
ਪਾਕਿਸਤਾਨ ਵੱਲੋਂ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਸਿਰਫ ਸਿੱਖ ਸ਼ਰਧਾਲੂਆਂ ਨੂੰ ਇਜਾਜ਼ਤ ਦਿੱਤੇ ਜਾਣ ਦੀ ਸ਼ਰਤ ਨੂੰ ਲੈ ਕੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ..
ਚੰਡੀਗੜ੍ਹ : ਪਾਕਿਸਤਾਨ ਵੱਲੋਂ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਸਿਰਫ ਸਿੱਖ ਸ਼ਰਧਾਲੂਆਂ ਨੂੰ ਇਜਾਜ਼ਤ ਦਿੱਤੇ ਜਾਣ ਦੀ ਸ਼ਰਤ ਨੂੰ ਲੈ ਕੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਖਤ ਇਤਰਾਜ ਜਤਾਇਆ ਹੈ। ਪਾਕਿਸਤਾਨ ਦੀ ਇਸ ਸ਼ਰਤ ਬਾਰੇ ਬੋਲਦੇ ਹੋਏ ਮੁਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਸਰਬ ਸਾਂਝੇ ਗੁਰੂ ਸਨ ਜੋ ਸਾਰੇ ਧਰਮਾਂ, ਖ਼ਾਸ ਕਰਕੇ ਹਿੰਦੂਆਂ ਦੇ ਪੈਰੋਕਾਰਾਂ ਵੱਲੋਂ ਸਨਮਾਨੇ ਜਾਂਦੇ ਹਨ।
Kartarpur Sahib Pakistan
ਮੁੱਇਸਦੇ ਨਾਲ ਹੀ ਕੈਪਟਨ ਅਮਰਿੰਦਰ ਨੇ ਕਿਹਾ ਕਿ ਆਪਣੇ ਖੇਤਰ ਦੀ ਸੁਰੱਖਿਆ ਨੂੰ ਲੈ ਕੇ ਇਸਲਾਮਾਬਾਦ ਨੂੰ ਸ਼ਰਤਾਂ ਰੱਖਣ ਦਾ ਅਧਿਕਾਰ ਹੈ ਪਰ ਉਸ ਨੂੰ ਇਸ ਗੱਲ ਦਾ ਧਿਆਨ ਰੱਖਣਾ ਚਾਹੀਦਾ ਹੈ ਕਿ ਸਿਰਫ ਸਿੱਖਾਂ ਦਾ ਹੀ ਨਹੀਂ, ਬਲਕਿ ਹੋਰ ਧਰਮਾਂ ਦੇ ਲੋਕਾਂ ਦਾ ਵੀ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਵਿੱਚ ਦ੍ਰਿੜ੍ਹ ਵਿਸ਼ਵਾਸ ਕਾਇਮ ਹੈ। ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ ਬਾਰੇ ਬੋਲਦੇ ਹੋਏ ਕਿਹਾ ਕਿ ਸਿੱਖ ਧਰਮ ਕਿਸੇ ਨਾਲ ਵੀ ਭੇਦ ਭਾਵ ਨਹੀਂ ਕਰਦਾ, ਸਰਬਤ ਦਾ ਭਲਾ ਮੰਗਦਾ ਹੈ ਅਤੇ ਸਭ ਨੂੰ ਇਕ ਸਮਾਨ ਸਮਝਦਾ ਹੈ।
Kartarpur Sahib Pakistan
ਸੋ ਇਸ ਕਰਕੇ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਸਭ ਨੂੰ ਇਜਾਜ਼ਤ ਦਿੱਤੀ ਜਾਵੇ। ਮੁੱਖ ਮੰਤਰੀ ਨੇ ਕੇਂਦਰ ਨੂੰ ਅਪੀਲ ਕੀਤੀ ਹੈ ਕਿ ਇਸ ਮੁੱਦੇ ਨੂੰ ਪਾਕਿਸਤਾਨ ਕੋਲ ਉਠਾਇਆ ਜਾਵੇ ਅਤੇ ਹੁਣ ਦੇਖਣਾ ਇਹ ਹੈ ਕਿ ਕੇਂਦਰ ਸਰਕਾਰ ਇਸ ਮੁੱਦੇ ਨੂੰ ਲੈ ਕੇ ਪਾਕਿਸਤਾਨ ਨਾਲ ਕੀ ਵਿਚਾਰ ਚਰਚਾ ਕਰਦੀ ਹੈ ਤੇ ਕੀ ਪਾਕਿਸਤਾਨ ਸਰਕਾਰ ਆਪਣਾ ਫੈਸਲਾ ਵਾਪਿਸ ਲੈਂਦੀ ਹੈ ਜਾਂ ਨਹੀਂ?