
ਸਰਕਾਰੀ ਮੁਲਾਜ਼ਮਾਂ ਨੂੰ ਲੈ ਕੇ ਪੰਜਾਬ ਸਰਕਾਰ ਸਖਤੀ ਵਰਤ ਰਹੀ ਹੈ ਅਤੇ ਬੀਤੇ ਦਿਨੀ ਸ਼ਹਿਰੀ ਅਤੇ ਪੇਂਡੂ ਵਿਕਾਸ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਵੱਡੀ...
ਚੰਡੀਗੜ੍ਹ : ਸਰਕਾਰੀ ਮੁਲਾਜ਼ਮਾਂ ਨੂੰ ਲੈ ਕੇ ਪੰਜਾਬ ਸਰਕਾਰ ਸਖਤੀ ਵਰਤ ਰਹੀ ਹੈ ਅਤੇ ਬੀਤੇ ਦਿਨੀ ਸ਼ਹਿਰੀ ਅਤੇ ਪੇਂਡੂ ਵਿਕਾਸ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਵੱਡੀ ਕਾਰਵਾਈ ਕੀਤੀ। ਬਾਜਵਾ ਨੇ ਮੁਲਾਜ਼ਮਾਂ ਵੱਲੋਂ ਵਰਤੀ ਜਾਂਦੀ ਢਿੱਲ 'ਤੇ ਨਕੇਲ ਕੱਸਣ ਲਈ ਬੀਤੇ ਦਿਨੀ ਪੰਚਾਇਤ ਵਿਭਾਗ ਦੇ ਮੁੱਖ ਦਫ਼ਤਰ ਵਿਕਾਸ ਭਵਨ ਅਤੇ ਪੁੱਡਾ ਦੇ ਮੁੱਖ ਦਫ਼ਤਰ ਦੀ ਅਚਨਚੇਤ ਚੈਕਿੰਗ ਕੀਤੀ ਅਤੇ ਦੇਰੀ ਨਾਲ ਆਉਣ ਵਾਲੇ ਮੁਲਾਜ਼ਮਾਂ ਦੀ ਕਲਾਸ ਲਾਈ।
Tript Bajwa
ਦੱਸ ਦੇਈਏ ਕਿ ਮੰਤਰੀ ਬਾਜਵਾ ਪੇਂਡੂ ਵਿਕਾਸ ਵਿਭਾਗ ਦੇ ਡਾਇਰੈਕਟਰ ਜਸਕਰਨ ਸਿੰਘ ਨਾਲ ਸਵੇਰੇ 9.10 'ਤੇ ਵਿਕਾਸ ਭਵਨ ਪਹੁੰਚੇ ਅਤੇ ਦੇਰ ਨਾਲ ਆਉਣ ਵਾਲੇ ਮੁਲਾਜ਼ਮਾਂ ਨੂੰ ਐਂਟਰੀ ਗੇਟ 'ਤੇ ਹੀ ਝਾੜ ਪਾਈ। ਇਸ ਤੋਂ ਬਾਅਦ ਉਹ 9.20 ਵਜੇ ਵਿਕਾਸ ਭਵਨ ਦੇ ਨਾਲ ਲੱਗਦੇ ਪੁੱਡਾ ਭਵਨ ਪਹੁੰਚੇ ਜਿੱਥੇ ਉਨ੍ਹਾਂ ਮੁੱਖ ਪ੍ਰਸ਼ਾਸਕ ਪੁੱਡਾ ਸ੍ਰੀਮਤੀ ਗੁਰਨੀਤ ਤੇਜ ਨੂੰ ਗੈਰ ਹਾਜ਼ਿਰ ਰਹਿਣ ਵਾਲੇ ਅਤੇ ਦੇਰੀ ਨਾਲ ਆਉਣ ਵਾਲੇ ਮੁਲਾਜ਼ਮਾਂ ਦੀ ਰੀਪੋਰਟ ਦੇਣ ਦੇ ਨਿਰਦੇਸ਼ ਦਿੱਤੇ।
Tript Rajinder Bajwa
ਇਸ ਅਚਨਚੇਤ ਚੈਕਿੰਗ ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਨੇ ਅੱਜ ਮੁਲਾਜ਼ਮਾਂ ਨੂੰ ਸਿਰਫ ਤਾੜਨਾ ਕੀਤੀ ਹੈ ਪਰ ਡਿਊਟੀ ਤੋਂ ਦੁਬਾਰਾ ਫਿਰ ਗੈਰ ਹਾਜ਼ਰ ਪਾਏ ਜਾਣ ਵਾਲੇ ਕਰਮਚਾਰੀਆਂ ਖਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ। ਮੰਤਰੀ ਨੇ ਦੋਵਾਂ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨੂੰ ਸਖ਼ਤ ਸ਼ਬਦਾਂ ਵਿੱਚ ਕਿਹਾ ਕਿ ਜੇ ਕਰਮਚਾਰੀ ਦੁਬਾਰਾ ਗੈਰ ਹਾਜ਼ਰ ਪਾਏ ਗਏ ਤਾਂ ਅਧਿਕਾਰੀ ਜਿੰਮੇਵਾਰ ਹੋਣਗੇ। ਬਾਜਵਾ ਨੇ ਇਹ ਵੀ ਕਿਹਾ ਕਿ ਫਾਈਲਾਂ 'ਤੇ ਗੈਰ ਜ਼ਰੂਰੀ ਇਤਰਾਜ਼ ਲਾਉਣ ਅਤੇ ਫਾਈਲਾਂ ਦੇ ਨਬੇੜੇ ਵਿੱਚ ਦੇਰੀ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
Tript Bajwa
ਉਨ੍ਹਾਂ ਨਾਲ ਹੀ ਕਿਹਾ ਕਿ ਪਾਰਦਰਸ਼ੀ ਪ੍ਰਸ਼ਾਸਨ ਮੁਹੱਈਆ ਕਰਵਾਉਣ ਦੇ ਮੱਦੇਨਜ਼ਰ ਭ੍ਰਿਸ਼ਟ ਗਤੀਵਿਧੀਆਂ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਕਿਉਂਕਿ ਲੋਕਾਂ ਨੂੰ ਪਾਰਦਰਸ਼ੀ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਹੈ।