ਨਾਮਜ਼ਦਗੀ ਪੱਤਰ ਦਾਖਲ ਕਰਨ ਸਮੇਂ ਉਮੀਦਵਾਰ ਨਾਲ 2 ਵਿਅਕਤੀ ਜਾ ਸਕਣਗੇ ਰਿਟਰਨਿੰਗ ਅਫ਼ਸਰ ਦੇ ਦਫ਼ਤਰ
Published : Jan 24, 2022, 8:48 pm IST
Updated : Jan 24, 2022, 8:48 pm IST
SHARE ARTICLE
CEO Karuna Raju
CEO Karuna Raju

ਚੋਣ ਕਮਿਸ਼ਨ ਭਾਰਤ ਵਲੋਂ ਜਾਰੀ ਹਦਾਇਤਾਂ ਅਨੁਸਾਰ ਰਿਟਰਨਿੰਗ ਅਫਸਰ ਦੇ ਦਫ਼ਤਰ ਵਿਖੇ ਨਾਮਜ਼ਦਗੀ ਪੱਤਰ ਦਾਖਲ ਕਰਨ ਸਮੇਂ ਉਮੀਦਵਾਰ ਨਾਲ ਦੋ ਵਿਅਕਤੀ ਹੀ ਜਾ ਸਕਣਗੇ।

ਚੰਡੀਗੜ੍ਹ: ਚੋਣ ਕਮਿਸ਼ਨ ਭਾਰਤ ਵਲੋਂ ਜਾਰੀ ਹਦਾਇਤਾਂ ਅਨੁਸਾਰ ਰਿਟਰਨਿੰਗ ਅਫਸਰ ਦੇ ਦਫ਼ਤਰ ਵਿਖੇ ਨਾਮਜ਼ਦਗੀ ਪੱਤਰ ਦਾਖਲ ਕਰਨ ਸਮੇਂ ਉਮੀਦਵਾਰ ਨਾਲ ਦੋ ਵਿਅਕਤੀ ਹੀ ਜਾ ਸਕਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ ਪੰਜਾਬ ਡਾ.ਐਸ. ਕਰੁਣਾ ਰਾਜੂ ਨੇ ਦਸਿੱਆ ਕਿ ਭਾਰਤ ਚੋਣ ਕਮਿਸ਼ਨ ਵਲੋਂ ਪਹਿਲਾਂ ਤੋਂ ਜਾਰੀ ਹਦਾਇਤਾਂ ਵਿੱਚ ਸੋਧ ਕਰਦੋ ਹੋਏ ਨਾਮਜਦਗੀ ਪੱਤਰ ਦਾਖਲ ਕਰਨ ਸਮੇਂ ਨਾਲ ਜਾਣ ਵਾਲੇ ਵਿਅਕਤੀਆਂ ਦੀ ਗਿਣਤੀ ਪੰਜ ਤੋਂ ਘਟਾ ਕੇ ਦੋ ਕਰ ਦਿੱਤੀ ਗਈ ਹੈ ਇਸ ਦੇ ਨਾਲ ਹੀ ਨਾਮਜਦਗੀ ਪੱਤਰ ਦਾਖਲ ਕਰਨ ਜਾਣ ਲਈ ਪਹਿਲਾਂ ਤੋਂ ਤਿੰਨ ਗੱਡੀਆਂ ਦੀ ਸੰਖਿਆ ਨੂੰ ਘਟਾ ਕੇ ਦੋ ਕਰ ਦਿੱਤਾ ਗਿਆ ਹੈ।

Punjab CEO Karuna RajuPunjab CEO Karuna Raju

ਉਹਨਾਂ ਦਸਿਆ ਕਿ ਉਮੀਦਵਾਰ ਲਈ ਨਾਮਜਦਗੀ ਪੱਤਰ ਸੀ.ਈ.ਉ./ਡੀ.ਈ.ਉ. ਦੀ ਵੈਬਸਾਇਟ ਤੇ ਵੀ ਉਪਲੰਬਧ ਕਰਵਾਇਆ ਗਿਆ ਹੈ ਜਿਸ ਨੂੰ ਉਮੀਦਵਾਰ ਔਨਲਾਈਨ ਭਰਨ ਉਪਰੰਤ ਪ੍ਰਿੰਟ ਐਫੀਡੈਵਟ ਜੋ ਕਿ ਨੋਟਰੀ ਵਲੋਂ ਤਸਦੀਕਸ਼ੁਦਾ ਐਫੀਡੈਵਟ ਨਾਲ ਨੱਥੀ ਕਰਕੇ ਜਮ੍ਹਾ ਕਰਵਾ ਸਕਦੇ ਹਨ। ਡਾ. ਰਾਜੂ ਨੇ ਦੱਸਿਆ ਕਿ ਰਿਟਰਨਿੰਗ ਅਫ਼ਸਰ ਨਾਮਜਦਗੀ ਪੱਤਰ ਕਰਵਾਣ ਵਾਲੇ ਉਮੀਦਵਾਰਾਂ ਨੂੰ ਸਟੈਗਰਡ ਮੈਨਰ ਵਿੱਚ ਬੁਲਾ ਕੇ ਵੀ ਨਾਮਜਦਗੀ ਪੱਤਰ ਹਾਸਲ ਕਰ ਸਕਦੇ ਹਨ ਤਾਂ ਜੋ ਇੱਕ ਸਮੇਂ ਤੇ ਹੀ ਭੀੜ ਜਮ੍ਹਾ ਨਾ ਹੋ ਸਕੇ। 

Election Commission extends ban on rallies and road shows till January 31Election Commission

ਉਨ੍ਹਾਂ ਦੱਸਿਆ ਕਿ ਉਮੀਦਵਾਰ ਜਮਾਨਤ ਰਾਸ਼ੀ ਆਨਲਾਈਨ ਵਿਧੀ ਰਾਹੀਂ ਜਮ੍ਹਾਂ ਕਰਵਾ ਸਕਦਾ ਹੈ ਇਸ ਤੋਂ ਇਲਾਵਾ ਖਜ਼ਾਨੇ ਵਿੱਚ ਜਮਾਨਤ ਰਾਸ਼ੀ ਜਮ੍ਹਾਂ ਕਰਵਾਉਣ ਦੀ ਸਹੂਲਤ ਵੀ ਉਪਲੱਬਧ ਹੈ। ਸੀ.ਈ.ਓ ਨੇ ਦੱਸਿਆ ਕਿ ਉਮੀਦਵਾਰ ਆਨਲਾਈਨ ਵਿਧੀ ਰਾਹੀਂ ਆਪਣਾ ਵੋਟਰ ਪ੍ਰਮਾਣ ਪੱਤਰ ਵੀ ਹਾਸਿਲ ਕਰ ਸਕਦਾ ਹੈ।  

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement