਿਚ ਈਡੀ ਨੇ ਗਿ੍ਰਫਤਾਰ ਕੀਤਾ ਸੀ। ਮਨੀ ਲਾਂਡਰਿੰਗ ਦਾ ਮਾਮਲਾ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਦੀ ਐੱਫਆਈਆਰ ਨਾਲ ਜੁੜਿਆ ਹੈ ਜੋ 40.92 ਕਰੋੜ ਰੁਪਏ ਦੇ ਕਥਿਤ ਬੈਂਕ ਕਰਜ਼ ਧੋਖਾਧੜੀ ਨਾਲ ਜੁੜਿਆ ਹੈ।

(For more news apart from ED attached property of MLA Jaswant Singh Gajjanmajra News in punjabi, stay tuned to Rozana Spokesman

Location: India, Rajasthan

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Anmol Bishnoi Brother: ਹੁਣ ਗੈਂਗਸਟਰਾ ਨੂੰ ਪਈ ਆਪਣੀ ਜਾਨ ਦੀ ਫਿਕਰ, ਅਨਮੋਲ ਦੇ ਭਰਾ ਨੇ ਕੈਮਰੇ ਅੱਗੇ ਲਗਾਈ ਗੁਹਾਰ

20 Nov 2025 8:49 AM

Anmol Bishnoi ਦੇ ਭਾਰਤ ਆਉਣ ਨਾਲ Moosewala ਕਤਲ ਕੇਸ 'ਚ ਇਨਸਾਫ਼ ਦੀ ਵਧੀ ਆਸ ?

20 Nov 2025 8:48 AM

ਜੇਲ੍ਹ ਦੀ ਚੱਕੀ ਪੀਸਣਗੀਆਂ ਕਈ ਮਸ਼ਹੂਰ ਫਿਲਮੀ ਹਸਤੀਆਂ? ਦਾਊਦ ਦੀ ਡਰੱਗ ਪਾਰਟੀ ਨਾਲ ਜੁੜ ਰਹੇ ਨਾਮ

17 Nov 2025 1:59 PM

ਸਰਬਜੀਤ ਕੌਰ ਦੇ ਮਾਮਲੇ ਤੋਂ ਬਾਅਦ ਇਕੱਲੀ ਔਰਤ ਨੂੰ ਪਾਕਿਸਤਾਨ ਜਾਣ 'ਤੇ SGPC ਨੇ ਲਗਾਈ ਰੋਕ

17 Nov 2025 1:58 PM

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM
Advertisement