Chandigarh News: ਬਾਜਵਾ ਨੇ ਅਹਿਮ ਮੁੱਦਿਆਂ ਨੂੰ ਹੱਲ ਕਰਨ ਦੀ ਬਜਾਏ ਆਸਟ੍ਰੇਲੀਆ ’ਚ ਕ੍ਰਿਕਟ ਮੈਚ ਨੂੰ ਤਰਜੀਹ ਦੇਣ ਲਈ ਮਾਨ ਦੀ ਆਲੋਚਨਾ ਕੀਤੀ 

By : BALJINDERK

Published : Dec 23, 2024, 6:02 pm IST
Updated : Dec 23, 2024, 6:02 pm IST
SHARE ARTICLE
ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ
ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ

Chandigarh News : ਕਿਹਾ ਕਿ ਉਨ੍ਹਾਂ ਨੇ ਕਈ ਮਹੀਨਿਆਂ ਤੋਂ ਕੈਬਨਿਟ ਮੀਟਿੰਗਾਂ ਨਹੀਂ ਕੀਤੀਆਂ

Chandigarh News in Punjabi : ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸੋਮਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਦੀ ਤਿੱਖੀ ਆਲੋਚਨਾ ਕਰਦਿਆਂ ਕਿਹਾ ਕਿ ਉਹ ਸੂਬੇ ਦੇ ਮੌਜੂਦਾ ਨਾਜ਼ੁਕ ਮੁੱਦਿਆਂ ਨਾਲ ਨਜਿੱਠਣ ਦੀ ਬਜਾਏ ਆਸਟ੍ਰੇਲੀਆ ’ਚ ਕ੍ਰਿਕਟ ਮੈਚ ਦੇਖਣ ਨੂੰ ਤਰਜੀਹ ਦੇ ਰਹੇ ਹਨ। ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਬਾਕਸਿੰਗ ਡੇਅ (26 ਦਸੰਬਰ 2024) ਨੂੰ ਮੈਲਬੌਰਨ ਕ੍ਰਿਕਟ ਗਰਾਊਂਡ (ਐਮਸੀਜੀ) ਵਿਖੇ ਬਾਰਡਰ-ਗਾਵਸਕਰ ਸੀਰੀਜ਼ ਲਈ ਆਸਟ੍ਰੇਲੀਆ ਅਤੇ ਭਾਰਤ ਵਿਚਾਲੇ ਚੌਥੇ ਟੈੱਸਟ ਮੈਚ ਨੂੰ ਦੇਖਣ ਲਈ ਤਿਆਰੀਆਂ ਖਿੱਚੀਆਂ ਹੋਈਆਂ ਹਨ। ਹਾਲਾਂਕਿ ਉਨ੍ਹਾਂ ਨੇ ਪਿਛਲੇ ਕਈ ਮਹੀਨਿਆਂ ਤੋਂ ਕੈਬਨਿਟ ਮੀਟਿੰਗਾਂ ਨਹੀਂ ਕੀਤੀਆਂ ਹਨ। 

ਉਨ੍ਹਾਂ ਕਿਹਾ ਕਿ ਸੂਬਾ ਹੁਣ ਬਹੁਤ ਹੀ ਨਾਜ਼ੁਕ ਦੌਰ 'ਚੋਂ ਲੰਘ ਰਿਹਾ ਹੈ। ਸਰਹੱਦੀ ਜ਼ਿਲ੍ਹੇ ਧਮਾਕਿਆਂ ਨਾਲ ਹਿੱਲ ਗਏ ਹਨ, ਜਿਸ ਨਾਲ ਕਾਨੂੰਨ ਵਿਵਸਥਾ ਦੀ ਸਭ ਤੋਂ ਖ਼ਰਾਬ ਸਥਿਤੀ ਸਾਹਮਣੇ ਆਈ ਹੈ। ਕਿਸਾਨ ਯੂਨੀਅਨ ਦੇ ਸੀਨੀਅਰ ਆਗੂਆਂ 'ਚੋਂ ਇੱਕ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 28ਵੇਂ ਦਿਨ 'ਚ ਦਾਖਲ ਹੋ ਗਿਆ ਹੈ। ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਪੰਜਾਬ ਵਿੱਚ ਮੰਡੀ ਪ੍ਰਣਾਲੀ ਨੂੰ ਖ਼ਤਮ ਕਰਨ ਅਤੇ ਖੇਤੀਬਾੜੀ ਮੰਡੀਕਰਨ ਬਾਰੇ ਰਾਸ਼ਟਰੀ ਨੀਤੀ ਢਾਂਚੇ ਰਾਹੀਂ ਤਿੰਨ ਕਿਸਾਨ ਵਿਰੋਧੀ ਕਾਨੂੰਨਾਂ ਦੀਆਂ ਕੁਝ ਧਾਰਾਵਾਂ ਨੂੰ ਵਾਪਸ ਲਿਆਉਣ ਦੀ ਸਾਜ਼ਿਸ਼ ਰਚੀ ਹੈ। ਅਜਿਹੇ ਹਾਲਾਤ 'ਚ ਪੰਜਾਬ ਦੇ ਮੁੱਖ ਮੰਤਰੀ ਆਸਟ੍ਰੇਲੀਆ 'ਚ ਕ੍ਰਿਕਟ ਮੈਚ ਦਾ ਆਨੰਦ ਲੈਣ ਬਾਰੇ ਕਿਵੇਂ ਸੋਚ ਸਕਦੇ ਹਨ। 

ਕਾਦੀਆਂ ਦੇ ਵਿਧਾਇਕ ਬਾਜਵਾ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਢੁਕਵਾਂ ਜਵਾਬ ਦੇਣ ਅਤੇ ਖੇਤੀਬਾੜੀ ਮੰਡੀਕਰਨ ਬਾਰੇ ਕੌਮੀ ਨੀਤੀ ਢਾਂਚੇ ਦੇ ਪੰਜਾਬੀ ਕਿਸਾਨਾਂ 'ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਦਾ ਵਿਸ਼ਲੇਸ਼ਣ ਕਰਨ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਤੁਰੰਤ ਸਰਬ ਪਾਰਟੀ ਮੀਟਿੰਗ ਬੁਲਾਉਣੀ ਚਾਹੀਦੀ ਸੀ। ਇਸੇ ਤਰ੍ਹਾਂ ਪੰਜਾਬ ਵਿਧਾਨ ਸਭਾ ਦਾ ਸਰਦ ਰੁੱਤ ਇਜਲਾਸ ਜਨਵਰੀ 2025 ਤੱਕ ਮੁਲਤਵੀ ਕਰਨ ਦੀ ਬਜਾਏ ਦਸੰਬਰ 2024 ਵਿੱਚ ਹੋਣਾ ਚਾਹੀਦਾ ਸੀ। 

ਬਾਜਵਾ ਨੇ ਕਿਹਾ ਕਿ ਸੂਬੇ ਦੀ ਵਿੱਤੀ ਹਾਲਤ ਅਸਥਿਰ ਹੈ। ਮਾਨ ਸਰਕਾਰ ਅਰਥਵਿਵਸਥਾ ਨੂੰ ਮੁੜ ਸੁਰਜੀਤ ਕਰਨ 'ਚ ਬੁਰੀ ਤਰ੍ਹਾਂ ਅਸਫ਼ਲ ਰਹੀ ਹੈ।

(For more news apart from Bajwa criticized Mann for prioritizing cricket match in Australia instead solving important issues News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement