
8 ਹਜ਼ਾਰ ਮਾਮਲਿਆਂ ਦੀ ਕੀਤੀ ਜਾਂਚ
ਚੰਡੀਗੜ੍ਹ : ਹਾਈਪਰਟੈਨਸ਼ਨ (ਬਲੱਡ ਪ੍ਰੈਸ਼ਰ) ਤੋਂ ਪੀੜਤ ਮਰੀਜ਼ਾਂ ਦੀ ਜਲਦ ਪਛਾਣ ਅਤੇ ਉਨ੍ਹਾਂ ਦੇ ਇਲਾਜ ਲਈ ਪੰਜਾਬ ਸਿਹਤ ਵਿਭਾਗ ਨੇ ਵਿਸ਼ਵ ਸਿਹਤ ਸੰਗਠਨ, ਭਾਰਤ ਸਰਕਾਰ ਅਤੇ ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ ਦੇ ਸਹਿਯੋਗ ਨਾਲ ਸੂਬੇ ਦੇ ਪੰਜ ਜ਼ਿਲ੍ਹਿਆਂ ਬਠਿੰਡਾ, ਹੁਸ਼ਿਆਰਪੁਰ, ਗੁਰਦਾਸਪੁਰ, ਪਠਾਨਕੋਟ ਅਤੇ ਮਾਨਸਾ ਵਿਖੇ ਇੰਡੀਆ ਹਾਈਪਰਟੈਨਸ਼ਨ ਕੰਟਰੋਲ ਇੰਨੀਸ਼ੀਏਟਿਵ (ਆਈ.ਐੱਚ.ਸੀ.ਆਈ.) ਦੀ ਸ਼ੁਰੂਆਤ ਕੀਤੀ ਹੈ।
Photo
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਅਤੇ ਪਰਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਦਸਿਆ ਕਿ ਇਸ ਪ੍ਰਾਜੈਕਟ ਦਾ ਮੁਢਲਾ ਉਦੇਸ਼ ਹਾਈਪਰਟੈਨਸ਼ਨ ਦੇ ਮਾਮਲਿਆਂ ਦੀ ਛੇਤੀ ਪਛਾਣ ਕਰ ਕੇ ਉਨ੍ਹਾਂ ਨੂੰ ਇਲਾਜ ਮੁਹਈਆ ਕਰਵਾਉਣਾ ਅਤੇ ਇਸ ਨਾਲ ਹੋਣ ਵਾਲੀ ਮੌਤ ਦਰ ਨੂੰ ਘਟਾਉਣਾ ਹੈ।
Photo
ਸਿਹਤ ਮੰਤਰੀ ਨੇ ਕਿਹਾ ਕਿ ਸਿਹਤ ਵਿਭਾਗ ਵਲੋਂ ਚਲਾਈ ਜਾ ਰਹੇ ਸਕ੍ਰੀਨਿੰਗ ਪ੍ਰੋਗਰਾਮ ਤਹਿਤ ਦਸੰਬਰ 2019 ਤਕ ਹਾਈਪਰਟੈਨਸ਼ਨ ਦੇ 80,000 ਮਾਮਲਿਆਂ ਦੀ ਜਾਂਚ ਕੀਤੀ ਗਈ।
Photo
ਉਨ੍ਹਾਂ ਅੱਗੇ ਕਿਹਾ ਕਿ ਪਰਵਾਰ ਕਲਿਆਣ ਭਵਨ ਵਿਖੇ ਡਾਕਟਰਾਂ, ਸਟਾਫ਼ ਨਰਸਾਂ, ਏ.ਐਨ.ਐਮਜ, ਆਸ਼ਾ ਨੂੰ ਹਾਈਪਰਟੈਨਸ਼ਨ ਦੇ ਮਰੀਜ਼ਾਂ ਦੀ ਜਾਂਚ ਕਰਨ ਅਤੇ ਜਲਦ ਤੋਂ ਜਲਦ ਇਲਾਜ ਸ਼ੁਰੂ ਕਰਨ ਦੀ ਸਿਖਲਾਈ ਦਿਤੀ ਜਾ ਰਹੀ ਹੈ।
Photo
ਸ. ਬਲਬੀਰ ਸਿੰਘ ਸਿੱਧੂ ਨੇ ਦਸਿਆ ਕਿ ਇਹ ਪ੍ਰੋਗਰਾਮ ਭਾਰਤ ਸਰਕਾਰ ਦੇ 5 ਸੂਬਿਆਂ-ਪੰਜਾਬ, ਕੇਰਲ, ਮਹਾਰਾਸ਼ਟਰ, ਮੱਧ ਪ੍ਰਦੇਸ਼ ਅਤੇ ਤੇਲੰਗਾਨਾ ਵਿਚ ਸ਼ੁਰੂ ਕੀਤੇ ਗਏ ਪ੍ਰਾਜੈਕਟ 'ਤੇ ਅਧਾਰਤ ਹੈ। ਕੈਂਸਰ, ਸੂਗਰ, ਦਿਲ ਦੀਆਂ ਬੀਮਾਰੀਆਂ ਅਤੇ ਸਟਰੋਕ (ਐਨ.ਪੀ.ਸੀ.ਡੀ.ਸੀ.ਐਸ.) ਦੀ ਰੋਕਥਾਮ ਅਤੇ ਨਿਯੰਤਰਣ ਲਈ ਰਾਸ਼ਟਰੀ ਪ੍ਰੋਗਰਾਮ ਦੇ ਹਿੱਸੇ ਵਜੋਂ ਇਸ ਪ੍ਰਾਜੈਕਟ ਦੀ ਸ਼ੁਰੂਆਤ ਕਰਨ ਵਾਲਾ ਪੰਜਾਬ ਪਹਿਲਾ ਸੂਬਾ ਹੈ।