PCS officer Jasjit Singh: ਪੰਜਾਬ ਭਰ ‘ਚੋਂ ਤੀਜਾ ਸਥਾਨ ਹਾਸਲ ਕਰ PCS ਅਫ਼ਸਰ ਬਣੇ ਮੋਹਾਲੀ ਦੇ ਜਸਜੀਤ ਸਿੰਘ
Published : Dec 23, 2024, 11:34 am IST
Updated : Dec 23, 2024, 11:34 am IST
SHARE ARTICLE
Jasjit Singh of Mohali became a PCS officer latest news in punjabi
Jasjit Singh of Mohali became a PCS officer latest news in punjabi

ਦਸਣਯੋਗ ਹੈ ਕਿ ਸੂਬੇ ਵਿਚ ਪਹਿਲਾ ਸਥਾਨ ਅਮਨਦੀਪ ਸਿੰਘ ਮਾਵੀ ਜਦਕਿ ਦੂਸਰਾ ਸਥਾਨ ਗੁਰਕਿਰਨ ਦੀਪ ਸਿੰਘ ਨੇ ਹਾਸਿਲ ਕੀਤਾ ਹੈ।

 

Jasjit Singh of Mohali became a PCS officer latest news in punjabi: ਪੰਜਾਬ ਸਿਵਲ ਸੇਵਾਵਾਂ (ਕਾਰਜਕਾਰੀ ਸ਼ਾਖਾ) ਰਜਿਸਟਰ ਏ-2 ਪ੍ਰੀਖਿਆ ਦੇ ਨਤੀਜਿਆਂ ਵਿਚੋਂ ਪੰਜਾਬ ਭਰ ‘ਚੋਂ ਤੀਜਾ ਸਥਾਨ ਹਾਸਲ ਕਰ ਕੇ ਮੋਹਾਲੀ ਦੇ ਜਸਜੀਤ ਸਿੰਘ ਨੇ ਸ਼ਹਿਰ ਦਾ ਨਾਮ ਰੌਸ਼ਨ ਕੀਤਾ ਹੈ।

ਦਸਣਯੋਗ ਹੈ ਕਿ ਸੂਬੇ ਵਿਚ ਪਹਿਲਾ ਸਥਾਨ ਅਮਨਦੀਪ ਸਿੰਘ ਮਾਵੀ ਜਦਕਿ ਦੂਸਰਾ ਸਥਾਨ ਗੁਰਕਿਰਨ ਦੀਪ ਸਿੰਘ ਨੇ ਹਾਸਿਲ ਕੀਤਾ ਹੈ।

ਜਸਜੀਤ ਸਿੰਘ ਇਸ ਵੇਲੇ ਮੁੱਖ ਮੰਤਰੀ ਦਫ਼ਤਰ, ਪੰਜਾਬ ਵਿਚ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਦੇ ਸੀਨੀਅਰ ਸਹਾਇਕ ਵਜੋਂ ਸੇਵਾਵਾਂ ਨਿਭਾਅ ਰਹੇ ਹਨ। ਉਹ ਪਿਛਲੇ 21 ਸਾਲਾਂ ਦੇ ਵੱਧ ਸਮੇਂ ਤੋਂ ਸਰਕਾਰ ਵਿਚ ਆਪਣੀ ਡਿਊਟੀ ਕਰ ਰਹੇ ਹਨ ਅਤੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਵਿੱਚ ਡਿਊਟੀ ਦੌਰਾਨ ਜਨਤਕ ਹਿੱਤ ਵਾਲੇ ਵੱਖ-ਵੱਖ ਅਹਿਮ ਪ੍ਰੋਜੈਕਟਾਂ ਨੂੰ ਸਫਲਤਾਪੂਰਵਕ ਲਾਗੂ ਕਰਨ ਲਈ ਵੱਡਾ ਯੋਗਦਾਨ ਪਾਇਆ। ਸੂਬਾ ਸਰਕਾਰ ਦੀਆਂ ਲੋਕ ਪੱਖੀ ਸਕੀਮਾਂ ਪ੍ਰਤੀ ਪਾਏ ਯੋਗਦਾਨ ਸਦਕਾ ਸੀਨੀਅਰ ਅਧਿਕਾਰੀਆਂ ਵਲੋਂ ਕਈ ਵਾਰ ਸਨਮਾਨਿਤ ਕੀਤਾ ਜਾ ਚੁੱਕਾ ਹੈ।

ਮੋਹਾਲੀ ਦੇ ਸੈਕਟਰ-91 ਦੇ ਵਸਨੀਕ ਜਸਜੀਤ ਸਿੰਘ ਨੇ ਪੰਜਾਬ ਟੈਕਨੀਕਲ ਯੂਨੀਵਰਸਿਟੀ, ਜਲੰਧਰ ਤੋਂ ਸੂਚਨਾ ਤਕਨਾਲੋਜੀ ਵਿਚ ਬੀ.ਐਸ.ਸੀ. ਦੀ ਡਿਗਰੀ ਹਾਸਲ ਕੀਤੀ ਜਿਸ ਤੋਂ ਬਾਅਦ ਸਰਕਾਰੀ ਸੇਵਾ ਵਿਚ ਆ ਗਏ। ਆਪਣੀ ਇਸ ਪ੍ਰਾਪਤੀ ਦਾ ਸਿਹਰਾ ਪਰਮਾਤਮਾ ਅਤੇ ਪਰਿਵਾਰ ਨੂੰ ਦਿੰਦਿਆਂ ਜਸਜੀਤ ਸਿੰਘ ਨੇ ਕਿਹਾ ਕਿ ਉਹ ਪਹਿਲਾਂ ਵਾਂਗ ਆਪਣੀ ਡਿਊਟੀ ਹੋਰ ਵੀ ਤਨਦੇਹੀ, ਲਗਨ ਅਤੇ ਸਮਰਪਿਤ ਭਾਵਨਾ ਨਾਲ ਨਿਭਾਉਣਗੇ।

 

SHARE ARTICLE

ਏਜੰਸੀ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement