
ਕਈ ਜ਼ਿਲ੍ਹਿਆਂ ’ਚ ਅੱਜ ਮੀਂਹ ਨੇ ਦਿੱਤੀ ਦਸਤਕ
punjab weather update latest news in punjabi: ਪੰਜਾਬ ਦੇ ਅੰਮ੍ਰਿਤਸਰ ਅਤੇ ਜਲੰਧਰ ਸਹਿਰ ਸਮੇਤ ਵੱਖ-ਵੱਖ ਜ਼ਿਲ੍ਹਿਆਂ ਵਿਚ ਅੱਜ ਤੜਕਸਾਰ ਠੰਢ ਦੇ ਮੌਸਮ ਦੀ ਪਹਿਲੀ ਬਰਸਾਤ ਹੋਈ । ਸਰਦੀ ਦੀ ਇਸ ਬਰਸਾਤ ਦੇ ਨਾਲ ਜਿੱਥੇ ਲੋਕਾਂ ਨੇ ਪਹਾੜਾਂ ਵਰਗੀ ਠੰਢਕ ਮਹਿਸੂਸ ਕੀਤੀ, ਉੱਥੇ ਹੀ ਪਹਾੜੀ ਰਾਜਾਂ ’ਚ ਵੀ ਬਰਫ਼ਬਾਰੀ ਹੋਣੀ ਸ਼ੁਰੂ ਹੋ ਗਈ ਹੈ, ਜਿਸ ਨਾਲ ਤਾਪਮਾਨ ਵਿਚ ਹੋਰ ਗਿਰਾਵਟ ਆਈ ਹੈ। ਮੀਂਹ ਤੋਂ ਬਾਅਦ ਹੁਣ ਸੰਘਣੀ ਧੁੰਦ ਵੀ ਪੈ ਸਕਦੀ ਹੈ।
ਦੱਸ ਦਈਏ ਕਿ ਕੁੱਝ ਦਿਨਾਂ ਤੋਂ ਪਹਾੜੀ ਸੂਬਿਆਂ ਜਿਵੇਂ ਉੱਤਰਾਖੰਡ, ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਵਿਚ ਭਾਰੀ ਬਰਫ਼ਬਾਰੀ ਹੋ ਰਹੀ ਹੈ। ਇਸ ਦਾ ਅਸਰ ਮੈਦਾਨੀ ਇਲਾਕਿਆਂ 'ਚ ਵੀ ਦੇਖਣ ਨੂੰ ਮਿਲ ਰਿਹਾ ਹੈ।
ਪੰਜਾਬ ਦੇ ਔਸਤ ਤਾਪਮਾਨ ਵਿੱਚ 1.5 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ ਜਦਕਿ ਚੰਡੀਗੜ ਦੇ ਤਾਪਮਾਨ ਵਿਚ 0.8 ਡਿਗਰੀ ਦੀ ਗਿਰਾਵਟ ਆਈ ਹੈ। ਉੱਥੇ ਹੀ ਪੰਜਾਬ ਦਾ ਪਠਾਨਕੋਟ 2.1 ਡਿਗਰੀ ਦੇ ਨਾਲ ਸਭ ਤੋਂ ਠੰਢਾ ਜ਼ਿਲ੍ਹਾ ਦਰਜ ਕੀਤਾ ਗਿਆ ਹੈ।
ਮਾਨਸਾ, ਸੰਗਰੂਰ, ਬਰਨਾਲਾ, ਪਟਿਆਲਾ, ਮੁਹਾਲੀ, ਫ਼ਤਿਹਗੜ੍ਹ ਸਾਹਿਬ, ਬਠਿੰਡਾ, ਲੁਧਿਆਣਾ, ਚੰਡੀਗੜ੍ਹ, ਰੂਪਨਗਰ, ਮੋਗਾ ਦੇ ਕੁੱਝ ਹਿੱਸਿਆਂ ਦੇ ਵਿਚ ਯੈਲੋ ਅਲਰਟ ਜਾਰੀ।