ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਸੂਬੇ `ਚੋਂ 77.76 ਕਰੋੜ ਰੁ: ਦੀਆਂ ਵਸਤਾਂ ਜ਼ਬਤ
Published : Jan 24, 2022, 8:13 pm IST
Updated : Jan 24, 2022, 8:13 pm IST
SHARE ARTICLE
Karuna Raju
Karuna Raju

ਨਸ਼ੀਲੇ ਪਦਾਰਥ ਬਰਾਮਦ ਕਰਨ ਤੋਂ ਇਲਾਵਾ 14.31 ਕਰੋੜ ਰੁਪਏ ਦੀ ਬੇਨਾਮੀ ਨਕਦੀ ਵੀ ਜ਼ਬਤ ਕੀਤੀ ਗਈ ਹੈ।

 

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਵੱਖ-ਵੱਖ ਇਨਫੋਰਸਮੈਂਟ ਟੀਮਾਂ ਵੱਲੋਂ ਸੂਬੇ ਵਿੱਚੋਂ 23 ਜਨਵਰੀ, 2022 ਤੱਕ ਜ਼ਾਬਤੇ ਦੀ ਉਲੰਘਣਾ ਦੇ ਸਬੰਧ ਵਿੱਚ 77.76 ਕਰੋੜ ਰੁਪਏ ਦੀ ਕੀਮਤ ਦੀਆਂ ਵਸਤਾਂ ਜ਼ਬਤ ਕੀਤੀਆਂ ਗਈਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਫ਼ਸਰ (ਸੀ.ਈ.ਓ.) ਡਾ. ਐਸ. ਕਰੁਣਾ ਰਾਜੂ ਨੇ ਅੱਜ ਦੱਸਿਆ ਕਿ ਨਿਗਰਾਨ ਟੀਮਾਂ ਨੇ 5.63 ਕਰੋੜ ਰੁਪਏ ਦੀ 12.78 ਲੱਖ ਲੀਟਰ ਸ਼ਰਾਬ ਜ਼ਬਤ ਕੀਤੀ ਹੈ। ਇਸੇ ਤਰ੍ਹਾਂ ਇਨਫੋਰਸਮੈਂਟ ਵਿੰਗਾਂ ਵੱਲੋਂ 56.76 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਬਰਾਮਦ ਕਰਨ ਤੋਂ ਇਲਾਵਾ 14.31 ਕਰੋੜ ਰੁਪਏ ਦੀ ਬੇਨਾਮੀ ਨਕਦੀ ਵੀ ਜ਼ਬਤ ਕੀਤੀ ਗਈ ਹੈ।

Election Commision Of IndiaElection Commision Of India

ਮੁੱਖ ਚੋਣ ਅਫ਼ਸਰ ਨੇ ਦੱਸਿਆ ਕਿ 1146 ਵੱਧ ਸੰਵੇਦਨਸ਼ੀਲ ਥਾਵਾਂ ਦੀ ਪਛਾਣ ਕੀਤੀ ਗਈ ਹੈ। ਇਸ ਤੋਂ ਇਲਾਵਾ ਗੜਬੜੀ ਕਰਨ ਦੀ ਸੰਭਾਵਨਾ ਵਾਲੇ 2574 ਵਿਅਕਤੀਆਂ ਦੀ ਸ਼ਨਾਖਤ ਵੀ ਕੀਤੀ ਗਈ ਹੈ, ਜਿਨਾਂ ਵਿੱਚੋਂ 1440 ਵਿਅਕਤੀਆਂ ਵਿਰੁੱਧ ਪਹਿਲਾਂ ਹੀ ਕਾਰਵਾਈ ਵਿੱਢੀ ਜਾ ਚੁੱਕੀ ਹੈ ਜਦਕਿ ਬਾਕੀਆਂ ਨੂੰ ਵੀ ਜਲਦ ਮਾਮਲਾ ਦਰਜ ਕਰ ਲਿਆ ਜਾਵੇਗਾ। ਉਹਨਾਂ ਇਹ ਵੀ ਦੱਸਿਆ ਕਿ ਸੁਰੱਖਿਆ ਦੇ ਨਜ਼ਰੀਏ ਤੋਂ ਸੀ.ਆਰ.ਪੀ.ਸੀ. ਐਕਟ ਦੀਆਂ ਰੋਕਥਾਮ ਸਬੰਧੀ ਧਾਰਾਵਾਂ ਤਹਿਤ 299 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ।

Punjab CEO Karuna RajuPunjab CEO Karuna Raju

ਉਹਨਾਂ ਦੱਸਿਆ ਕਿ ਗੈਰ ਜ਼ਮਾਨਤੀ ਵਾਰੰਟਾਂ ਦੇ 2373 ਕੇਸਾਂ ‘ਤੇ ਕਾਰਵਾਈ  ਕੀਤੀ ਜਾ ਚੁੱਕੀ ਹੈ ਜਦਕਿ 169 ਕੇਸਾਂ ‘ਤੇ ਕਾਰਵਾਈ ਅਮਲ ਅਧੀਨ ਹੈ। ਉਹਨਾਂ ਅੱਗੇ ਕਿਹਾ ਕਿ ਸੂਬੇ ਭਰ ਵਿੱਚ 9797 ਨਾਕੇ ਲਾਏ ਗਏ ਹਨ। ਡਾ. ਰਾਜੂ ਨੇ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸੂਬੇ ਵਿੱਚ ਕੁੱਲ 3,90,275 ਲਾਇਸੈਂਸੀ ਹਥਿਆਰਾਂ ਵਿੱਚੋਂ ਹੁਣ ਤੱਕ 370617 ਹਥਿਆਰ ਜਮ੍ਹਾਂ ਕਰਵਾਏ ਜਾ ਚੁੱਕੇ ਹਨ ਜਦਕਿ, ਸੂਬੇ ਵਿੱਚ 41 ਬਿਨਾਂ ਲਾਇਸੈਂਸ ਵਾਲੇ ਹਥਿਆਰ ਜ਼ਬਤ ਕੀਤੇ ਗਏ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM
Advertisement