ਮੁੱਖ ਮੰਤਰੀ ਵਲੋਂ ਸ਼ਗਨ ਸਕੀਮ 31000 ਰੁਪਏ ਤੋਂ ਵਧਾ ਕੇ 51000 ਰੁਪਏ ਕਰਨ ਦਾ ਐਲਾਨ
Published : Jan 24, 2021, 12:06 am IST
Updated : Jan 24, 2021, 12:06 am IST
SHARE ARTICLE
IMAGE
IMAGE

ਮੁੱਖ ਮੰਤਰੀ ਵਲੋਂ ਸ਼ਗਨ ਸਕੀਮ 31000 ਰੁਪਏ ਤੋਂ ਵਧਾ ਕੇ 51000 ਰੁਪਏ ਕਰਨ ਦਾ ਐਲਾਨ


ਗੁਰਦਵਾਰਾ, ਮੰਦਰ ਅਤੇ ਚਰਚ ਵਲੋਂ ਜਾਰੀ ਸਰਟੀਫ਼ੀਕੇਟਾਂ ਨੂੰ ਇਸ ਸਕੀਮ ਵਿਚ ਦਿਤੀ ਪ੍ਰਵਾਨਗੀ

ਚੰਡੀਗੜ੍ਹ, 23 ਜਨਵਰੀ (ਸਪੋਕਸਮੈਨ ਸਮਾਚਾਰ ਸੇਵਾ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਿਚ ਕਿਰਤੀ ਕਾਮਿਆਂ ਦੀਆਂ ਕੁੜੀਆਂ ਦੇ ਵਿਆਹ ਮੌਕੇ ਦਿਤੀ ਜਾਂਦੀ ਸ਼ਗਨ ਦੀ ਰਾਸ਼ੀ ਪਹਿਲੀ ਅਪ੍ਰੈਲ 2021 ਤੋਂ 31000 ਰੁਪਏ ਤੋਂ ਵਧਾ ਕੇ 51000 ਰੁਪਏ ਕਰਨ ਦਾ ਐਲਾਨ ਕੀਤਾ ਹੈ | ਇਸ ਦੇ ਨਾਲ ਹੀ ਕੋਵਿਡ ਟੈਸਟ ਪਾਜ਼ੇਟਿਵ ਪਏ ਜਾਂਦੇ ਇਨ੍ਹਾਂ ਕਿਰਤੀਆਂ ਜਾਂ ਇਨ੍ਹਾਂ ਦੇ ਪਰਵਾਰਕ ਮੈਂਬਰਾਂ ਨੂੰ 1500 ਰੁਪਏ ਦੀ ਵਿੱਤੀ ਸਹਾਇਤਾ ਦੇਣ ਦੀ ਵੀ ਮਨਜ਼ੂਰੀ ਦੇ ਦਿਤੀ | ਇਹ ਫ਼ੈਸਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਇਮਾਰਤ ਅਤੇ ਹੋਰ ਉਸਾਰੀ ਕਾਮਿਆਂ (ਬੀ.ਓ.ਸੀ.ਡਬਲਯੂ.) ਭਲਾਈ ਬੋਰਡ ਦੀ ਸ਼ੁਕਰਵਾਰ ਸ਼ਾਮ ਨੂੰ ਵੀਡੀਉ ਕਾਨਫ਼ਰੰਸ ਰਾਹੀਂ ਹੋਈ ਮੀਟਿੰਗ ਵਿਚ ਲਿਆ ਗਿਆ | ਇਸ ਤੋਂ ਇਲਾਵਾ ਸ਼ਗਨ ਦਾ ਫ਼ਾਇਦਾ ਹਾਸਲ ਕਰਨ ਲਈ ਪ੍ਰਕਿਰਿਆ ਆਸਾਨ ਕਰਦਿਆਂ ਮੁੱਖ ਮੰਤਰੀ ਨੇ ਮੌਜੂਦਾ ਸ਼ਰਤਾ ਵਿਚ ਕਿਸੇ ਵੀ ਧਾਰਮਕ ਸੰਸਥਾ ਗੁਰਦੁਆਰਾ, ਮੰਦਰ ਅਤੇ ਚਰਚ ਵਲੋਂ ਜਾਰੀ ਕੀਤੇ ਵਿਆਹ ਸਰਟੀਫ਼ੀਕੇਟ ਨੂੰ ਇਸ ਮੰਤਵ ਕਰਨ ਲਈ ਸਵੀਕਾਰ ਕਰਨ ਦੀ ਪ੍ਰਵਾਨਗੀ ਦੇ ਦਿਤੀ | 50 ਫ਼ੀ ਸਦੀ ਰਾਸ਼ੀ ਐਡਵਾਂਸ ਵਿਚ ਹਾਸਲ ਕੀਤੀ ਜਾ ਸਕਦੀ ਹੈ ਜਦੋਂ ਕਿ ਬਾਕੀ ਰਾਸ਼ੀ ਸੋਧੇ ਨਿਯਮਾਂ ਤਹਿਤ ਸਬੰਧਤ ਅਥਾਰਟੀ ਵਲੋਂ ਜਾਰੀ ਵਿਆਹ ਸਰਟੀਫ਼ੀਕੇਟ ਨੂੰ ਜਮ੍ਹਾਂ ਕਰਵਾਉਣ ਤੋਂ ਬਾਅਦ ਜਾਰੀ ਕੀਤੀ ਜਾਵੇਗੀ | ਇਮਾਰਤ ਅਤੇ ਹੋਰ ਉਸਾਰੀ ਕਿਰਤੀ ਭਲਾਈ ਬੋਰਡ ਨਾਲ ਰਜਿਸਟਰਡ ਧੀਆਂ ਇਸ ਸਕੀਮ ਦੇ ਤਹਿਤ ਯੋਗ ਹਨ |
ਇਕ ਹੋਰ ਵੱਡੇ ਫ਼ੈਸਲੇ ਵਿਚ ਮੁੱਖ ਮੰimageimageਤਰੀ ਨੇ ਐਲਾਨ ਕੀਤਾ ਕਿ ਉਸਾਰੀ ਗਤੀਵਿਧੀਆਂ ਦੌਰਾਨ ਕੰਮ ਕਰਦਿਆਂ ਹਾਦਸੇ ਵਿਚ ਕਿਰਤੀ ਦੀ ਮੌਤ ਹੋਣ ਦੀ ਸੂਰਤ ਵਿਚ 2 ਲੱਖ ਰੁਪਏ ਦਾ ਮੁਆਵਜ਼ਾ ਦਿਤਾ ਜਾਵੇਗਾ, ਭਾਵੇਂ ਕਿ ਉਹ ਉਸਾਰੀ ਬੋਰਡ ਨਾਲ ਰਜਿਸਟਰਡ ਹੋਵੇ ਜਾਂ ਨਹੀਂ ਬਸ਼ਰਤੇ ਉਹ ਉਸਾਰੀ ਕਿਰਤੀ ਵਜੋਂ ਰਜਿਸਟਰਡ ਹੋਣ ਦੇ ਯੋਗ ਹੋਵੇ | 

SHARE ARTICLE

ਏਜੰਸੀ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement