ਸ਼ਮਸ਼ੇਰ ਦੂਲੋਂ ਦਾ ਕੈਪਟਨ ਅਮਰਿੰਦਰ ਸਿੰਘ ’ਤੇ ਹਮਲਾ, ‘ਕੈਪਟਨ ਨੇ ਮਾਫ਼ੀਆ ਨੂੰ ਦਿੱਤੀ ਸੁਰੱਖਿਆ’
Published : Jan 24, 2022, 3:00 pm IST
Updated : Jan 24, 2022, 4:02 pm IST
SHARE ARTICLE
Captain Amarinder Singh and Shamsher Singh Dullon
Captain Amarinder Singh and Shamsher Singh Dullon

ਕਾਂਗਰਸ ਦੇ ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੂਲੋਂ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਵੱਡਾ ਹਮਲਾ ਬੋਲਿਆ ਹੈ।

 

ਅਮਲੋਹ (ਧਰਮਿੰਦਰ ਸਿੰਘ): ਕਾਂਗਰਸ ਦੇ ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੂਲੋਂ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਵੱਡਾ ਹਮਲਾ ਬੋਲਿਆ ਹੈ। ਉਹਨਾਂ ਦਾ ਕਹਿਣਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਿਚ ਮਾਫੀਆ ਨੂੰ ਸੁਰੱਖਿਆ ਦਿੱਤੀ ਹੈ। ਅਮਲੋਹ ਵਿਖੇ ਇਕ ਨਿੱਜੀ ਪ੍ਰੋਗਰਾਮ ਵਿਚ ਸ਼ਿਰਕਤ ਕਰਨ ਪਹੁੰਚੇ ਸ਼ਮਸ਼ੇਰ ਸਿੰਘ ਦੂਲੋਂ ਨੇ ਕਿਹਾ ਕਿ ਜੇਕਰ ਕੈਪਟਨ ਅਮਰਿੰਦਰ ਸਿੰਘ ਪੰਜਾਬ ਵਿਚ ਵੱਖ-ਵੱਖ ਤਰ੍ਹਾਂ ਦੇ ਮਾਫੀਆ ਨੂੰ ਇਮਾਨਦਾਰੀ ਨਾਲ ਕੰਟਰੋਲ ਕਰ ਸਕਦੇ ਹਨ ਤਾਂ ਕੁਝ ਵੀ ਕੀਤਾ ਜਾ ਸਕਦਾ ਸੀ। ਹੁਣ ਉਹ ਆਪਣੀਆਂ ਨਾਕਾਮੀਆਂ ਨੂੰ ਲੁਕਾਉਣ ਲਈ ਸੋਨੀਆ ਗਾਂਧੀ ’ਤੇ ਇਲਜ਼ਾਮ ਲਗਾ ਰਹੇ ਹਨ।

Shamsher Singh DullonShamsher Singh Dullon

ਦੂਲੋਂ ਨੇ ਕਿਹਾ ਕਿ ਜੇਕਰ ਮੰਤਰੀ, ਵਿਧਾਇਕ ਇਸ ਵਿਚ ਸਿੱਧੇ ਜਾਂ ਅਸਿੱਧੇ ਤੌਰ ’ਤੇ ਜੁੜੇ ਹੋਏ ਸਨ ਤਾਂ ਕੈਪਟਨ ਅਮਰਿੰਦਰ ਸਿੰਘ ਵੀ ਉਹਨਾਂ ਨਾਲ ਰਲੇ ਹੋਏ ਸੀ।
ਰਾਜ ਸਭਾ ਮੈਂਬਰ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਹੁਣ ਵੀ ਇਸ ਮਾਫ਼ੀਏ ਵਿਚ ਸ਼ਾਮਲ ਮੰਤਰੀਆਂ ਅਤੇ ਹੋਰ ਲੋਕਾਂ ਦੇ ਚਿਹਰੇ ਸਾਹਮਣੇ ਲਿਆ ਸਕਦੇ ਹਨ।

captain Amarinder Singh  Captain Amarinder Singh

ਈਡੀ ਦੀ ਛਾਪੇਮਾਰੀ ਬਾਰੇ ਬੋਲਦਿਆਂ ਸ਼ਮਸ਼ੇਰ ਸਿੰਘ ਦੂਲੋ ਨੇ ਕਿਹਾ ਕਿ ਬਿਨ੍ਹਾਂ ਕਿਸੇ ਸਬੂਤ ਤੋਂ ਕਿਸੇ ’ਤੇ ਇਲਜ਼ਾਮ ਨਹੀਂ ਲਗਾਉਣੇ ਚਾਹੀਦੇ। ਉਹਨਾਂ ਕਿਹਾ ਕਿ ਈਡੀ ਵੱਲੋਂ ਸਿਰਫ਼ ਇਕ ਨੂੰ ਹੀ ਕਾਬੂ ਕੀਤਾ ਗਿਆ ਹੈ ਹੋਰ ਕਿਸੇ ਨੂੰ ਨਹੀਂ? ਇਸ ਲਈ ਈਡੀ ਨੂੰ ਸਾਰਿਆਂ ਸਾਹਮਣੇ ਸੱਚਾਈ ਰੱਖਣੀ ਚਾਹੀਦੀ ਹੈ।

Shamsher Singh Dullo
Shamsher Singh Dullo

ਇਸ ਤੋਂ ਇਲਾਵਾ ਉਹਨਾਂ ਨੇ ਸਾਬਕਾ ਡੀਜੀਪੀ ਮੁਹੰਮਦ ਮੁਸਤਫ਼ਾ ਦੇ ਬਿਆਨ ਦੀ ਵੀ ਨਿਖੇਧੀ ਕੀਤੀ। ਸ਼ਮਸ਼ੇਰ ਦੂਲੋ ਨੇ ਕਿਹਾ ਕਿ ਇਹ ਬਹੁਤ ਮਾੜੀ ਗੱਲ ਹੈ ਕਿਉਂਕਿ ਮਲੇਰਕੋਟਲਾ ਸ਼ਹਿਰ ਇਕ ਅਜਿਹਾ ਸ਼ਹਿਰ ਹੈ ਜੋ ਇਤਿਹਾਸ ਨਾਲ ਜੁੜਿਆ ਹੋਇਆ ਹੈ, ਕਿਉਂਕਿ ਉੱਥੋਂ ਦੇ ਨਵਾਬ ਨੇ ਗੁਰੂ ਗੋਬਿੰਦ ਸਿੰਘ ਦੇ ਛੋਟੇ ਸਾਹਿਬਜ਼ਾਦਿਆਂ ਲਈ ਹਾਅ ਦਾ ਨਾਅਰਾ ਮਾਰਿਆ ਸੀ। ਸਾਨੂੰ ਸਾਰਿਆਂ ਨੂੰ ਏਕਤਾ ਬਣਾਈ ਰੱਖਣੀ ਚਾਹੀਦੀ ਹੈ। ਵੱਖ ਵੱਖ ਪਾਰਟੀਆਂ ਦੇ ਆਗੂਆਂ ਵਲੋਂ ਟਿਕਟ ਨਾ ਮਿਲਣ ਦੇ ਚਲਦਿਆਂ ਹੋਰ ਪਾਰਟੀਆਂ ਵਿਚ ਸ਼ਾਮਲ ਹੋਣ ਦੇ ਰੁਝਾਨ ਬਾਰੇ ਸ਼ਮਸ਼ੇਰ ਸਿੰਘ ਦੂਲੋਂ ਨੇ ਕਿਹਾ ਕਿ ਹੁਣ ਕਿਸੇ ਵੀ ਪਾਰਟੀ ਵਿਚ ਅਸੂਲ ਨਹੀਂ ਹਨ। ਜੋ ਦਲ ਬਦਲੂ ਹਨ ਉਹ ਆਪਣਾ ਫ਼ਾਇਦਾ ਦੇਖਦੇ ਹਨ। ਹੁਣ ਲੋਕਾਂ ਨੂੰ ਸੁਚੇਤ ਹੋਣ ਦੀ ਜ਼ਰੂਰਤ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM

Rana balachaur Murder News : Kabaddi Coach ਦੇ ਕਤਲ ਦੀ Bambiha gang ਨੇ ਲਈ ਜ਼ਿੰਮੇਵਾਰੀ !

16 Dec 2025 2:54 PM

2 Punjabi youths shot dead in Canada : ਇੱਕ ਦੀ ਗੋ.ਲੀ.ਆਂ ਲੱਗਣ ਨਾਲ ਤੇ ਦੂਜੇ ਦੀ ਸਦਮੇ ਕਾਰਨ ਹੋਈ ਮੌਤ

15 Dec 2025 3:03 PM
Advertisement