Punjab News: ਅੰਮ੍ਰਿਤਸਰ ਪੁਲਿਸ ਵਲੋਂ 28 ਕਰੋੜ ਰੁਪਏ ਦੀ ਹੈਰੋਇਨ ਅਤੇ 20 ਜ਼ਿੰਦਾ ਕਾਰਤੂਸ ਬਰਾਮਦ
Published : Dec 23, 2023, 4:32 pm IST
Updated : Dec 23, 2023, 4:32 pm IST
SHARE ARTICLE
Heroin worth Rs 28 crore and 20 live cartridges recovered by Amritsar police
Heroin worth Rs 28 crore and 20 live cartridges recovered by Amritsar police

ਭੱਜਣ ਸਮੇਂ ਨੌਜਵਾਨ ਦੇ ਮੋਟਰਸਾਈਕਲ ਤੋਂ ਇਕ ਬੋਰੀ ਡਿੱਗੀ, ਜਦੋਂ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਵਿਚੋਂ 4 ਕਿੱਲੋ ਹੈਰੋਇਨ ਅਤੇ 20 ਜ਼ਿੰਦਾ ਕਾਰਤੂਸ ਬਰਾਮਦ ਹੋਏ।

Punjab News: ਅਜਨਾਲਾ ਦੇ ਪਿੰਡ ਭਿੰਡੀ ਸੈਦਾ ਵਿਚ ਪੁਲਿਸ ਨੇ ਨਾਕਾਬੰਦੀ ਦੌਰਾਨ 28 ਕਰੋੜ ਰੁਪਏ ਦੀ ਹੈਰੋਇਨ ਅਤੇ 20 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਜਦਕਿ ਦੋਸ਼ੀ ਮੌਕੇ ਤੋਂ ਫਰਾਰ ਹੋਣ 'ਚ ਕਾਮਯਾਬ ਹੋ ਗਿਆ। ਪੁਲਿਸ ਨੇ ਅਣਪਛਾਤੇ ਨੌਜਵਾਨ ਵਿਰੁਧ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿਤੀ ਹੈ।

ਭਿੰਡੀ ਸੈਦਾ ਥਾਣਾ ਇੰਚਾਰਜ ਆਗਿਆਪਾਲ ਸਿੰਘ ਨੇ ਦਸਿਆ ਕਿ ਐਸਐਸਪੀ ਸਤਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨਸ਼ਿਆਂ ਸਬੰਧੀ ਵੱਖ-ਵੱਖ ਥਾਵਾਂ ’ਤੇ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਨਾਕੇ ਲਾਏ ਗਏ ਹਨ। ਇਸੇ ਤਹਿਤ ਅੱਜ ਸਵੇਰੇ ਸ਼ਾਹਪੁਰ ਡਰੇਨ ਨੇੜੇ ਪੁਲਿਸ ਵਲੋਂ ਨਾਕਾਬੰਦੀ ਕੀਤੀ ਗਈ। ਨਾਕੇ ਦੌਰਾਨ ਦੇਖਿਆ ਕਿ ਇਕ ਨੌਜਵਾਨ ਬਾਈਕ 'ਤੇ ਆ ਰਿਹਾ ਸੀ, ਜੋ ਪੁਲਿਸ ਨੂੰ ਦੇਖ ਕੇ ਪਿੱਛੇ ਮੁੜ ਗਿਆ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਭੱਜਣ ਸਮੇਂ ਉਸ ਦੇ ਮੋਟਰਸਾਈਕਲ ਤੋਂ ਇਕ ਬੋਰੀ ਡਿੱਗੀ, ਜਦੋਂ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਵਿਚੋਂ 4 ਕਿੱਲੋ ਹੈਰੋਇਨ ਅਤੇ 20 ਜ਼ਿੰਦਾ ਕਾਰਤੂਸ ਬਰਾਮਦ ਹੋਏ। ਉਨ੍ਹਾਂ ਦਸਿਆ ਕਿ ਪਹਿਲਾਂ ਵੀ ਕਈ ਮੁਲਜ਼ਮਾਂ ਕੋਲੋਂ ਹੈਰੋਇਨ ਅਤੇ ਹੋਰ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ ਹਨ ਪਰ ਇਹ ਪਹਿਲੀ ਵਾਰ ਹੈ ਕਿ ਇਸ ਇਲਾਕੇ ਵਿਚੋਂ ਏਨੀ ਵੱਡੀ ਮਾਤਰਾ ਵਿਚ ਹੈਰੋਇਨ ਫੜੀ ਗਈ ਹੈ। ਪੁਲਿਸ ਵੱਲੋਂ ਸ਼ੱਕ ਦੇ ਆਧਾਰ ’ਤੇ ਆਸਪਾਸ ਦੇ ਇਲਾਕੇ ਵਿਚ ਲੱਗੇ ਸੀਸੀਟੀਵੀ ਕੈਮਰੇ ਚੈੱਕ ਕੀਤੇ ਜਾ ਰਹੇ ਹਨ।

(For more news apart from Heroin worth Rs 28 crore and 20 live cartridges recovered by Amritsar police stay tuned to Rozana Spokesman)

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM

ਦਿਲਜੀਤ ਤੂੰ ਬਹੁਤ ਵੱਡੀ ਗਲਤੀ ਕੀਤੀ ਹੈ', ਦਿਲਜੀਤ ਦੋਸਾਂਝ 'ਤੇ ਭੜਕੇ ਰਵੀ ਸਿੰਘ ਖ਼ਾਲਸਾ

31 Oct 2025 3:23 PM

Mohali 3b2 Honey Trap : 3B2 ਵਿਚ ਵੇਖੋ ਕਿਵੇਂ ਹੋ ਰਿਹੈ ਨੇ ਗੰਦੇ ਕੰਮ! ਗੱਡੀਆਂ ਨੂੰ ਰੋਕ ਕੇ ਕਰ ਰਹੇ ਅਸ਼ਲੀਲ ਇਸ਼ਾਰੇ

30 Oct 2025 3:10 PM

lyricist King Grewal Interview: ਇਸ ਲਿਖਾਰੀ ਦੇ ਲਿਖੇ ਗੀਤ ਗਾਏ ਸੀ Rajvir jawanda ਨੇ | Rajvir jawanda Song

30 Oct 2025 3:09 PM

ਗੁਟਕਾ ਸਾਹਿਬ ਹੱਥ 'ਚ ਫ਼ੜ ਕੇ ਸਹੁੰ ਖਾਣ ਦੇ ਮਾਮਲੇ 'ਤੇ ਪਹਿਲੀ ਵਾਰ ਬੋਲੇ ਕੈਪਟਨ

30 Oct 2025 3:08 PM
Advertisement