ਪਿਛਲੀ ਸੁਣਵਾਈ ਦੌਰਾਨ ਅਦਾਲਤ ਨੇ ਬੀਤੇ ਦਿਨੀਂ ਹੋਏ ਕਬੱਡੀ ਪ੍ਰਮੋਟਰ ਰਾਣਾ ਬਲਾਚੌਰੀਆ ਦੇ ਕਤਲ ਦਾ ਲਿਆ ਹੈ ਗੰਭੀਰ ਨੋਟਿਸ
ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਲਾਰੈਂਸ ਬਿਸ਼ਨੋਈ ਜੇਲ੍ਹ ਇੰਟਰਵਿਊ ਮਾਮਲੇ ਦੀ ਸੁਣਵਾਈ ਕੱਲ੍ਹ ਤੱਕ ਮੁਲਤਵੀ ਹੋ ਗਈ ਹੈ। ਪਿਛਲੀ ਸੁਣਵਾਈ ਦੌਰਾਨ ਅਦਾਲਤ ਨੇ ਬੀਤੇ ਦਿਨੀਂ ਹੋਏ ਕਬੱਡੀ ਪ੍ਰਮੋਟਰ ਰਾਣਾ ਬਲਾਚੌਰੀਆ ਦੇ ਕਤਲ ਦਾ ਗੰਭੀਰ ਨੋਟਿਸ ਲਿਆ ਹੈ। ਅਦਾਲਤ ਨੇ ਪੰਜਾਬ ਸਰਕਾਰ ਨੂੰ ਸਖ਼ਤ ਸਵਾਲ ਕਰਦਿਆਂ ਜਵਾਬ ਮੰਗਿਆ ਸੀ ਕਿ ਆਖਿਰ ਪੁਲਿਸ ਸੁਰੱਖਿਆ ਦੇ ਹੁੰਦੇ ਹੋਏ ਇਹ ਕਤਲ ਕਿਵੇਂ ਹੋ ਗਿਆ?
ਹਾਈਕੋਰਟ ਨੇ ਪੁੱਛਿਆ ਸੀ ਕਿ ਘਟਨਾ ਵੇਲੇ ਮੌਕੇ 'ਤੇ ਸੁਰੱਖਿਆ ਦੇ ਕੀ ਪ੍ਰਬੰਧ ਕੀਤੇ ਗਏ ਸਨ ਅਤੇ ਸ਼ੂਟਰ ਕਬੱਡੀ ਮੈਚ ਦੌਰਾਨ ਬਿਨਾਂ ਕਿਸੇ ਡਰ ਦੇ ਗਰਾਊਂਡ ਦੇ ਇੰਨੇ ਨੇੜੇ ਕਿਵੇਂ ਪਹੁੰਚ ਗਏ। ਇਸ ਤੋਂ ਇਲਾਵਾ ਅਦਾਲਤ ਨੇ ਪੁਲਿਸ ਵੱਲੋਂ ਕੀਤੀ ਗਈ ਕਾਰਵਾਈ ਬਾਰੇ ਵੀ ਤਫ਼ਸੀਲ ਮੰਗੀ ਸੀ ਅਤੇ ਪੁੱਛਿਆ ਸੀ ਕਿ ਇਸ ਹਾਈ-ਪ੍ਰੋਫਾਈਲ ਕਤਲ ਕੇਸ ਵਿੱਚ ਹੁਣ ਤੱਕ ਕਿੰਨੇ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
