
ਫਿਲਹਾਲ ਝਗੜੇ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਕਰੀਬ 3-4 ਲੋਕਾਂ ਵੱਲੋਂ ਗੋਲੀਬਾਰੀ ਕੀਤੇ ਜਾਣ ਦੀ ਸੂਚਨਾ ਹੈ।
Punjab News: ਤਰਨਤਾਰਨ 'ਚ ਗੋਲ਼ੀਬਾਰੀ ਦੌਰਾਨ ਇਕ ਦੀ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਦੋ ਧਿਰਾਂ ਵਿਚ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ ਸੀ ਜਿਸ ਤੋਂ ਬਾਅਦ ਦੋਵਾਂ ਧਿਰਾਂ ਵਿਚਕਾਰ ਗੋਲੀਬਾਰੀ ਹੋਈ। ਇਸ ਦੌਰਾਨ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ ਦੋ ਗੰਭੀਰ ਜ਼ਖ਼ਮੀ ਹੋ ਗਏ। ਘਟਨਾ ਤਰਨਤਾਰਨ ਦੇ ਪਿੰਡ ਖਵਾਸਪੁਰ ਦੀ ਹੈ ਜਿੱਥੇ ਕਿਸੇ ਕਾਰਨ ਦੋ ਧਿਰਾਂ ਵਿਚਾਲੇ ਖੂਨੀ ਝੜਪ ਹੋ ਗਈ।
ਝੜਪ ਦੌਰਾਨ ਜਿਸ ਵਿਅਕਤੀ ਦੀ ਮੌਤ ਹੋਈ ਹੈ ਉਸ ਦੀ ਪਛਾਣ ਬਲਵਿੰਦਰ ਸਿੰਘ ਵਜੋਂ ਹੋਈ ਹੈ। ਦੋਵੇਂ ਜ਼ਖਮੀਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ। ਫਿਲਹਾਲ ਝਗੜੇ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਕਰੀਬ 3-4 ਲੋਕਾਂ ਵੱਲੋਂ ਗੋਲੀਬਾਰੀ ਕੀਤੇ ਜਾਣ ਦੀ ਸੂਚਨਾ ਹੈ।
(For more news apart from Punjab News, stay tuned to Rozana Spokesman)