ਖ਼ਬਰਾਂ |

ਤਾਜ਼ਾ |

ਸਾਬਕਾ ਫ਼ੌਜ ਮੁਖੀ ਜਨਰਲ ਜੇਜੇ ਸਿੰਘ ਲੜ ਸਕਦੇ ਹਨ ਫਿਰੋਜ਼ਪੁਰ ਤੋਂ ਲੋਕਸਭਾ ਚੋਣ
Published : Jan 24, 2019, 5:16 pm IST
Updated : Jan 24, 2019, 5:16 pm IST
SHARE ARTICLE
Retd. Gen. J.J. Singh
Retd. Gen. J.J. Singh

2019 ‘ਚ ਹੋ ਰਹੀਆਂ ਲੋਕਸਭਾ ਚੋਣਾਂ ਦੌਰਾਨ ਪੰਜਾਬ ਦੇ ਫਿਰੋਜ਼ਪੁਰ ਹਲਕੇ ਤੋਂ ਸਾਬਕਾ ਫ਼ੌਜ ਮੁਖੀ ਜਨਰਲ (ਸੇਵਾਮੁਕਤ) ਜੇਜੇ ਸਿੰਘ ਚੋਣ...

ਚੰਡੀਗੜ੍ਹ : 2019 ‘ਚ ਹੋ ਰਹੀਆਂ ਲੋਕਸਭਾ ਚੋਣਾਂ ਦੌਰਾਨ ਪੰਜਾਬ ਦੇ ਫਿਰੋਜ਼ਪੁਰ ਹਲਕੇ ਤੋਂ ਸਾਬਕਾ ਫ਼ੌਜ ਮੁਖੀ ਜਨਰਲ (ਸੇਵਾਮੁਕਤ) ਜੇਜੇ ਸਿੰਘ ਚੋਣ ਲੜ ਸਕਦੇ ਹਨ। ਦਿੱਲੀ ਵਿਖੇ ਵੀਰਵਾਰ ਨੂੰ ਫਿਰੋਜ਼ਪੁਰ ਤੋਂ ਲੋਕ ਸਭਾ ਚੋਣ ਲੜਨ ਲਈ ਅਪਣੀ ਦਾਅਵੇਦਾਰੀ ਪੇਸ਼ ਕਰਨ ਸਮੇਂ ਉਨ੍ਹਾਂ ਖ਼ੁਦ ਹਲਕੇ ਦਾ ਪੁਰਾਣਾ ਵਾਕਿਫ਼ ਦਰਸਾਇਆ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਜੇਜੇ ਸਿੰਘ ਦਾ ਕਹਿਣਾ ਹੈ ਕਿ ਫਿਰੋਜ਼ਪੁਰ ਵਿਚ ਉਨ੍ਹਾਂ ਦੇ ਪਿਤਾ ਲੰਮਾ ਸਮਾਂ ਤੈਨਾਤ ਰਹਿ ਚੁੱਕੇ ਹਨ ਅਤੇ ਉਹ ਆਪ ਵੀ ਪਠਾਨਕੋਟ ਤੋਂ ਫਿਰੋਜ਼ਪੁਰ ਤੱਕ ਦੇਸ਼ ਦੀ ਕੌਮਾਂਤਰੀ ਸਰਹੱਦ ਦੀ ਰਾਖੀ ਕਰ ਚੁੱਕੇ ਹਨ।

 ਦੱਸ ਦਈਏ ਕਿ ਜੇਜੇ ਸਿੰਘ ਸ਼੍ਰੋਮਣੀ ਅਕਾਲੀ ਦਲ ਨੂੰ ਛੱਡ ਕੇ ਪੰਜਾਬ ਡੈਮੋਕ੍ਰੈਟਿਕ ਫਰੰਟ ਵਿਚ ਸ਼ਾਮਲ ਹੋ ਚੁੱਕੇ ਹਨ। ਗੱਲਬਾਤ ਦੌਰਾਨ ਉਨ੍ਹਾਂ ਨੇ ਪਟਿਆਲਾ ਤੋਂ ਚੋਣ ਨਾ ਲੜਨ ਦੇ ਸਵਾਲਾਂ ਦਾ ਜਵਾਬ ਦਿੰਦੇ ਹੋਏ ਕਿਹਾ ਕਿ ਉੱਥੇ ਬਰਾਬਰ ਦਾ ਮੁਕਾਬਲਾ ਨਹੀਂ ਸੀ ਤੇ ਉਹ ਖ਼ੁਦ ਠੱਗਿਆ ਗਿਆ ਮਹਿਸੂਸ ਕਰ ਰਹੇ ਸਨ। ਪੰਜਾਬ ਦਾ ਮੌਜੂਦਾ ਸਿਆਸੀ ਮਾਹੌਲ ਸੁਧਾਰਨ ਲਈ ਤੁਰਤ ਕਾਰਵਾਈ ਦੀ ਲੋੜ ਹੈ। ਉਨ੍ਹਾਂ ਨੇ ਕਿਹਾ ਕਿ ਅਕਾਲੀ ਦਲ ਵਿਚ ਰਹਿੰਦਿਆ ਵੀ ਉਹ ਸਿਆਸੀ ਸੁਧਾਰ ਕਰ ਸਕਦੇ ਸਨ,

ਪਰ ਸਿਖ਼ਰਲੀ ਲੀਡਰਸ਼ਿਪ ਵਿਚ ਸਿਧਾਂਤਾਂ ਦੀ ਬਹੁਤ ਕਮੀ ਹੈ। ਇਸ ਦੌਰਾਨ ਉਨ੍ਹਾਂ ਦੱਸਿਆ ਕਿ ਕਾਂਗਰਸ ਸਰਕਾਰ ਵੀ ਸੂਬੇ ਲਈ ਵਿਨਾਸ਼ਕਾਰੀ ਹੈ ਅਤੇ ਆਮ ਆਦਮੀ ਪਾਰਟੀ ਵੀ ਅਪਣੇ ਰਸਤੇ ਤੋਂ ਭਟਕੀ ਹੋਈ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement