ਸੈਨੇਟ ’ਚ 8 ਫ਼ਰਵਰੀ ਤੋਂ ਸ਼ੁਰੂ ਹੋਵੇਗਾ ਡੋਨਾਲਡ ਟਰੰਪ ’ਤੇ ਮਹਾਂਦੋਸ਼ ਦਾ ਟ੍ਰਾਇਲ
Published : Jan 24, 2021, 12:45 am IST
Updated : Jan 24, 2021, 12:45 am IST
SHARE ARTICLE
image
image

ਸੈਨੇਟ ’ਚ 8 ਫ਼ਰਵਰੀ ਤੋਂ ਸ਼ੁਰੂ ਹੋਵੇਗਾ ਡੋਨਾਲਡ ਟਰੰਪ ’ਤੇ ਮਹਾਂਦੋਸ਼ ਦਾ ਟ੍ਰਾਇਲ

ਵਾਸ਼ਿੰਗਟਨ, 23 ਜਨਵਰੀ : ਸੈਨੇਟ ’ਚ ਡੈਮੋਕ੍ਰੇਟਿਕ ਪਾਰਟੀ ਦੇ ਨੇਤਾ ਸ਼ੁਮਰ ਨੇ ਐਲਾਨ ਕੀਤਾ ਹੈ ਕਿ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ’ਤੇ ਮਹਾਦੋਸ਼ ਦਾ ਟ੍ਰਾਇਲ 8 ਫ਼ਰਵਰੀ ਤੋਂ ਸ਼ੁਰੂ ਹੋਵੇਗਾ। ਉਨ੍ਹਾਂ ਦਾ ਕਹਿਣਾ ਹੈ ਕਿ ਪ੍ਰਤੀਨਿਧੀ ਸਭਾ ’ਚ ਮਹਾਦੋਸ਼ ਦੀ ਪ੍ਰਕਿਰਿਆ ਸੋਮਵਾਰ ਨੂੰ ਸ਼ੁਰੂ ਹੋ ਜਾਵੇਗੀ। 
ਉਨ੍ਹਾਂ ਦੇ ਇਸ ਬਿਆਨ ਤੋਂ ਇਹ ਸਾਫ਼ ਹੋ ਗਿਆ ਹੈ ਕਿ ਰਾਸ਼ਟਰਪਤੀ ਅਹੁਦੇ ਤੋਂ ਹਟਾਉਣ ਦੇ ਬਾਅਦ ਵੀ ਟਰੰਪ ਦੀਆਂ ਮੁਸ਼ਕਲਾਂ ਘੱਟ ਨਹੀਂ ਹੋਈਆਂ। ਸੀਐੱਨਐੱਨ ਨੇ ਸ਼ੁਮਰ ਦੇ ਹਵਾਲੇ ਤੋਂ ਕਿਹਾ ਕਿ ਅਸੀਂ ਸਾਰੇ ਆਪਣੇ ਦੇਸ਼ ਦੇ ਇਤਿਹਾਸ ’ਚ ਇਸ ਭਿਆਨ ਅਭਿਆਨ ਨੂੰ ਪਿੱਛੇ ਰੱਖਣਾ ਚਾਹੁੰਦੇ ਹਨ, ਪਰ ਰਾਸ਼ਟਰ ਦੀ ਏਕਤਾ ਲਈ ਇਹ ਜ਼ਰੂਰੀ ਹੈ ਕਿ ਸੱਚਾਈ ਤੇ ਜਵਾਬਦੇਹੀ ਤੈਅ ਕੀਤੀ ਜਾਵੇਗਾ। ਹਾਲਾਂਕਿ ਟਰੰਪ ਹੁਣ ਅਮਰੀਕਾ ਦੇ ਰਾਸ਼ਟਰਪਤੀ ਨਹੀਂ ਹਨ।
ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਖ਼ਿਲਾਫ਼ ਮਹਾਦੋਸ਼ ਪ੍ਰਸਤਾਵ ਅਮਰੀਕੀ ਸੰਸਦ ਦੇ ਹੇਠਲੇ ਸਦਨ ਹਾਊਸ ਆਫ਼ ਰਿਪ੍ਰੈਜੇਂਟੇਟਿਵਸ ’ਚੋ ਪਾਸ ਹੋ ਚੁੱਕੇ ਹਨ। ਹੁਣ ਪ੍ਰਕਿਰਿਆ ਉਪਰਲੀ ਸਦਨ ’ਚ ਸ਼ੁਰੂ ਹੋਵੇਗੀ। ਉਪਰਲੇ ਸਦਨ ’ਚ ਉਨ੍ਹਾਂ ਖ਼ਿਲਾਫ਼ ਟ੍ਰਾਇਲ ਸ਼ੁਰੂ ਹੋਵੇਗਾ। ਟਰੰਪ ’ਤੇ 6 ਜਨਵਰੀ ਨੂੰ ਕੈਪੀਟਲ ਹਿਲ (ਭਾਵ) ਅਮਰੀਕੀ ਸੰਸਦ ’ਤੇ ਹਮਲਾ ਕਰਨ ਲਈ ਉਕਸਾਉਣ ਦਾ ਦੋਸ਼ ਹੈ। 
ਇਸ ਸਦਨ ’ਚ 197 ਦੇ ਮੁਕਾਬਲੇ 232 ਵੋਟਾਂ ’ਚੋ ਪਾਸ ਕਰ ਦਿੱਤਾ ਗਿਆ ਹੈ। 10 ਰਿਪਬਲਿਕ ਸੰਸਦਾਂ ਨੇ ਮਹਾਦੋਸ਼ ਪ੍ਰਸਤਾਵ ਦਾ ਸਮਰਥਨ ਕੀਤਾ ਹੈ।    
    (ਪੀਟੀਆਈ)
 

SHARE ARTICLE

ਏਜੰਸੀ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement