 
          	ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿਖੇ ਹੋਵੇਗਾ ਮੇਲਾ
ਚੰਡੀਗੜ੍ਹ- ਪੰਜਾਬ ਸਰਕਾਰ ਦੇ ਯੁਵਕ ਸੇਵਾਵਾਂ ਵਿਭਾਗ ਵੱਲੋਂ 30-31 ਜਨਵਰੀ 2020 ਨੂੰ ਚੰਡੀਗੜ੍ਹ ਯੂਨੀਵਰਸਿਟੀ, ਘੜੂੰਆਂ ਵਿਖੇ ਸਟੇਟ ਪੱਧਰੀ ਯੂਥ ਫੈਸਟੀਵਲ ਕਰਵਾਇਆ ਜਾ ਰਿਹਾ ਹੈ। ਜਿਸ ਵਿਚ ਸਮਾਜ ਸੇਵਾ, ਉੱਦਮੀ ਖੇਤਰ, ਖੇਡਾਂ, ਰਾਸ਼ਟਰੀ ਪੱਧਰ 'ਤੇ ਵਿਦਿਅਕ ਪ੍ਰਰਾਪਤੀਆਂ (ਟੋਪਰ) ਸਿਵਲ ਸਰਵਿਸ 'ਚ ਟੋਪ ਕਰਨ ਵਾਲੇ ਅਤੇ ਰਾਸ਼ਟਰੀ ਪੱਧਰ 'ਤੇ ਸਭਿਆਚਾਰਕ ਗਤੀਵਿਧੀਆਂ 'ਚ ਪ੍ਰਰਾਪਤੀਆਂ ਹਾਸਲ ਕਰਨ ਵਾਲੇ ਨੌਜਵਾਨਾਂ ਨੂੰ ਯੂਥ ਅਚੀਵਰ ਐਵਾਰਡ ਨਾਲ ਸਨਮਾਨਿਤ ਕੀਤਾ ਜਾਣਾ ਹੈ।
 File
File
ਇਹ ਜਾਣਕਾਰੀ ਦਿੰਦਿਆਂ ਸਹਾਇਕ ਨਿਰਦੇਸ਼ਕ ਯੁਵਕ ਸੇਵਾਵਾਂ ਕੈਪਟਨ ਮਨਤੇਜ ਸਿੰਘ ਚੀਮਾ ਨੇ ਸਮੂਹ ਨੌਜਵਾਨਾਂ ਅਤੇ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਉਪਰੋਕਤ ਕੈਟਾਗਿਰੀ ਤਹਿਤ ਜ਼ਿਲ੍ਹੇ ਦੇ ਯੋਗ ਉਮੀਦਵਾਰਾਂ ਦੇ ਨਾਵਾਂ ਦੀ ਸਿਫਾਰਸ਼ ਪੂਰੇ ਪਤੇ ਅਤੇ ਮੋਬਾਇਲ ਨੰਬਰ ਸਹਿਤ 24 ਜਨਵਰੀ ਸ਼ਾਮ 04.00 ਵਜੇ ਤਕ ਦਫ਼ਤਰੀ ਮੇਲ ysrupnagar੧੩0gmail.com 'ਤੇ ਹਾਰਡ ਕਾਪੀ ਦੇ ਰੂਪ ਵਿਚ ਦਫ਼ਤਰ, ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ, ਯੂਥ ਹੋਸਟਲ ਨੇੜੇ ਨਵਾਂ ਬੱਸ ਸਟੈਂਡ ਰੂਪਨਗਰ ਵਿਖੇ ਭੇਜਣ ਦੀ ਕਿ੍ਪਾਲਤਾ ਕੀਤੀ ਜਾਵੇ।
 File
File
ਤਾਂ ਜੋ ਪ੍ਰਰਾਪਤ ਯੋਗ ਉਮੀਦਵਾਰਾਂ ਦੇ ਨਾਵਾਂ ਦੀ ਸਿਫਾਰਸ਼ ਡਿਪਟੀ ਕਮਿਸ਼ਨਰ ਦੁਆਰਾ ਡਾਇਰੈਕਟੋਰੇਟ ਆਫ ਯੁਵਕ ਸੇਵਾਵਾਂ, ਪੰਜਾਬ ਨੂੰ ਭੇਜੀ ਜਾ ਸਕੇ। ਇਹ ਜਾਣਕਾਰੀ ਚੰਡੀਗੜ੍ਹ ਯੂਨੀਵਰਸਿਟੀ ਵਿਖੇ ਯੁਵਕ ਮੇਲੇ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਪਹੁੰਚੇ ਪੰਜਾਬ ਦੇ ਖੇਡ, ਯੁਵਕ ਸੇਵਾਵਾਂ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸਾਂਝੀ ਕੀਤੀ। ਸੋਢੀ ਨੇ ਦੱਸਿਆ ਕਿ ਇਸ ਦੋ ਰੋਜ਼ਾ ਯੁਵਕ ਮੇਲੇ ਦਾ ਉਦਘਾਟਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਰਨਗੇ।
 File
File
ਇਸ ਦੋ ਰੋਜ਼ਾ ਯੁਵਕ ਮੇਲੇ ਦਾ ਉਦਘਾਟਨ ਮੁੱਖ ਮੰਤਰੀ ਕੈਪਟਨ 30 ਜਨਵਰੀ 2020 ਨੂੰ ਆਪਣੇ ਕਰ ਕਮਲਾਂ ਨਾਲ ਕਰਨਗੇ ਅਤੇ ਪੰਜਾਬੀ ਨੌਜਵਾਨਾਂ ਨੂੰ ਨਵੀਂ ਸੇਧ ਅਤੇ ਨਵੇਂ ਪੰਜਾਬ ਦੀ ਸਿਰਜਣਾ ਸਬੰਧੀ ਆਪਣੇ ਵਿਚਾਰ ਸਾਂਝੇ ਕਰਨਗੇ ਅਤੇ 31 ਜਨਵਰੀ ਨੂੰ ਯੁਵਕ ਮੇਲੇ ਸਬੰਧੀ ਸਮਾਪਤੀ ਸਮਾਗਮ ਕਰਵਾਇਆ ਜਾਵੇਗਾ। ਇਸ ਮੌਕੇ ਉਨ੍ਹਾਂ ਨਾਲ ਵਿਸ਼ੇਸ਼ ਸਕੱਤਰ ਤੇ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਪੰਜਾਬ ਸ੍ਰੀ ਸੰਜੇ ਪੋਪਲੀ (ਆਈ.ਏ.ਐਸ) ਅਤੇ ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ ਸ. ਸਤਨਾਮ ਸਿੰਘ ਸੰਧੂ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।
 File
File
ਚੰਡੀਗੜ੍ਹ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ.ਆਰ.ਐਸ ਬਾਵਾ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ। ਚੰਡੀਗੜ੍ਹ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਆਰ.ਐਸ ਬਾਵਾ ਨੇ ਕਿਹਾ ਕਿ ਇਸ ਰਾਜ ਪੱਧਰੀ ਯੁਵਕ ਮੇਲੇ ਦੀਆਂ ਵਿਆਪਕ ਪੱਧਰ 'ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ, ਜਿਸ ਤਹਿਤ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਦੇ ਕੈਂਪਸ ਵਿੱਚ ਕੁੱਲ 8 ਸਟੇਜਾਂ 'ਤੇ ਦੋ ਦਿਨ ਵੱਖ-ਵੱਖ ਪ੍ਰੋਗਰਾਮ ਚੱਲਣਗੇ। ਇਸ ਤੋਂ ਇਲਾਵਾ 'ਯੂਨੀਵਰਸਿਟੀ ਵੱਲੋਂ 15 ਤੋਂ 20 ਹਜ਼ਾਰ ਨੌਜਵਾਨਾਂ ਨੂੰ ਠਹਿਰਾਉਣ ਅਤੇ ਮਹਿਮਾਨ ਨਿਵਾਜ਼ੀ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ।
 
                     
                
 
	                     
	                     
	                     
	                     
     
     
                     
                     
                     
                     
                    