Sri Fatehgarh Sahib News : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

By : BALJINDERK

Published : Dec 23, 2024, 5:05 pm IST
Updated : Dec 23, 2024, 5:05 pm IST
SHARE ARTICLE
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

Sri Fatehgarh Sahib News : ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਦੀ ਕੁਰਬਾਨੀ ਆਉਣ ਵਾਲੀਆਂ ਪੀੜ੍ਹੀਆਂ ਨੂੰ ਜ਼ੁਲਮ ਵਿਰੁੱਧ ਲੜਨ ਲਈ ਪ੍ਰੇਰਿਤ ਕਰਦੀ ਰਹੇਗੀ: ਸੀਐਮ

Sri Fatehgarh Sahib News in Punajbi : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਕਿਹਾ ਕਿ ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ ਵੱਲੋਂ ਦਿੱਤੀ ਬੇਮਿਸਾਲ ਕੁਰਬਾਨੀ ਆਉਣ ਵਾਲੀਆਂ ਪੀੜ੍ਹੀਆਂ ਨੂੰ ਜਬਰ, ਜ਼ੁਲਮ ਅਤੇ ਅਨਿਆਂ ਵਿਰੁੱਧ ਲੜਨ ਲਈ ਪ੍ਰੇਰਿਤ ਕਰੇਗੀ।

ਇੱਥੇ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਣ ਆਏ ਮੁੱਖ ਮੰਤਰੀ ਨੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਮਹਾਨ ਕੁਰਬਾਨੀ ਨੂੰ ਸਿਜਦਾ ਕਰਦਿਆਂ ਕਿਹਾ ਕਿ ਇਹ ਕੁਰਬਾਨੀਆਂ ਵਿਸ਼ਵ ਭਰ ਦੇ ਮਨੁੱਖਤਾ ਦੇ ਇਤਿਹਾਸ ’ਚ ਬੇਮਿਸਾਲ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਮੁੱਚਾ ਪੰਜਾਬ ਇਸ ਮਹੀਨੇ ਨੂੰ ‘ਸੋਗ ਦੇ ਮਹੀਨੇ’ ਵਜੋਂ ਮਨਾਉਂਦਾ ਹੈ ਕਿਉਂਕਿ ਇਨ੍ਹਾਂ ਦਿਨਾਂ ਦੌਰਾਨ ਜ਼ਾਲਮ ਹਾਕਮਾਂ ਵੱਲੋਂ ਛੋਟੇ ਸਾਹਿਬਜ਼ਾਦਿਆਂ ਨੂੰ ਜਿਊਂਦਿਆਂ ਹੀ ਨੀਂਹ ’ਚ ਚਿਣ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਪੂਰੇ ਵਿਸ਼ਵ ਨੂੰ ਇਸ ਲਾਸਾਨੀ ਅਤੇ ਬੇਮਿਸਾਲ ਕੁਰਬਾਨੀ 'ਤੇ ਮਾਣ ਹੈ, ਜੋ ਪੰਜਾਬੀਆਂ, ਸਾਡੇ ਦੇਸ਼ ਵਾਸੀਆਂ ਲਈ ਹੀ ਨਹੀਂ, ਸਗੋਂ ਦੁਨੀਆਂ ਭਰ ਵਿਚ ਵਸਦੇ ਹਰੇਕ ਵਿਅਕਤੀ ਲਈ ਸਤਿਕਾਰ ਵਾਲੀ ਗੱਲ ਹੈ।

1

ਮੁੱਖ ਮੰਤਰੀ ਨੇ ਕਿਹਾ ਕਿ ਇਸ ਖਿੱਤੇ ਦੀ ਇਕ-ਇਕ ਇੰਚ ਜ਼ਮੀਨ ਅਤਿ ਪਵਿੱਤਰ ਹੈ, ਜਿਸ ਕਾਰਨ ਲੋਕ ਵੱਡੀ ਗਿਣਤੀ ਵਿੱਚ ਇਸ ਪਵਿੱਤਰ ਅਸਥਾਨ 'ਤੇ ਮੱਥਾ ਟੇਕਣ ਲਈ ਆਉਂਦੇ ਹਨ। ਉਨ੍ਹਾਂ ਕਿਹਾ ਕਿ ਸਾਡੇ ਚੇਤਿਆਂ ਦੇ ਸਮੇਂ ਤੋਂ ਹੀ ਦਸਵੇਂ ਸਿੱਖ ਗੁਰੂ ਸਾਹਿਬਾਨ ਦੀ ਮਾਤਾ ਅਤੇ ਸਾਹਿਬਜ਼ਾਦਿਆਂ ਦੀ ਮਹਾਨ ਕੁਰਬਾਨੀ ਨੂੰ ਯਾਦ ਕਰਨ ਲਈ ਹਰ ਸਾਲ ਸ਼ਹੀਦੀ ਜੋੜ ਮੇਲ ਮਨਾਇਆ ਜਾਂਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਨੂੰ ਦੁਨੀਆਂ ਦੇ ਇਤਿਹਾਸ ਵਿੱਚ ਲਾਸਾਨੀ ਕੁਰਬਾਨੀ ਲਈ ਸਮੁੱਚਾ ਵਿਸ਼ਵ ਸ਼ਰਧਾਂਜਲੀ ਭੇਟ ਕਰ ਰਿਹਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸਾਹਿਬਜ਼ਾਦਿਆਂ ਨੂੰ ਬਹਾਦਰੀ ਅਤੇ ਨਿਰਸਵਾਰਥ ਸੇਵਾ ਦੇ ਗੁਣ ਦਸਮੇਸ਼ ਪਿਤਾ ਤੋਂ ਵਿਰਸੇ ਵਿੱਚ ਮਿਲੇ ਹਨ, ਜਿਨ੍ਹਾਂ ਨੇ ਮਨੁੱਖਤਾ ਦੀ ਖਾਤਰ ਅਣਥੱਕ ਲੜਾਈ ਲੜੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦਾ ਇਤਿਹਾਸ ਅਣਗਿਣਤ ਕੁਰਬਾਨੀਆਂ ਨਾਲ ਭਰਿਆ ਪਿਆ ਹੈ, ਜੋ ਸਾਡੇ ਮਹਾਨ ਗੁਰੂ ਸਾਹਿਬਾਨ ਸ੍ਰੀ ਗੁਰੂ ਅਰਜਨ ਦੇਵ ਜੀ, ਸ੍ਰੀ ਗੁਰੂ ਤੇਗ ਬਹਾਦਰ ਜੀ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਤੋਂ ਪ੍ਰੇਰਿਤ ਹੈ, ਜਿਨ੍ਹਾਂ ਨੇ ਦੇਸ਼ ਖਾਤਰ ਆਪਣੀਆਂ ਜਾਨਾਂ ਵਾਰ ਦਿੱਤੀਆਂ। ਉਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ ਦੇਸ਼ ਲਈ ਨਿਰਸਵਾਰਥ ਕੁਰਬਾਨੀਆਂ ਲਈ ਪ੍ਰੇਰਿਤ ਕਰਨ ਲਈ ਇਸ ਮਹਾਨ ਕੁਰਬਾਨੀ ਤੋਂ ਜਾਣੂੰ ਕਰਵਾਉਣ ਦੀ ਲੋੜ 'ਤੇ ਜ਼ੋਰ ਦਿੱਤਾ।

1

ਮੁੱਖ ਮੰਤਰੀ ਨੇ ਇਹ ਵੀ ਚੇਤੇ ਕੀਤਾ ਕਿ ਲੋਕ ਸਭਾ ਮੈਂਬਰ ਵਜੋਂ ਕਾਰਜਕਾਲ ਦੌਰਾਨ ਉਨ੍ਹਾਂ ਵੱਲੋਂ ਤਤਕਾਲੀ ਲੋਕ ਸਭਾ ਸਪੀਕਰ ਕੋਲ ਪੈਰਵੀ ਕਰਨ ਉੱਤੇ ਸਦਨ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਨੂੰ ਉਨ੍ਹਾਂ ਦੇ ਸ਼ਹੀਦੀ ਦਿਹਾੜੇ 'ਤੇ ਸ਼ਰਧਾਂਜਲੀ ਭੇਟ ਕੀਤੀ ਸੀ। ਉਨ੍ਹਾਂ ਕਿਹਾ ਕਿ ਸਿੱਖਾਂ ਦੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ ਨੇ ਛੋਟੀ ਉਮਰ ਵਿੱਚ ਹੀ ਸ਼ਹੀਦੀ ਪ੍ਰਾਪਤ ਕੀਤੀ ਅਤੇ ਉਨ੍ਹਾਂ ਨੇ ਸਰਹਿੰਦ ਦੇ ਮੁਗ਼ਲ ਸੂਬੇਦਾਰ ਦੀ ਤਾਕਤ ਦਾ ਡਟ ਕੇ ਮੁਕਾਬਲਾ ਕਰਨ ਲਈ ਮਿਸਾਲੀ ਦਲੇਰੀ ਅਤੇ ਨਿਡਰਤਾ ਦਾ ਸਬੂਤ ਦਿੱਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਖ਼ੁਸ਼ ਹਨ ਕਿ ਉਨ੍ਹਾਂ ਨੂੰ ਸੂਬੇ ਅਤੇ ਇੱਥੋਂ ਦੇ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਕਿਉਂਕਿ ਸੂਬਾ ਸਰਕਾਰ ਮਹਾਨ ਸਿੱਖ ਗੁਰੂਆਂ ਅਤੇ ਸ਼ਹੀਦਾਂ ਦੇ ਨਕਸ਼ੇ-ਕਦਮਾਂ 'ਤੇ ਚੱਲ ਕੇ ਸਮਾਜ ਦੇ ਹਰ ਵਰਗ ਦੀ ਖ਼ੁਸ਼ਹਾਲੀ ਯਕੀਨੀ ਬਣਾਉਣ ਲਈ ਯਤਨਸ਼ੀਲ ਹੈ।

(For more news apart from  Chief Minister Bhagwant Singh Maan paid obeisance at Gurdwara Sri Fatehgarh Sahib News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement