
ਸੰਗਰੂਰ ਦੌਰੇ ਦੌਰਾਨ ਕੋਰੋਨਾ ਨਿਯਮਾਂ ਦੀ ਉਲੰਘਣਾ ਕਰਨ ਦੇ ਲੱਗੇ ਦੋਸ਼
ਸੰਗਰੂਰ : ਵਿਧਾਨ ਸਭਾ ਚੋਣਾਂ ਦੌਰਾਨ ਕੋਰੋਨਾ ਵਾਇਰਸ ਮਹਾਮਾਰੀ ਦੇ ਮੱਦੇਨਜ਼ਰ ਚੋਣ ਕਮਿਸ਼ਨ ਨੇ ਰੈਲੀਆਂ ਅਤੇ ਜਨਤਕ ਮੀਟਿੰਗਾਂ ਨੂੰ ਲੈ ਕੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ ਪਰ ਇੱਕ ਤੋਂ ਬਾਅਦ ਇੱਕ ਅਜਿਹੀਆਂ ਖ਼ਬਰਾਂ ਆ ਰਹੀਆਂ ਹਨ, ਜਿੱਥੇ ਚੋਣ ਪ੍ਰੋਗਰਾਮਾਂ ਲਈ ਕੋਵਿਡ ਨਿਯਮਾਂ ਦੀ ਉਲੰਘਣਾ ਹੋ ਰਹੀ ਹੈ।
Bhagwant Mann
ਹੁਣ ਪੰਜਾਬ 'ਚ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ 'ਤੇ ਸੰਗਰੂਰ 'ਚ ਚੋਣ ਪ੍ਰਚਾਰ ਦੌਰਾਨ ਕੋਰੋਨਾ ਨਿਯਮਾਂ ਦੀ ਉਲੰਘਣਾ ਕਰਨ ਦੇ ਦੋਸ਼ ਲੱਗੇ ਹਨ। ਚੋਣ ਕਮਿਸ਼ਨ ਨੇ ਪੰਜਾਬ ਚੋਣਾਂ ਦੇ ਪ੍ਰਚਾਰ ਲਈ ਨੋਟਿਸ ਭੇਜਿਆ ਹੈ।
Bhagwant Mann