ਭੱਠਲ ਦਾ ਬਾਦਲਾਂ ਤੇ ਵੱਡਾ ਹਮਲਾ, ਅਣਖ ਹੈ ਤਾਂ ਹਰਸਿਮਰਤ ਦੇਵੇ ਅਸਤੀਫਾ
Published : Jan 24, 2020, 12:19 pm IST
Updated : Jan 24, 2020, 12:19 pm IST
SHARE ARTICLE
Lehragaga rajinder kaur bhattal
Lehragaga rajinder kaur bhattal

ਉਨ੍ਹਾਂ ਮੋਦੀ ਨੂੰ ਦੇਸ਼ ਅਤੇ ਪੰਜਾਬ ਵਿਰੋਧੀ ਕਰਾਰ ਦਿੰਦਿਆਂ ਕਿਹਾ ਕਿ ਮੋਦੀ ਸਰਕਾਰ ਨੇ...

ਲਹਿਰਾਗਾਗਾ: ਭਾਜਪਾ ਵੱਲੋਂ ਅਕਾਲੀਆਂ ਨੂੰ ਦਿੱਲੀ ਦੀ ਸਿਆਸਤ 'ਚੋਂ ਬਾਹਰ ਕੱਢ ਦਿੱਤਾ ਹੈ ਜਿਸ ਤੋਂ ਸਾਬਤ ਹੁੰਦਾ ਹੈ ਕਿ ਹੁਣ ਅਕਾਲੀ ਦਲ ਦੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ ਅਤੇ ਅਕਾਲੀ ਦਲ ਦਾ ਅੰਤ ਤੈਅ ਹੈ। ਇਸ ਗੱਲ ਦਾ ਪ੍ਰਗਟਾਵਾ ਹਲਕਾ ਵਿਧਾਇਕਾ ਅਤੇ ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਨੇ ਆਪਣੇ ਨਿਵਾਸ ਵਿਖੇ ਕੀਤਾ।

Rajinder Kaur BattalRajinder Kaur Battal

ਉਨ੍ਹਾਂ ਮੋਦੀ ਨੂੰ ਦੇਸ਼ ਅਤੇ ਪੰਜਾਬ ਵਿਰੋਧੀ ਕਰਾਰ ਦਿੰਦਿਆਂ ਕਿਹਾ ਕਿ ਮੋਦੀ ਸਰਕਾਰ ਨੇ ਪੰਜਾਬ ਨਾਲ ਹਰ ਕਦਮ 'ਤੇ ਵਿਤਕਰਾ ਕਰ ਕੇ ਪੰਜਾਬ ਅਤੇ ਪੰਜਾਬੀਆਂ ਲਈ ਮੁਸ਼ਕਲਾਂ ਖੜ੍ਹੀਆਂ ਕਰਨ 'ਚ ਕੋਈ ਕਸਰ ਬਾਕੀ ਨਹੀਂ ਛੱਡੀ ਪਰ ਪੰਜਾਬ ਹਿਤੈਸ਼ੀ ਕਹਾਉਣ ਵਾਲਾ ਅਕਾਲੀ ਦਲ ਮੋਦੀ ਦੀ ਪੰਜਾਬ ਵਿਰੋਧੀ ਸੋਚ ਦਾ ਮੁਰੀਦ ਰਿਹਾ।

Rajinder Kaur BattalRajinder Kaur Battal

ਕੇਂਦਰ 'ਚ ਆਪਣੀ ਮਨਿਸਟਰੀ ਅਤੇ ਸਿਆਸੀ ਹੋਂਦ ਬਚਾਉਣ ਲਈ ਬਾਦਲ ਪਰਿਵਾਰ ਭਾਜਪਾ ਦੀ ਚਾਪਲੂਸੀ ਕਰ ਰਿਹਾ ਹੈ, ਜਦੋਂਕਿ ਅਕਾਲੀ ਦਲ ਨੂੰ ਕੇਂਦਰੀ ਵਜਾਰਤ ਤੋਂ ਅਸਤੀਫਾ ਦੇ ਕੇ ਭਾਜਪਾ ਨਾਲੋਂ ਨਾਤਾ ਤੋੜਦਿਆਂ ਪੰਜਾਬ ਹਿਤੈਸ਼ੀ ਹੋਣ ਦਾ ਸਬੂਤ ਦੇਣਾ ਚਾਹੀਦਾ ਹੈ ਪਰ ਅਕਾਲੀ ਦਲ ਦੇ ਸੀਨੀਅਰ ਨੇਤਾ ਹੀ ਪਾਰਟੀ ਤੋਂ ਬਗਾਵਤ ਕਰ ਰਹੇ ਹਨ।

