Punjab Covid Death : ਪੰਜਾਬ 'ਚ ਕੋਰੋਨਾ ਨਾਲ ਹੋਈ ਪਹਿਲੀ ਮੌਤ, ਲੋਕਾਂ ਵਿਚ ਦਹਿਸ਼ਤ ਦਾ ਮਾਹੌਲ

By : GAGANDEEP

Published : Dec 23, 2023, 1:36 pm IST
Updated : Dec 23, 2023, 1:59 pm IST
SHARE ARTICLE
Punjab Covid Death in Jalandhar Due to Coronavirus news in Punjabi
Punjab Covid Death in Jalandhar Due to Coronavirus news in Punjabi

Punjab Covid Death : ਮਹਿਲਾ ਦਾ ਸਸਕਾਰ ਕੋਵਿਡ ਪ੍ਰੋਟੋਕੋਲ ਨਾਲ ਕੀਤਾ ਜਾਵੇਗਾ

Punjab Covid Death in Jalandhar Due to Coronavirus news in Punjabi: ਜਲੰਧਰ 'ਚ ਕਰੀਬ 8 ਮਹੀਨਿਆਂ ਬਾਅਦ ਇਕ 60 ਸਾਲਾ ਔਰਤ ਦੀ ਕੋਰੋਨਾ ਇਨਫੈਕਸ਼ਨ ਕਾਰਨ ਮੌਤ ਹੋ ਗਈ ਹੈ। ਔਰਤ ਨੂੰ ਸ਼ੂਗਰ ਵੀ ਸੀ। ਉਹ ਆਪਣਾ ਇਲਾਜ ਕਰਵਾਉਣ ਲਈ ਹੁਸ਼ਿਆਰਪੁਰ ਦੇ ਪਿੰਡ ਸ਼ੇਰਪੁਰ ਤੋਂ ਜਲੰਧਰ ਦੇ ਇਕ ਨਿੱਜੀ ਹਸਪਤਾਲ ਪਹੁੰਚੀ ਸੀ। ਔਰਤ ਨੂੰ ਤੇਜ਼ ਬੁਖਾਰ ਸੀ ਅਤੇ ਸਾਹ ਲੈਣ ਵਿੱਚ ਮੁਸ਼ਕਲ ਆ ਰਹੀ ਸੀ। ਹਸਪਤਾਲ 'ਚ ਉਸ ਦਾ ਕੋਰੋਨਾ ਟੈਸਟ ਕੀਤਾ ਗਿਆ। ਜਿਸ ਵਿਚ ਉਹ ਪਾਜ਼ੇਟਿਵ ਪਾਈ ਗਈ ਸੀ। ਮਹਿਲਾ ਦਾ ਸਸਕਾਰ ਕੋਵਿਡ ਪ੍ਰੋਟੋਕੋਲ ਨਾਲ ਕੀਤਾ ਜਾਵੇਗਾ।

ਇਹ ਵੀ ਪੜ੍ਹੋ: Coronavirus Updates India Today: ਮੁੜ ਡਰਾ ਰਿਹਾ ਕੋਰੋਨਾ, ਪਿਛਲੇ 24 ਘੰਟਿਆਂ ਵਿੱਚ 4 ਲੋਕਾਂ ਦੀ ਹੋਈ ਮੌਤ

ਇਸ ਦੇ ਨਾਲ ਹੀ ਜਲੰਧਰ 'ਚ 46 ਸਾਲਾ ਵਿਅਕਤੀ ਦੇ ਕੋਰੋਨਾ ਪਾਜ਼ੇਟਿਵ ਹੋਣ ਦੀ ਪੁਸ਼ਟੀ ਹੋਈ ਹੈ। ਜਿਸ ਨੂੰ ਘਰ 'ਚ ਆਈਸੋਲੇਟ ਕਰ ਦਿਤਾ ਗਿਆ ਹੈ।
ਸਿਵਲ ਸਰਜਨ ਡਾ. ਜਗਦੀਪ ਚਾਵਲਾ ਨੇ ਦਸਿਆ ਕਿ ਜਲੰਧਰ ਦੇ ਸਿਵਲ ਹਸਪਤਾਲ 'ਚ ਮਰੀਜ਼ਾਂ ਲਈ ਤਿਆਰੀਆਂ ਕੀਤੀਆਂ ਗਈਆਂ ਹਨ| 4 ਬਿਸਤਰਿਆਂ ਦਾ ਆਈਸੋਲੇਸ਼ਨ ਵਾਰਡ ਵੀ ਬਣਾਇਆ ਗਿਆ ਹੈ।

ਇਹ ਵੀ ਪੜ੍ਹੋ: Jalandhar News: ਪੁੱਤਰ ਨੂੰ ਛੱਡ ਕੇ ਘਰ ਪਰਤ ਰਹੇ ਪਿਓ 'ਤੇ ਚਲਾਈਆਂ ਤਾਬੜਤੋੜ ਗੋਲੀਆਂ

ਦੱਸ ਦਈਏ ਕਿ ਇਸ ਤੋਂ ਪਹਿਲਾਂ ਸ਼ਹਿਰ 'ਚ ਰੋਜ਼ਾਨਾ 90 ਦੇ ਕਰੀਬ ਬੁਖਾਰ ਅਤੇ ਖੰਘ ਦੇ ਮਰੀਜ਼ ਆ ਰਹੇ ਸਨ। ਪਰ ਹੁਣ ਇਹ ਗਿਣਤੀ 185 ਦੇ ਨੇੜੇ ਪਹੁੰਚ ਗਈ ਹੈ। ਸੂਬੇ 'ਚ ਜੇ.ਐੱਨ.1 ਵੇਰੀਐਂਟ ਨੂੰ ਲੈ ਕੇ ਸਿਹਤ ਵਿਭਾਗ ਅਲਰਟ 'ਤੇ ਹੈ। ਸੂਬੇ ਦੇ ਸਾਰੇ ਜ਼ਿਲ੍ਹਿਆਂ ਦੇ ਸਰਕਾਰੀ ਹਸਪਤਾਲਾਂ ਨੂੰ ਵੱਖ-ਵੱਖ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਸਿਹਤ ਵਿਭਾਗ ਨੇ ਭੀੜ ਵਾਲੀਆਂ ਥਾਵਾਂ 'ਤੇ ਲੋਕਾਂ ਲਈ ਮਾਸਕ ਪਾਉਣਾ ਲਾਜ਼ਮੀ ਕਰ ਦਿਤਾ ਹੈ। ਲੋਕਾਂ ਨੂੰ ਭੀੜ ਵਾਲੀਆਂ ਥਾਵਾਂ 'ਤੇ ਨਾ ਜਾਣ ਦੀ ਸਲਾਹ ਦਿੱਤੀ ਗਈ ਹੈ। ਹਸਪਤਾਲਾਂ ਵਿਚ ਡਾਕਟਰਾਂ, ਪੈਰਾ ਮੈਡੀਕਲ ਅਤੇ ਹੋਰ ਸਿਹਤ ਕਰਮਚਾਰੀਆਂ ਨੂੰ ਲਾਜ਼ਮੀ ਤੌਰ 'ਤੇ ਮਾਸਕ ਪਹਿਨਣੇ ਹੋਣਗੇ। 

(For more news apart from Punjab Covid Death in Jalandhar Due to Coronavirus news in Punjabi  stay tuned to Rozana Spokesman)

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੋਹਾਲੀ ਦੇ GD Goenka Public ਸਕੂਲ 'ਚ ਕਰਵਾਇਆ ਜਾ ਰਿਹਾ ਕਾਰਪੋਰੇਟ ਕ੍ਰਿਕੇਟ ਚੈਲੇਂਜ - ਸੀਜ਼ਨ 3

22 Jun 2025 2:53 PM

Trump Bombs Iran LIVE: Trump's Address to Nation | Trump Attacks Iran | U.S Attacks Iran

22 Jun 2025 2:52 PM

Baba Shankranand Bhuri Video Viral | Baba Shankranand Bhuri Dera | Ludhiana Baba Shankranand Bhauri

21 Jun 2025 12:24 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 21/06/2025

21 Jun 2025 12:18 PM

Goldy Brar Call Audio Viral | Lawrence Bishnoi and brar friendship broken now | Lawrence vs Brar

20 Jun 2025 3:14 PM
Advertisement