Punjab Weather News: ਪੰਜਾਬ ਵਿਚ ਵਧੀ ਠੰਡ, ਕਈ ਇਲਾਕਿਆਂ ਵਿਚ ਸੰਘਣੀ ਧੁੰਦ ਪੈਣ ਦਾ ਅਲਰਟ ਜਾਰੀ
Punjab Weather News in punjabi : ਪੰਜਾਬ 'ਚ ਸ਼ੁੱਕਰਵਾਰ ਨੂੰ ਪਟਿਆਲਾ, ਬਠਿੰਡਾ ਅਤੇ ਲੁਧਿਆਣਾ ਦਾ ਪਾਰਾ ਆਮ ਨਾਲੋਂ ਹੇਠਾਂ ਦਰਜ ਕੀਤਾ ਗਿਆ। ਸਭ ਤੋਂ ਘੱਟ ਤਾਪਮਾਨ ਲੁਧਿਆਣਾ ਵਿੱਚ 3.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਹ ਆਮ ਨਾਲੋਂ 2.6 ਡਿਗਰੀ ਸੈਲਸੀਅਸ ਘੱਟ ਸੀ। ਦਿਨ ਵੇਲੇ ਠੰਡ ਪਹਿਲਾਂ ਦੇ ਮੁਕਾਬਲੇ ਲਗਾਤਾਰ ਵੱਧ ਰਹੀ ਹੈ। ਬਠਿੰਡਾ ਦਾ ਵੱਧ ਤੋਂ ਵੱਧ ਤਾਪਮਾਨ 20.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਹ ਆਮ ਨਾਲੋਂ 0.4 ਡਿਗਰੀ ਸੈਲਸੀਅਸ ਘੱਟ ਰਿਹਾ।
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।
ਇਹ ਵੀ ਪੜ੍ਹੋ: Punjab corona Mask: ਪੰਜਾਬ ‘ਚ ਮਾਸਕ ਪਾਉਣਾ ਲਾਜ਼ਮੀ, ਕੋਰੋਨਾ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਜਾਰੀ ਕੀਤੇ ਨਿਰਦੇਸ਼
ਮੌਸਮ ਵਿਭਾਗ ਨੇ ਸ਼ਨੀਵਾਰ ਅਤੇ ਐਤਵਾਰ ਨੂੰ ਧੁੰਦ ਲਈ ਆਰੇਂਜ ਅਲਰਟ ਜਾਰੀ ਕੀਤਾ ਹੈ। ਇਸ ਤਹਿਤ ਸੱਤ ਜ਼ਿਲ੍ਹਿਆਂ ਅੰਮ੍ਰਿਤਸਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਪਟਿਆਲਾ ਵਿੱਚ ਸੰਘਣੀ ਧੁੰਦ ਪੈ ਸਕਦੀ ਹੈ। ਇਸ ਦੇ ਨਾਲ ਹੀ ਪੰਜਾਬ ਦੇ ਕੁਝ ਇਲਾਕਿਆਂ 'ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
ਇਹ ਵੀ ਪੜ੍ਹੋ: Food Recipes : ਘਰ ਵਿਚ ਆਸਾਨੀ ਨਾਲ ਬਣਾਓ ਦਹੀਂ ਡੋਸਾ
ਹੋਰ ਵੱਡੇ ਸ਼ਹਿਰਾਂ ਦੀ ਗੱਲ ਕਰੀਏ ਤਾਂ ਅੰਮ੍ਰਿਤਸਰ ਵਿਚ ਘੱਟੋ-ਘੱਟ ਤਾਪਮਾਨ 4.8 ਡਿਗਰੀ, ਬਠਿੰਡਾ ਵਿੱਚ 6.0 ਡਿਗਰੀ, ਪਠਾਨਕੋਟ ਵਿੱਚ 7.2 ਡਿਗਰੀ, ਫਰੀਦਕੋਟ ਵਿੱਚ 5.4 ਡਿਗਰੀ, ਬਰਨਾਲਾ ਵਿੱਚ 5.2 ਡਿਗਰੀ, ਫ਼ਿਰੋਜ਼ਪੁਰ ਵਿੱਚ 5.9 ਡਿਗਰੀ, ਜਲੰਧਰ ਵਿੱਚ 4.8 ਡਿਗਰੀ ਅਤੇ ਮੋਗਾ ਵਿੱਚ 4.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਪੰਜਾਬ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 0.9 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ। ਪਠਾਨਕੋਟ ਵਿੱਚ ਸਭ ਤੋਂ ਘੱਟ ਤਾਪਮਾਨ 22.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
(For more news apart from Punjab Weather News in punjabi , stay tuned to Rozana Spokesman)