Rajinder Kaur BattalRajinder Kaur Battal

ਉਨ੍ਹਾਂ ਢੀਂਡਸਾ ਦੀ ਬਗਾਵਤ ਨੂੰ ਕੁਰਸੀ ਦੀ ਭੁੱਖ ਕਰਾਰ ਦਿੰਦਿਆਂ ਕਿਹਾ ਕਿ ਬਾਦਲ ਪਰਿਵਾਰ ਕੁਰਸੀ ਬਚਾਉਣ ਲਈ ਅਤੇ ਢੀਂਡਸਾ ਪਰਿਵਾਰ ਕੁਰਸੀ ਲੈਣ ਦੀ ਲੜਾਈ ਲੜ ਰਹੇ ਹਨ, ਉਨ੍ਹਾਂ ਨੂੰ ਪੰਜਾਬ ਅਤੇ ਸਿੱਖਾਂ ਦੇ ਹਿੱਤਾਂ ਦੀ ਕੋਈ ਪ੍ਰਵਾਹ ਨਹੀਂ। ਬੀਬੀ ਭੱਠਲ ਨੇ ਕਿਹਾ ਕਿ ਸੂਬੇ ਅੰਦਰ ਸੋਨੀਆ ਗਾਂਧੀ ਵੱਲੋਂ ਬਣਾਈ ਗਈ 11 ਮੈਂਬਰੀ ਕੋਆਰਡੀਨੇਸ਼ਨ ਕਮੇਟੀ ਕੁਝ ਸਮਾਂ ਕੰਮ ਕਰ ਕੇ ਸੂਬੇ ਦੀ ਪੂਰੀ ਰਿਪੋਰਟ ਸੋਨੀਆ ਗਾਂਧੀ ਨੂੰ ਦੇਵੇਗੀ ਅਤੇ ਉਸ ਤੋਂ ਬਾਅਦ ਜਲਦੀ ਹੀ ਪਾਰਟੀ ਦੇ ਜਥੇਬੰਦਕ ਢਾਂਚੇ ਦਾ ਪੁਨਰਗਠਨ ਕੀਤਾ ਜਾਵੇਗਾ।

Rajinder Kaur BattalRajinder Kaur Battal

ਉਨ੍ਹਾਂ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਬਾਦਲ ਆਪਣੇ ਸਿਆਸੀ ਹਿੱਤਾਂ ਲਈ ਧਰਮ ਨੂੰ ਵਰਤ ਰਹੇ ਹਨ, ਜਿਸ ਕਰ ਕੇ ਇਨ੍ਹਾਂ ਦਾ ਸਿਆਸੀ ਅੰਤ ਤੈਅ ਹੈ। ਉਨ੍ਹਾਂ ਕਿਹਾ ਕਿ ਭਾਜਪਾ ਧਰਮ ਅਤੇ ਜਾਤ ਦੇ ਨਾਂ 'ਤੇ ਲੋਕਾਂ ਨੂੰ ਲੜਾ ਕੇ ਸੱਤਾ ਵਿਚ ਬਣੇ ਰਹਿਣਾ ਚਾਹੁੰਦੀ ਹੈ ਪਰ ਦੇਸ਼ ਦੇ ਲੋਕ ਭਾਜਪਾ ਦੀਆਂ ਚਾਲਾਂ ਨੂੰ ਸਮਝ ਚੁੱਕੇ ਹਨ, ਜਿਸ ਕਾਰਨ ਦਿੱਲੀ ਵਿਧਾਨ ਸਭਾ ਚੋਣਾਂ 'ਚ ਕਾਂਗਰਸ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੱਤਾ 'ਚ ਵਾਪਸੀ ਕਰੇਗੀ ਅਤੇ ਦਿੱਲੀ ਦੇ ਲੋਕਾਂ ਨੂੰ ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸਨ ਦੇਵੇਗੀ।

ਇਸ ਮੌਕੇ ਬੀਬੀ ਨੇ ਇਹ ਵੀ ਖੁਲਾਸਾ ਕੀਤਾ ਕਿ ਸਰਕਾਰ ਵੱਲੋਂ ਫ੍ਰੀਡਮ ਫਾਈਟਰਾਂ ਲਈ ਟੋਲ ਟੈਕਸ ਫ੍ਰੀ ਕੀਤਾ ਗਿਆ ਹੈ। ਜੇਕਰ ਕੋਈ ਟੋਲ ਟੈਕਸ ਵਾਲੇ ਜ਼ਬਰਦਸਤੀ ਕਰਦੇ ਹਨ ਤਾਂ ਉਨ੍ਹਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ, ਸਰਕਾਰ ਆਜ਼ਾਦੀ ਘੁਲਾਟੀਆਂ ਦੇ ਹਿੱਤਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow  ਕਰੋ।

Location: India, Punjab

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement