ਖਜ਼ਾਨਾ ਖਾਲੀ ਹੋਣ ’ਤੇ ਪੰਜਾਬ ਸਰਕਾਰ ਨੇ ਲਏ ਵੱਡੇ ਫ਼ੈਸਲੇ, ਦੇਖੋ ਪੂਰੀ ਖ਼ਬਰ!
Published : Jan 24, 2020, 12:55 pm IST
Updated : Jan 24, 2020, 1:12 pm IST
SHARE ARTICLE
Punjab government
Punjab government

ਸਿਰਫ ਇੰਨਾ ਹੀ ਨਹੀਂ, ਸਰਕਾਰ ਵਲੋਂ ਮੰਤਰੀਆਂ ਦੇ ਸਰਕਾਰੀ ਖਰਚੇ 'ਤੇ ਹੁੰਦੇ...

ਚੰਡੀਗੜ੍ਹ: ਆਰਥਿਕ ਸੰਕਟ ਦਾ  ਸਾਹਮਣਾ ਕਰ ਰਹੀ ਪੰਜਾਬ ਸਰਕਾਰ ਨੇ ਸਰਕਾਰੀ ਖਰਚੇ ਵਿਚ ਕਿਫਾਇਤ ਕਰਨ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਹਨ ਜਿਸ ਤਹਿਤ  ਰਾਜ ਵਿਚ ਕੀਤੀਆਂ ਜਾਣ ਵਾਲੀਆਂ ਕਾਨਫਰੰਸਾਂ, ਸੈਮੀਨਾਰ ਤੇ ਵਰਕਸ਼ਾਪਾਂ ਦਾ ਆਯੋਜਨ ਪੰਜ ਤਾਰਾਂ ਹੋਟਲਾਂ ਵਿਚ ਕਰਨ 'ਤੇ ਪੂਰਨ ਪਾਬੰਦੀ ਲਗਾ ਦਿੱਤੀ ਹੈ। ਇਸ ਦੇ ਨਾਲ ਹੀ ਬਾਹਰਲੇ ਦੇਸ਼ਾਂ ਵਿਚ  ਨੁਮਾਇਸ਼ਾਂ ਲਗਾਏ ਜਾਣ 'ਤੇ ਵੀ ਪੂਰਨ ਪਾਬੰਦੀ ਲਗਾ ਦਿੱਤੀ ਗਈ ਹੈ।

PhotoPhoto

ਸਿਰਫ ਇੰਨਾ ਹੀ ਨਹੀਂ, ਸਰਕਾਰ ਵਲੋਂ ਮੰਤਰੀਆਂ ਦੇ ਸਰਕਾਰੀ ਖਰਚੇ 'ਤੇ ਹੁੰਦੇ ਵਿਦੇਸ਼ੀ ਦੌਰਿਆਂ 'ਤੇ ਰੋਕ ਲਾ ਦਿੱਤੀ ਗਈ ਹੈ। ਇਸ ਦੇ ਨਾਲ ਹੀ ਇਕ ਤੋਂ ਵੱਧ ਵਿਭਾਗ ਸਾਂਭ ਰਹੇ ਮੰਤਰੀਆਂ ਨੂੰ ਸਿਰਫ ਇਕ ਹੀ ਗੱਡੀ ਰੱਖਣ ਦੀ ਹਦਾਇਤ ਕੀਤੀ ਗਈ ਹੈ। ਮੰਤਰੀਆਂ ਨੂੰ ਫਿਲਹਾਲ ਨਵੀਆਂ ਗੱਡੀਆਂ ਮੰਗਣ ਅਤੇ ਹੋਰ ਫੁਟਕਲ ਖਰਚਿਆਂ ਤੋਂ ਗੁਰੇਜ਼ ਕਰਨ ਦੀ ਸਲਾਹ ਵੀ ਦਿੱਤੀ ਗਈ ਹੈ।

PhotoCaptain Amrinder Singh 

ਖਜ਼ਾਨੇ 'ਤੇ ਪੈ ਰਹੇ ਵਾਧੂ ਬੋਝ ਨੂੰ ਘਟਾਉਣ ਲਈ ਸਰਕਾਰ ਨੇ ਇਕ ਹੋਰ ਕਦਮ ਚੁੱਕਿਆ ਹੈ, ਜਿਸ ਦੇ ਤਹਿਤ ਮੰਤਰੀਆਂ ਤੇ ਵਿਧਾਇਕਾਂ ਨੂੰ ਦਫਤਰਾਂ ਦੇ ਫਰਨੀਚਰ ਤੇ ਹੋਰ ਸਜਾਵਟ ਦੇ ਸਾਜੋ-ਸਮਾਨ ਦੀ ਖਰੀਦੋ-ਫਰੋਖਤ 'ਤੇ ਰੋਕ ਲਾਉਣ ਲਈ ਕਿਹਾ ਗਿਆ ਹੈ, ਹਾਲਾਂਕਿ ਸਿਰਫ ਨਵੇਂ ਦਫਤਰਾਂ ਲਈ ਇਕ ਲੱਖ ਰੁਪਏ ਖਰਚੇ ਦੀ ਹੱਦ ਮਿੱਥੀ ਗਈ ਹੈ ਪਰ ਇਸ ਲਈ ਵੀ ਸਬੰਧਿਤ ਵਿਭਾਗ ਤੇ ਵਿੱਤ ਮੰਤਰੀ ਦੀ ਮਨਜ਼ੂਰੀ ਲਾਜ਼ਮੀ ਹੋਵੇਗੀ।

PhotoCaptain Amrinder Singh 

ਕੰਮ ਨੂੰ ਸੁਚਾਰੂ ਬਣਾਉਣ ਲਈ ਅਹਿਮ ਫੈਸਲਾ ਲੈਂਦੇ ਹੋਏ ਸਰਕਾਰ ਵਲੋਂ ਸਰਕਾਰੀ ਅਧਿਕਾਰੀਆਂ ਨੂੰ ਕੈਂਪ ਦਫਤਰਾਂ ਦੀ ਬਜਾਏ ਆਪਣੇ ਦਫਤਰਾਂ 'ਚ ਬੈਠ ਕੇ ਕੰਮ ਕਰਨ ਦੀ ਹਦਾਇਤ ਜਾਰੀ ਕੀਤੀ ਗਈ ਹੈ ਅਤੇ ਨਾਲ ਹੀ ਇਹ ਵੀ ਕਿਹਾ ਗਿਆ ਹੈ ਕਿ ਜਿਹੜਾ ਇਨ੍ਹਾਂ ਫੈਸਲਿਆਂ ਦੀ ਪਾਲਣਾ ਨਹੀਂ ਕਰੇਗਾ, ਉਸ 'ਤੇ ਅਨੁਸ਼ਾਸਨਿਕ ਕਾਰਵਾਈ ਕੀਤੀ ਜਾਵੇਗੀ।

PhotoPhoto

ਦਫਤਰ ਲਈ ਸਰਕਾਰੀ ਫਰਨੀਚਰ ਅਤੇ ਹੋਰ ਸਮਾਨ ਖਰਦੀਦਣ ਅਤੇ ਇਸ ਨੂੰ ਫਰਨੀਚ ਕਰਨ 'ਤੇ ਪੁਰੀ ਤਰ੍ਹਾਂ ਰੋਕ ਲਗਾਈ ਜਾਵੇਗੀ। ਸਰਕਾਰੀ ਕਰਮਚਾਰੀਆਂ ਦੇ ਮੋਬਾਇਲ ਬਿਲਾਂ ਦੀ ਅਦਾਇਗੀ ਅਤੇ ਰਿਹਾਇਸ਼ਾਂ 'ਤੇ ਲੱਗੇ ਲੈਂਡ ਲਾਈਨ ਫੋਨਾਂ, ਇੰਟਰਨੈੱਟ ਸਬੰਧੀ ਜਾਰੀ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ। ਸਰਕਾਰੀ ਕੰਮ ਲਈ ਕਿਰਾਏ 'ਤੇ ਲਏ ਜਾਣ ਵਾਲੇ ਵਹੀਕਲਾਂ ਸਬੰਧੀ ਵੀ ਵਿੱਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow  ਕਰੋ।

Location: India, Punjab

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਲਈ ਖਰੀਦੀ ਲਾਟਰੀ 10 ਲੱਖ ਦੀ ਨਿਕਲੀ, ਲੁਧਿਆਣਾ ਤੋਂ ਲੈ ਕੇ ਆਇਆ ਸੀ ਸਾਲਾ

23 Jan 2026 3:09 PM

ਤੇਜ਼ ਹਨ੍ਹੇਰੀ ਕਾਰਨ ਡਿੱਗਿਆ ਵੱਡਾ ਦਰੱਖਤ, ਬੁਲੇਟ ਵਾਲੇ ਦੀ ਮਸਾਂ ਬਚੀ ਜਾਨ

23 Jan 2026 3:08 PM

ਜਾਣੋ 10 ਕਰੋੜ ਦੀ ਲਾਟਰੀ ਜਿੱਤਣ ਵਾਲੇ ਇਸ ਸ਼ਖਸ ਨੂੰ ਮਿਲਣਗੇ ਕਿੰਨੇ ਰੁਪਏ

22 Jan 2026 3:38 PM

Top Athlete Karan Brar Allegedly Stripped and Beaten: ਸੁਣੋ ਕੀ ਕਹਿ ਰਹੇ ਵਕੀਲ Ghuman Brothers ਅਤੇ ਪੀੜਤ

21 Jan 2026 3:24 PM

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM
Advertisement