ਕਿਸਾਨ ਟਰੈਕਟਰ ਪਰੇਡ ਦੇ ਸਮਰਥਨ ਵਿਚ 'ਆਪ' ਨੇ ਸੂਬੇ ਭਰ ਵਿਚ ਕੱਢੀਆਂ ਮੋਟਰਸਾਈਕਲ ਰੈਲੀਆਂ
Published : Jan 24, 2021, 12:10 am IST
Updated : Jan 24, 2021, 12:10 am IST
SHARE ARTICLE
IMAGE
IMAGE

ਕਿਸਾਨ ਟਰੈਕਟਰ ਪਰੇਡ ਦੇ ਸਮਰਥਨ ਵਿਚ 'ਆਪ' ਨੇ ਸੂਬੇ ਭਰ ਵਿਚ ਕੱਢੀਆਂ ਮੋਟਰਸਾਈਕਲ ਰੈਲੀਆਂ

ਚੰਡੀਗੜ੍ਹ, 23 ਜਨਵਰੀ (ਸੁਰਜੀਤ ਸਿੰਘ ਸੱਤੀ): ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਮੁਤਾਬਕ ਅੱਜ ਸੂਬੇ ਭਰ ਵਿਚ ਵੱਖ-ਵੱਖ ਥਾਵਾਂ ਉੱਤੇ ਕਿਸਾਨਾਂ ਵਲੋਂ 26 ਜਨਵਰੀ ਨੂੰ ਕੀਤੇ ਜਾ ਰਹੇ ਕਿਸਾਨ ਟਰੈਕਟਰ ਪਰੇਡ ਦੇ ਸਮਰਥਨ ਵਿਚ ਮੋਟਰਸਾਈਕਲ ਰੈਲੀ ਕੱਢਕੇ ਪੰਜਾਬ ਵਾਸੀਆਂ ਨੂੰ 'ਕਿਸਾਨ ਟਰੈਕਟਰ ਪਰੇਡ' ਵਿਚ ਵੱਡੀ ਗਿਣਤੀ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ | ਰੈਲੀਆਂ ਵਿਚ ਵਿਧਾਇਕਾਂ ਅਤੇ ਅਹੁਦੇਦਾਰਾਂ ਨੇ ਸ਼ਮੂਲੀਅਤ ਕੀਤੀ | 'ਆਪ' ਵਰਕਰਾਂ ਨੇ ਮੋਟਰਸਾਈਕਲ ਰੈਲੀ ਰਾਹੀਂ ਲੋਕਾਂ ਨੂੰ 26 ਜਨਵਰੀ ਨੂੰ ਹੋਣ ਵਾਲੇ ਕਿਸਾਨ ਟਰੈਕਟਰ ਪਰੇਡ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ ਅਤੇ ਕੜਾਕੇ ਦੀ ਠੰਢ ਵਿਚ ਧਰਨੇ ਉੱਤੇ ਬੈਠੇ ਅਪਣੇ ਕਿਸਾਨ ਭੈਣ-ਭਰਾਵਾਂ ਦੇ ਸਮਰਥਨ ਵਿਚ ਡਟਣ ਦਾ ਸੱਦਾ ਦਿਤਾ |
ਭਗਵੰਤ ਮਾਨ ਨੇ ਕਿਹਾ ਕਿ ਇਹ ਰੈਲੀਆਂ ਕੋਈ ਰਾਜਨੀਤਿਕ ਮਕਸਦ ਤੋਂ ਨਹੀਂ ਕੱਢੀਆਂ ਗਈਆਂ ਅਤੇ ਨਾ ਹੀ ਇਸ ਨੂੰ ਰਾਜਨੀਤਿਕ ਤੌਰ ਉਤੇ ਦੇਖਿਆ ਜਾਣਾ ਚਾਹੀਦਾ ਹੈ | ਅਸੀ ਸੱਭ ਕਿਸਾਨ ਪਰਵਾਰਾਂ ਨਾਲ ਸਬੰਧਿਤ ਹਾਂ ਅਤੇ ਕਿਸਾਨੀ ਸਾਡੇ ਖ਼ੂਨ ਵਿਚ ਹੈ | ਪੰਜਾਬ ਦੇ 80 ਫ਼ੀ ਸਦੀ ਤੋਂ ਜ਼ਿਆਦਾ ਲੋਕ ਖੇਤੀ ਨਾਲ ਜੁੜੇ ਹੋਏ ਹਨ | ਇਕ ਕਿਸਾਨ ਦਾ ਹਮਾਇਤੀ ਹੋਣ ਨਾਤੇ ਇਸ ਮੋਟਰਸਾਈਕਲ ਰੈਲੀ ਦਾ ਆਯੋਜਨ ਕੀਤਾ ਹੈ | ਇਸ ਰੈਲੀ ਦਾ ਮਕਸਦ ਕਿਸਾਨ ਸੰਗਠਨਾਂ ਵਲੋਂ ਆਯੋਜਿਤ ਗਣਤੰਤਰ ਦਿਵਸ ਮੌਕੇ ਦਿੱਲੀ ਦੀਆਂ ਸੜਕਾਂ ਉੱਤੇ ਕੀਤੇ ਜਾਣ ਵਾਲੇ 'ਕਿਸਾਨ ਟਰੈਕਟਰ ਪਰੇਡ' ਵਿਚ ਸ਼ਾਮਲ ਹੋਣ ਲਈ ਲੋਕਾਂ ਨੂੰ ਅਪੀਲ ਕਰਨਾ ਹੈ ਤਾਂ ਕਿ ਜ਼ਿਆਦਾ ਤੋਂ ਜ਼ਿਆਦਾ ਲੋਕ ਟਰੈਕਟਰ ਪਰੇਡ ਵਿਚ ਸ਼ਾਮਲ ਹੋਣ ਅਤੇ ਕਿਸਾਨਾਂ ਉੱਤੇ ਅਤਿਆਚਾਰ ਕਰਨ ਵਾਲੀ ਮੋਦੀ ਸਰਕਾਰ ਦਾ ਹੰਕਾਰ ਤੋੜਿਆ ਜਾ ਸਕੇ |imageimage
ਉਨ੍ਹਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਅਜਿਹੀ ਪਰੇਡ ਹੋਵੇਗੀ ਕਿ ਇਕ ਪਾਸੇ ਜਵਾਨ ਪਰੇਡ ਕਰਨਗੇ ਅਤੇ ਦੂਜੇ ਪਾਸੇ ਦੇਸ਼ ਦਾ ਕਿਸਾਨ ਅਪਣੀ ਹਾਲਤ ਪ੍ਰਗਟਾਉਾਦੀਆਂ ਹੋਈਆਂ ਝਾਕੀਆਂ ਨਾਲ ਦਿੱਲੀ ਦੀਆਂ ਸੜਕਾਂ ਉੱਤੇ ਟਰੈਕਟਰ ਪਰੇਡ ਕਰੇਗਾ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਸਾਰੇ ਵਿਧਾਇਕ ਅਤੇ ਸਮੂਹ ਅਹੁਦੇਦਾਰ ਕਿਸਾਨ ਟਰੈਕਟਰ ਪਰੇਡ ਵਿਚ ਹਿੱਸਾ ਲੈਣਗੇ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਇਸ ਪਰੇਡ ਵਿਚ ਕਿਸੇ ਰਾਜਨੀਤਿਕ ਪਾਰਟੀ ਦੇ ਤੌਰ ਉਤੇ ਨਹੀਂ, ਇਕ ਦੇਸ਼ ਦੇ ਜ਼ਿੰਮੇਵਾਰ ਨਾਗਰਿਕ ਹੋਣ ਦੇ ਨਾਤੇ 'ਅੰਨਦਾਤੇ' ਵਲੋਂ ਕੀਤੀ ਜਾ ਰਹੀ ਪਰੇਡ ਵਿਚ ਸ਼ਾਮਲ ਹੋਵੇਗੀ |     

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement