ਪੰਜਾਬ 'ਚ ਲਗਾਤਾਰ ਪਏ ਮੀਂਹ ਨੇ ਹਾਲ ਕੀਤਾ ਬੇਹਾਲ
Published : Jan 24, 2022, 9:28 am IST
Updated : Jan 24, 2022, 9:28 am IST
SHARE ARTICLE
Photo
Photo

ਹੱਡ ਚੀਰਵੀਂਆਂ ਤੇਜ਼ ਹਵਾਵਾਂ ਨੇ ਲੋਕਾਂ ਨੂੰ ਠਾਰਿਆ, ਲੋਕ ਧੂਣੀਆਂ ਦਾ ਸਹਾਰਾ ਲੈ ਰਹੇ ਹਨ

 

ਚੰਡੀਗੜ੍ਹ : ਪੰਜਾਬ ਵਿਚ ਪਿਛਲੇ ਕੁਝ ਦਿਨਾਂ ਤੋਂ ਪੈ ਰਹੇ ਮੀਂਹ ਤੇ ਠੰਢ ਕਾਰਨ ਲੋਕਾਂ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਮੌਸਮ ਵਿਭਾਗ ਮੁਤਾਬਕ ਸੋਮਵਾਰ ਤਕ ਸੂਬੇ ਵਿਚ ਇਹ ਮੀਂਹ ਜਾਰੀ ਰਹਿਣ ਦੀ ਸੰਭਾਵਨਾ ਹੈ, ਇਸ ਦੇ ਨਾਲ ਹੀ ਲੋਕਾਂ ਨੂੰ ਕੜਾਕੇ ਦੀ ਠੰਡ ਦਾ ਵੀ ਸਾਹਮਣਾ ਕਰਨਾ ਪਵੇਗਾ।  ਮੌਸਮ ਵਿਗਿਆਨੀਆਂ ਮੁਤਾਬਕ ਦੋ-ਤਿੰਨ ਦਿਨਾਂ ਬਾਅਦ ਧੁੱਪ ਨਿਕਲਣ ਦੇ ਬਾਵਜੂਦ ਠੰਢ ਤੋਂ ਰਾਹਤ ਮਿਲਣ ਦੀ ਉਮੀਦ ਘੱਟ ਹੈ। ਹਾਲਾਂਕਿ ਦਿਨ ਦਾ ਤਾਪਮਾਨ ਇਕ-ਦੋ ਡਿਗਰੀ ਵਧਣਾ ਸ਼ੁਰੂ ਹੋ ਜਾਵੇਗਾ ਪਰ ਰਾਤ ਦਾ ਤਾਪਮਾਨ ਫਿਰ ਤੋਂ ਘਟਣਾ ਸ਼ੁਰੂ ਹੋ ਜਾਵੇਗਾ।

 

 

RainRain

ਮੌਸਮ ਵਿਭਾਗ ਮੁਤਾਬਕ ਗੁਰਦਾਸਪੁਰ, ਫ਼ਿਰੋਜ਼ਪੁਰ ਇਲਾਕਿਆਂ ਵਿਚ ਸੱਭ ਤੋਂ ਵੱਧ ਮੀਂਹ ਦਰਜ ਕੀਤਾ ਗਿਆ ਹੈ। ਪੰਜਾਬ ਵਿਚ ਵੱਧ ਤੋਂ ਵੱਧ ਤਾਪਮਾਨ ਵੀ ਆਮ ਨਾਲੋਂ ਘੱਟ ਦਰਜ ਕੀਤਾ ਹੈ। ਚੰਡੀਗੜ੍ਹ ਵਿਚ ਵੱਧ ਤੋਂ ਵੱਧ ਤਾਪਮਾਨ 16 ਡਿਗਰੀ ਸੈਲਸੀਅਸ, ਅੰਮ੍ਰਿਤਸਰ ’ਚ 13.4, ਲੁਧਿਆਣਾ ’ਚ 15.2 ਡਿਗਰੀ ਸੈਲਸੀਅਸ, ਪਟਿਆਲਾ ’ਚ 14.3 ਡਿਗਰੀ ਸੈਲਸੀਅਸ, ਪਠਾਨਕੋਟ ’ਚ 16.8 ਡਿਗਰੀ ਸੈਲਸੀਅਸ, ਬਠਿੰਡਾ ’ਚ 15.2 ਡਿਗਰੀ ਸੈਲਸੀਅਸ, ਗੁਰਦਾਸਪੁਰ ’ਚ 14.2 ਡਿਗਰੀ ਸੈਲਸੀਅਸ, ਬਰਨਾਲਾ ’ਚ 13.9 ਡਿਗਰੀ ਸੈਲਸੀਅਸ, ਹੁਸ਼ਿਆਰਪੁਰ ’ਚ 15.1 ਡਿਗਰੀ ਸੈਲਸੀਅਸ ਤੇ ਮੁਕਤਸਰ ਵਿਚ 14.2 ਡਿਗਰੀ ਸੈਲਸੀਅਸ ਰਿਹਾ। 

 

 

RainRain

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੋਹਾਲੀ ਨੌਜਵਾਨ ਕ.ਤਲ ਮਾਮਲੇ 'ਚ SP ਦਿਲਪ੍ਰੀਤ ਸਿੰਘ ਦੀ ਪ੍ਰੈੱਸ ਕਾਨਫਰੰਸ

19 Feb 2026 3:11 PM

ਤਰਨ ਤਾਰਨ ਸਰਪੰਚ ਕ.ਤ.ਲ ਮਾਮਲੇ 'ਚ ਵੱਡੀ ਅੱਪਡੇਟ

19 Feb 2026 3:10 PM

ਸਕੂਲਾਂ ਨੂੰ ਧਮਕੀ ਸਾਜ਼ਿਸ਼ ਜਾਂ ਸ਼ਰਾਰਤ,ਕੌਣ ਪੈਦਾ ਕਰ ਰਿਹਾ ਮਾਪਿਆਂ ਤੇ ਵਿਦਿਆਰਥੀਆਂ 'ਚ ਸਹਿਮ ਦਾ ਮਾਹੌਲ

18 Feb 2026 4:23 PM

ਬੰਗਲਾਦੇਸ਼ 'ਚ ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ, ਬੰਗਲਾਦੇਸ਼ੀ ਹਿੰਦੂਆਂ ਲਈ ਕੀ ਕਦਮ ਚੁੱਕੇਗੀ ਭਾਰਤ ਸਰਕਾਰ?

16 Feb 2026 1:54 PM

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM
Advertisement