Punjab News: ਪੱਟਾਂ 'ਤੇ ਅਫ਼ੀਮ ਬੰਨ੍ਹ ਕੇ ਵੇਚਣ ਜਾ ਰਿਹਾ ਨੌਜਵਾਨ ਚੜ੍ਹਿਆ ਪੁਲਿਸ ਅੜਿੱਕੇ
Published : Dec 23, 2023, 4:10 pm IST
Updated : Dec 23, 2023, 4:10 pm IST
SHARE ARTICLE
One held for drug peddling in Khanna
One held for drug peddling in Khanna

ਕਬਜ਼ੇ 'ਚੋਂ 2 ਕਿਲੋ ਅਫੀਮ ਬਰਾਮਦ

Punjab News:  ਨਸ਼ਾ ਤਸਕਰ ਨਿੱਤ ਤਰੀਕੇ ਬਦਲ ਕੇ ਨਸ਼ਾ ਸਪਲਾਈ ਕਰਨ ਦੀ ਯੋਜਨਾ ਬਣਾ ਰਹੇ ਹਨ ਪਰ ਪੁਲਿਸ ਦੀ ਗ੍ਰਿਫ਼ਤ ਤੋਂ ਬਚ ਨਹੀਂ ਰਹੇ ਹਨ। ਅਜਿਹਾ ਹੀ ਮਾਮਲਾ ਖੰਨਾ 'ਚ ਸਾਹਮਣੇ ਆਇਆ ਹੈ। ਇਥੇ ਝਾਰਖੰਡ ਦਾ ਇਕ ਤਸਕਰ ਅਪਣੇ ਪੱਟ 'ਤੇ ਬੰਨ੍ਹ ਕੇ ਅਫੀਮ ਲਿਆ ਰਿਹਾ ਸੀ, ਜਿਸ ਨੂੰ ਚੌਕੀ 'ਤੇ ਕਾਬੂ ਕਰ ਲਿਆ ਗਿਆ। ਮੁਲਜ਼ਮ ਦੀ ਪਛਾਣ ਝਾਰਖੰਡ ਦੇ ਚਤਰਾ ਜ਼ਿਲ੍ਹੇ ਦੇ ਪਿੰਡ ਬੰਡੂ ਵਾਸੀ ਰਣਜੀਤ ਕੁਮਾਰ ਸ਼ਾਹੂ ਵਜੋਂ ਹੋਈ ਹੈ। ਉਸ ਦੇ ਕਬਜ਼ੇ 'ਚੋਂ 2 ਕਿਲੋ ਅਫੀਮ ਬਰਾਮਦ ਹੋਈ।

ਪੁਲਿਸ ਅਨੁਸਾਰ ਸਬ ਇੰਸਪੈਕਟਰ ਸੁਖਬੀਰ ਸਿੰਘ ਦੀ ਟੀਮ ਨੇ ਦੋਰਾਹਾ ਵਿਚ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਰਣਜੀਤ ਕੁਮਾਰ ਬੱਸ ਤੋਂ ਹੇਠਾਂ ਉਤਰ ਗਿਆ ਅਤੇ ਪੁਲਿਸ ਨੂੰ ਦੇਖ ਕੇ ਪਿੱਛੇ ਨੂੰ ਮੁੜਨ ਲੱਗਿਆ। ਉਸ ਨੂੰ ਘਬਰਾਹਟ ਵਿਚ ਦੇਖ ਕੇ ਪੁਲਿਸ ਨੇ ਉਸ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਲਿਆ।

ਠੰਡ ਕਾਰਨ ਰਣਜੀਤ ਕੁਮਾਰ ਨੇ ਮੋਟੇ ਕੱਪੜੇ ਪਾਏ ਹੋਏ ਸਨ। ਜਦੋਂ ਪੁਲਿਸ ਨੇ ਤਲਾਸ਼ੀ ਲਈ ਤਾਂ ਅਜਿਹਾ ਲੱਗ ਰਿਹਾ ਸੀ ਜਿਵੇਂ ਪੱਟ 'ਤੇ ਕੋਈ ਚੀਜ਼ ਹੋਵੇ। ਜਦੋਂ ਪੁਲਿਸ ਨੇ ਕੱਪੜੇ ਉਤਾਰੇ ਤਾਂ ਦੇਖਿਆ ਕਿ ਦੋਵੇਂ ਪੱਟਾਂ 'ਤੇ ਬੰਨ੍ਹੇ ਲਿਫਾਫੇ 'ਚ ਅਫੀਮ ਲਪੇਟੀ ਹੋਈ ਸੀ।

ਖੰਨਾ ਦੇ ਐਸਐਸਪੀ ਅਮਨੀਤ ਕੌਂਡਲ ਨੇ ਜਾਂਚ ਟੀਮ ਦੀ ਸ਼ਲਾਘਾ ਕੀਤੀ। ਕੌਂਡਲ ਨੇ ਦਸਿਆ ਕਿ ਜਿਸ ਤਰ੍ਹਾਂ ਚੌਕੀ 'ਤੇ ਪੂਰੀ ਚੌਕਸੀ ਨਾਲ ਡਿਊਟੀ ਨਿਭਾਈ ਗਈ ਅਤੇ ਬਾਰੀਕੀ ਨਾਲ ਤਲਾਸ਼ੀ ਲਈ ਗਈ, ਇਸੇ ਕਾਰਨ ਪੁਲਿਸ ਨੂੰ ਸਫਲਤਾ ਮਿਲੀ ਹੈ। ਉਨ੍ਹਾਂ ਕਿਹਾ ਕਿ ਇਸ ਟੀਮ ਨੂੰ ਸਨਮਾਨਿਤ ਕੀਤਾ ਜਾਵੇਗਾ ਤਾਂ ਜੋ ਹੋਰ ਮੁਲਾਜ਼ਮ ਵੀ ਉਨ੍ਹਾਂ ਵਾਂਗ ਸੁਚੇਤ ਰਹਿਣ।

(For more news apart from One held for drug peddling in Khanna , stay tuned to Rozana Spokesman)

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM
Advertisement