Weather Update: ਮੌਸਮ ਵਿਭਾਗ ਵੱਲੋਂ ਅਲਰਟ ਜਾਰੀ, ਅਗਲੇ 2 ਦਿਨ ਸੰਘਣੀ ਧੁੰਦ ਪੈਣ ਦੀ ਸੰਭਾਵਨਾ 
Published : Dec 23, 2023, 3:19 pm IST
Updated : Dec 23, 2023, 3:19 pm IST
SHARE ARTICLE
Weather Update Punjab
Weather Update Punjab

ਪੰਜਾਬ ਵਿਚ ਅਗਲੇ 2 ਦਿਨ ਕੋਹਰੇ ਵਰਗੇ ਸਥਿਤੀ ਹੋਵੇਗੀ, ਇਸ ਲਈ ਸੜਕਾਂ 'ਤੇ ਧਿਆਨ ਨਾਲ ਚੱਲਣ ਲਈ ਕਿਹਾ ਹੈ। 

 

Weather Update: ਮੌਸਮ ਵਿਭਾਗ ਨੇ ਪੰਜਾਬ ਵਿਚ ਧੁੰਦ ਪੈਣ ਦੀ ਭਵਿੱਖਬਾਣੀ ਕਰਦਿਆਂ ਇੱਕ ਹੋਰ ਅਲਰਟ ਜਾਰੀ ਕੀਤਾ ਹੈ, ਜਿਸ ਕਾਰਨ ਲੋਕਾਂ ਨੂੰ ਸਾਵਧਾਨੀ ਨਾਲ ਸਫ਼ਰ ਕਰਨ ਦੀ ਹਦਾਇਤ ਦਿੱਤੀ ਗਈ ਹੈ। ਇਸ ਤੋਂ ਇਲਾਵਾ ਪਿਛਲੇ ਸਾਲਾਂ ਦੇ ਮੁਕਾਬਲੇ ਮੌਸਮ ‘ਚ ਵੀ ਕਾਫ਼ੀ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਇਸੇ ਤਰ੍ਹਾਂ ਕਣਕ ਦੀ ਫ਼ਸਲ ਲਈ ਵੀ ਇਹ ਸੀਜ਼ਨ ਲਾਹੇਵੰਦ ਹੈ। ਮੌਸਮ ਵਿਭਾਗ ਨੇ ਕਿਹਾ ਹੈ ਕਿ ਪੰਜਾਬ ਵਿਚ ਅਗਲੇ 2 ਦਿਨ ਕੋਹਰੇ ਵਰਗੇ ਸਥਿਤੀ ਹੋਵੇਗੀ, ਇਸ ਲਈ ਸੜਕਾਂ 'ਤੇ ਧਿਆਨ ਨਾਲ ਚੱਲਣ ਲਈ ਕਿਹਾ ਹੈ। 

ਮੌਸਮ ਵਿਭਾਗ ਅਨੁਸਾਰ
• ਅਗਲੇ 4-5 ਦਿਨਾਂ ਦੌਰਾਨ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿਚ ਮੁੱਖ ਤੌਰ 'ਤੇ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ।
• ਅਗਲੇ 02 ਦਿਨਾਂ ਦੌਰਾਨ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿਚ ਕੁਝ ਥਾਵਾਂ 'ਤੇ ਅਤੇ ਉਸ ਤੋਂ ਬਾਅਦ ਵੱਖ-ਵੱਖ ਥਾਵਾਂ 'ਤੇ ਬਾਰਿਸ਼ ਦੀ ਸੰਭਾਵਨਾ ਹੈ ਨਾਲ ਹੀ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

• ਅਗਲੇ 24 ਘੰਟਿਆਂ ਦੌਰਾਨ ਘੱਟੋ-ਘੱਟ ਤਾਪਮਾਨ ਵਿਚ ਲਗਭਗ 2-3 ਡਿਗਰੀ ਸੈਲਸੀਅਸ ਦੀ ਗਿਰਾਵਟ ਆਵੇਗੀ ਅਤੇ ਉਸ ਤੋਂ ਬਾਅਦ ਕੋਈ ਵੱਡਾ ਬਦਲਾਅ ਨਹੀਂ ਹੋਵੇਗਾ। 
ਓਧਰ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਮੌਸਮ ਵਿਭਾਗ ਦੇ ਮੁਖੀ ਡਾ. ਪਵਨੀਤ ਕੌਰ ਕਿੰਗਰਾ ਨੇ ਕਿਹਾ ਕਿ ਪਿਛਲੇ ਸਾਲਾਂ ਵਿਚ ਮੌਸਮ ਵਿਚ ਕਾਫ਼ੀ ਬਦਲਾਅ ਆਇਆ ਹੈ। ਲੁਧਿਆਣਾ ਵਿਚ ਬੀਤੇ ਦਿਨ ਵੱਧ ਤੋਂ ਵੱਧ ਤਾਪਮਾਨ 21.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦੋਂ ਕਿ ਅੱਜ ਦਾ ਆਮ ਤਾਪਮਾਨ 19.6 ਡਿਗਰੀ ਸੈਲਸੀਅਸ ਰਿਹਾ। ਇਸੇ ਤਰ੍ਹਾਂ ਅੱਜ ਰਾਤ ਦਾ ਘੱਟੋ-ਘੱਟ ਤਾਪਮਾਨ 4.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ'

ਜਦੋਂ ਕਿ ਆਮ ਤਾਪਮਾਨ 6.3 ਡਿਗਰੀ ਸੈਲਸੀਅਸ ਰਿਹਾ। ਉਨ੍ਹਾਂ ਦੱਸਿਆ ਕਿ ਮੌਸਮ ਵਿਭਾਗ ਨੇ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿਚ ਡੂੰਘੀ ਧੁੰਦ ਦਾ ਔਰੇਂਜ ਅਲਰਟ ਜਾਰੀ ਕੀਤਾ ਹੈ। ਜਦਕਿ ਕੁਝ ਦਿਨਾਂ ਤੱਕ ਬੱਦਲਵਾਈ ਰਹਿਣ ਦੀ ਸੰਭਾਵਨਾ ਹੈ। ਇਸੇ ਤਰ੍ਹਾਂ ਕਣਕ ਦੀ ਫ਼ਸਲ ਲਈ ਵੀ ਇਹ ਸੀਜ਼ਨ ਲਾਹੇਵੰਦ ਹੈ। 

(For more news apart from Weather Update, stay tuned to Rozana Spokesman)
 

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement