
ਸੋਮਵਾਰ ਨੂੰ ਹਸਪਤਾਲ ਤੋਂ ਛੁੱਟੀ ਮਿਲਣ ਤੋਂ ਬਾਅਦ ਪ੍ਰਕਾਸ਼ ਸਿੰਘ ਬਾਦਲ ਮੁਕਤਸਰ ਜ਼ਿਲ੍ਹੇ ਦੇ ਪਿੰਡ ਬਾਦਲ ਵਿਖੇ ਆਪਣੇ ਜੱਦੀ ਨਿਵਾਸ ਲਈ ਰਵਾਨਾ ਹੋ ਗਏ।
ਚੰਡੀਗੜ੍ਹ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੂੰ ਲੁਧਿਆਣਾ ਦੇ ਦਯਾਨੰਦ ਮੈਡੀਕਲ ਕਾਲਜ ਅਤੇ ਹਸਪਤਾਲ (ਡੀਐਮਸੀ) ਤੋਂ ਛੁੱਟੀ ਦੇ ਦਿੱਤੀ ਗਈ ਹੈ। ਉਨ੍ਹਾਂ ਦੀ ਸਿਹਤ ਠੀਕ ਦੱਸੀ ਜਾ ਰਹੀ ਹੈ। ਹਾਲ ਹੀ 'ਚ ਕੋਰੋਨਾ ਪਾਜ਼ੀਟਿਵ ਹੋਣ ਤੋਂ ਬਾਅਦ ਉਨ੍ਹਾਂ ਨੂੰ ਇੱਥੇ ਭਰਤੀ ਕਰਵਾਇਆ ਗਿਆ ਸੀ।
ਸੋਮਵਾਰ ਨੂੰ ਹਸਪਤਾਲ ਤੋਂ ਛੁੱਟੀ ਮਿਲਣ ਤੋਂ ਬਾਅਦ ਪ੍ਰਕਾਸ਼ ਸਿੰਘ ਬਾਦਲ ਮੁਕਤਸਰ ਜ਼ਿਲ੍ਹੇ ਦੇ ਪਿੰਡ ਬਾਦਲ ਵਿਖੇ ਆਪਣੇ ਜੱਦੀ ਨਿਵਾਸ ਲਈ ਰਵਾਨਾ ਹੋ ਗਏ। ਬਾਦਲ ਅਗਲੇ ਕੁਝ ਦਿਨਾਂ ਤੱਕ ਉੱਥੇ ਹੋਮ ਆਈਸੋਲੇਸ਼ਨ 'ਚ ਰਹਿਣਗੇ। ਇਸ ਦੌਰਾਨ ਉਹ ਪੰਜਾਬ ਵਿਧਾਨ ਸਭਾ ਲਈ ਚੋਣ ਪ੍ਰਚਾਰ ਵਿਚ ਹਿੱਸਾ ਨਹੀਂ ਲੈਣਗੇ।