
ਡੀਸੀ ਵਰਿੰਦਰ ਸ਼ਰਮਾ ਨੇ ਸਕੂਲ ਨੂੰ 4 ਫਰਵਰੀ ਤੱਕ ਬੰਦ ਰੱਖਣ ਦੇ ਆਦੇਸ਼ ਦਿੱਤੇ ਹਨ।
ਲੁਧਿਆਣਾ: ਪੰਜਾਬ ਹੀ ਨਹੀਂ ਦੇਸ਼ਭਰ 'ਚ ਸਕੂਲ ਮੁੜ ਤੋਂ ਖੋਲ੍ਹ ਦਿੱਤੇ ਗਏ ਹਨ ਪਰ ਕੋਰੋਨਾ ਦਾ ਕਹਿਰ ਪੰਜਾਬ ਦੇ ਲੁਧਿਆਣਾ 'ਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। 48 ਸਾਲਾ ਸਰਕਾਰੀ ਸਕੂਲ ਅਧਿਆਪਕਾ ਦੀ ਕੋਰੋਨਾਵਾਇਰਸ ਨਾਲ ਮੌਤ ਮਗਰੋਂ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਦੱਸ ਦੇਈਏ ਕਿ ਲੁਧਿਆਣਾ ਦੇ ਪਿੰਡ ਗ਼ਾਲਿਬਕਲਾਂ ਵਿਖੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਅਧਿਆਪਕ ਨੂੰ ਇਥੇ ਇਕ ਨਿੱਜੀ ਹਸਪਤਾਲ ਵਿੱਚ ਦਾਖਿਲ ਕਰਵਾਇਆ ਗਿਆ ਸੀ ਜਿੱਥੇ ਸਰਕਾਰੀ ਟੀਚਰ ਦੀ ਮੌਤ ਹੋ ਗਈ, ਜਿਸ ਤੋਂ ਬਾਅਦ ਉਸ ਦੇ 12 ਸਾਥੀ ਅਤੇ ਤਿੰਨ ਵਿਦਿਆਰਥੀਆਂ ਦੀ ਕੋਰੋਨਾ ਰਿਪੋਰਟ ਪੌਜ਼ੇਟਿਵ ਆਈ ਹੈ।
Corona
ਦੱਸ ਦੇਈਏ ਕਿ ਰਾਜ ਦੇ ਸਕੂਲ ਸਰਕਾਰੀ ਹੁਕਮਾਂ ਤੋਂ ਬਾਅਦ 7 ਜਨਵਰੀ ਤੋਂ ਪੰਜਵੀਂ ਕਲਾਸ ਤੋਂ ਲੈ ਕੇ 12ਵੀਂ ਜਮਾਤ ਲਈ ਦੁਬਾਰਾ ਖੋਲ੍ਹ ਦਿੱਤੇ ਗਏ ਹਨ। ਮ੍ਰਿਤਕ ਅਧਿਆਪਕਾ ਜਗਰਾਉਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗਾਲਿਬ ਕਲਾਂ ਵਿਖੇ ਗਣਿਤ ਪੜ੍ਹਾਉਂਦੀ ਸੀ।
schools
ਮ੍ਰਿਤਕ ਟੀਚਰ ਦੀ ਪਛਾਣ ਤਜਿੰਦਰ ਕੌਰ ਵਜੋਂ ਹੋਈ ਹੈ। ਅਧਿਆਪਕਾ ਆਪਣੇ ਇਲਾਜ ਲਈ ਲੁਧਿਆਣਾ ਦੇ DMC ਹਸਪਤਾਲ ਵਿੱਚ ਦਾਖਿਲ ਸੀ। ਸ਼ਨੀਵਾਰ ਨੂੰ ਮ੍ਰਿਤਕ ਦੀ ਦੇਹ ਜਗਰਾਓਂ ਲਿਆਂਦੀ ਗਈ ਤੇ ਪਰਿਵਾਰਿਕ ਮੈਂਬਰਾਂ ਨੇ PPE ਕਿੱਟ ਪਾ ਕੇ ਉਸ ਦਾ ਅੰਤਿਮ ਸੰਸਕਾਰ ਕੀਤਾ। ਇਸ ਨਾਲ ਸਕੂਲ ਵਿਚ ਕੋਰੋਨਾ ਪਾਜ਼ੀਟਿਵ ਦੀ ਗਿਣਤੀ 15 ਹੋ ਗਈ ਹੈ ਤੇ ਇਸ ਦੇ ਨਾਲ ਹੀ ਡੀਸੀ ਵਰਿੰਦਰ ਸ਼ਰਮਾ ਨੇ ਸਕੂਲ ਨੂੰ 4 ਫਰਵਰੀ ਤੱਕ ਬੰਦ ਰੱਖਣ ਦੇ ਆਦੇਸ਼ ਦਿੱਤੇ ਹਨ।