
ਹਾਈ ਕੋਰਟ ਨੇ ਬਿਕਰਮ ਮਜੀਠੀਆ ਦੀ ਅਗਾਊਂ ਜ਼ਮਾਨਤ ਕੀਤੀ ਖ਼ਾਰਜ
ਚੰਡੀਗੜ੍ਹ : ਬਹੁ-ਕਰੋੜੀ ਨਸ਼ਾ ਤਸਕਰੀ ਮਾਮਲੇ ਵਿਚ ਫਸੇ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਹਾਈਕੋਰਟ ਵਲੋਂ ਵੱਡਾ ਝਟਕਾ ਲੱਗਾ ਹੈ। ਤਾਜ਼ਾ ਜਾਣਕਾਰੀ ਅਨੁਸਾਰ ਹਾਈ ਕੋਰਟ ਨੇ ਮਜੀਠੀਆ ਦੀ ਅਗਾਊਂ ਜ਼ਮਾਨਤ ਦੀ ਮੰਗ ਨੂੰ ਖ਼ਾਰਜ ਕਰ ਦਿੱਤਾ ਹੈ।
Pb & Hry High Court
ਦੱਸਣਯੋਗ ਹੈ ਕਿ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ 20 ਦਸੰਬਰ ਨੂੰ ਮੁਹਾਲੀ ਵਿਚ ਐੱਨ. ਡੀ. ਪੀ. ਐੱਸ. ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਇਸ ਮਾਮਲੇ ਵਿਚ ਬਿਕਰਮ ਸਿੰਘ ਮਜੀਠੀਆ ਨੇ ਪਹਿਲਾਂ ਮੁਹਾਲੀ ਅਦਾਲਤ ਵਿਚ ਜ਼ਮਾਨਤ ਮੰਗੀ ਸੀ ਜਿਸ ਨੂੰ ਅਦਾਲਤ ਨੇ ਖ਼ਾਰਜ ਕਰ ਦਿੱਤਾ ਸੀ। ਜ਼ਿਕਰਯੋਗ ਹੈ ਕਿ ਸੁਣਵਾਈ ਦੌਰਾਨ ਪਹਿਲਾਂ ਕੋਰਟ ਨੇ ਫ਼ੈਸਲਾ ਸੁਰੱਖਿਅਤ ਰੱਖ ਲਿਆ ਸੀ ਪਰ ਹੁਣ ਉਨ੍ਹਾਂ ਵੱਲੋਂ ਮੰਗੀ ਅਗਾਊਂ ਜ਼ਮਾਨਤ ਨੂੰ ਰੱਦ ਕਰ ਦਿਤਾ ਹੈ।