ਫਸਲਾਂ ਦੇ ਖਰਾਬੇ ਦੇ ਮੁਆਵਜ਼ੇ ਵੱਜੋਂ ਅਤੇ ਕਿਸਾਨ ਭਲਾਈ ਲਈ 125 ਕਰੋੜ ਰੁਪਏ ਵੰਡੇ: ਮਾਲ ਮੰਤਰੀ

By : GAGANDEEP

Published : Jan 24, 2023, 4:41 pm IST
Updated : Jan 24, 2023, 4:41 pm IST
SHARE ARTICLE
PHOTO
PHOTO

“ਜੋ ਮੁਆਵਜ਼ਾਂ ਪਿਛਲੀਆਂ ਸਰਕਾਰਾਂ ਨੂੰ ਵੰਡਣਾ ਚਾਹੀਦਾ ਸੀ, ਉਹ ਵੀ ਭਗਵੰਤ ਮਾਨ ਨੇ ਦਿੱਤਾ”

 

ਚੰਡੀਗੜ੍ਹ: ਪੰਜਾਬ ਦੇ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕ ਭਲਾਈ ਦੇ ਕਾਰਜ ਬਿਨਾਂ ਭੇਦਭਾਵ ਦੇ ਜਾਰੀ ਰੱਖੇਗੀ। ਉਨ੍ਹਾਂ ਬੀਤੇ ਦਿਨੀਂ ਫਾਜ਼ਿਲਕਾ ਜ਼ਿਲ੍ਹੇ ਵਿਚ ਹੜ੍ਹ ਪੀੜਤਾਂ ਨੂੰ 32 ਕਰੋੜ ਰੁਪਏ ਦੀ ਮੁਆਵਜ਼ਾ ਰਾਸ਼ੀ ਵੰਡਣ ਲਈ ਮੁੱਖ ਮੰਤਰੀ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਫਾਜ਼ਿਲਕਾ ਵਿੱਚ 2020 ‘ਚ ਆਏ ਹੜ੍ਹਾਂ ਦੀ ਮੁਆਵਜ਼ਾਂ ਰਾਸ਼ੀ ਪਿਛਲੀ ਸਰਕਾਰ ਨੂੰ ਵੰਡਣੀ ਚਾਹੀਦੀ ਸੀ ਪਰ ਉਨ੍ਹਾਂ ਮੁਆਵਜ਼ਾਂ ਦੇਣ ਲਈ ਇਕ ਰੁਪਿਆ ਵੀ ਨਹੀਂ ਖਰਚਿਆ।

 ਪੜ੍ਹੋ ਪੂਰੀ ਖਬਰ: ਵਰਕ ਵੀਜ਼ੇ 'ਤੇ ਨਿਊਜ਼ੀਲੈਂਡ ਗਏ ਦੋ ਭਾਰਤੀ ਨੌਜਵਾਨਾਂ ਦੀ ਨਦੀ ਵਿਚ ਡੁੱਬਣ ਨਾਲ ਹੋਈ ਮੌਤ

ਜਿੰਪਾ ਨੇ ਕਿਹਾ ਕਿ ਪਹਿਲੀਆਂ ਸਰਕਾਰਾਂ ਸਿਰਫ ਫੋਕੀ ਬਿਆਨਬਾਜ਼ੀ ਕਰਦੀਆਂ ਸਨ, ਲੋਕ ਭਲਾਈ ਲਈ ਕੋਈ ਕਾਰਜ ਨਹੀਂ ਕੀਤਾ ਜਾਂਦਾ ਸੀ। ਜਦਕਿ ਹੁਣ ਮਾਨ ਸਰਕਾਰ ਦੇ ਵਿਧਾਇਕ ਅਤੇ ਮੰਤਰੀ ਆਮ ਘਰਾਂ ਵਿਚੋਂ ਆਏ ਹਨ ਅਤੇ ਆਮ ਲੋਕਾਂ ਦੀਆਂ ਦੁੱਖ-ਤਕਲੀਫਾਂ ਤੇ ਮੁਸ਼ਕਿਲਾਂ ਨੂੰ ਨੇੜਿਓਂ ਸਮਝਦੇ ਹਨ। ਉਨ੍ਹਾਂ ਕਿਹਾ ਕਿ ਰਵਾਇਤੀ ਸਿਆਸੀ ਪਾਰਟੀਆਂ ਨੇ ਪੰਜਾਬ ਦਾ ਵੱਡੇ ਪੱਧਰ ‘ਤੇ ਨੁਕਸਾਨ ਕੀਤਾ ਹੈ ਪਰ ਮਾਨ ਸਰਕਾਰ ਲੋਕ ਭਲਾਈ ਦੇ ਕਾਰਜ ਬਿਨਾਂ ਕਿਸੇ ਭੇਦਭਾਵ ਦੇ ਪਹਿਲ ਦੇ ਆਧਾਰ ‘ਤੇ ਕਰਵਾਉਣੇ ਜਾਰੀ ਰੱਖੇਗੀ ਤਾਂ ਜੋ ਪੰਜਾਬ ਮੁੜ ਤੋਂ ਖੁਸ਼ਹਾਲ ਹੋਵੇ ਅਤੇ ਤਰੱਕੀ ਕਰ ਸਕੇ।

 ਪੜ੍ਹੋ ਪੂਰੀ ਖਬਰ: ਕੈਬਨਿਟ ਮੰਤਰੀ ਮੀਤ ਹੇਅਰ ਨੇ ਸ਼ਾਹਪੁਰ ਕੰਢੀ ਡੈਮ ਪ੍ਰਾਜੈਕਟ ਦੇ ਕੰਮਕਾਜ ਦਾ ਲਿਆ ਜਾਇਜ਼ਾ

ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਦੀ ਲੋਕ ਕੰਮਾਂ ਪ੍ਰਤੀ ਦ੍ਰਿੜਤਾ ਅਤੇ ਸੁਹਿਰਦਤਾ ਇਸੇ ਗੱਲ ਤੋਂ ਝਲਕਦੀ ਹੈ ਕਿ ਵਿੱਤੀ ਸਾਲ 2022-23 ਦੇ ਪਹਿਲੇ 9 ਮਹੀਨਿਆਂ ਦੌਰਾਨ ਹੀ ਫਸਲਾਂ ਦੇ ਖਰਾਬੇ ਦੇ ਮੁਆਵਜ਼ੇ ਵੱਜੋਂ ਅਤੇ ਕਿਸਾਨ ਭਲਾਈ ਲਈ 125 ਕਰੋੜ ਰੁਪਏ ਵੰਡੇ ਜਾ ਚੁੱਕੇ ਹਨ। ਇਸ ਰਾਸ਼ੀ ਵਿਚ 5 ਕਰੋੜ ਰੁਪਏ ਤੋਂ ਵੀ ਜਿਆਦਾ ਦਾ ਮੁਆਵਜ਼ਾ ਮਕਾਨਾਂ ਨੂੰ ਕਿਸੇ ਕੁਦਰਤੀ ਆਫਤ ਕਾਰਨ ਹੋਏ ਨੁਕਸਾਨ ਦੀ ਪੂਰਤੀ ਵਜੋਂ ਦਿੱਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਹਰ ਵਰਗ ਦੀ ਭਲਾਈ ਲਈ ਸਾਡੀ ਸਰਕਾਰ ਵਚਨਬੱਧ ਹੈ ਅਤੇ ਜਿਹੜੇ ਵਿਸ਼ਵਾਸ ਨਾਲ ਲੋਕਾਂ ਨੇ ਸੇਵਾ ਦਾ ਮੌਕਾ ਦਿੱਤਾ ਹੈ ਉਸ ‘ਤੇ ਖਰਾ ਉਤਰਣ ਦੀ ਭਰਪੂਰ ਕੋਸ਼ਿਸ਼ ਜਾਰੀ ਰਹੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM

Patiala ‘Kidnapper’s’ encounter ਮਾਮਲੇ 'ਚ ਆ ਗਿਆ ਨਵਾਂ ਮੋੜ :Kin allege Jaspreet killed by police | News

26 Apr 2025 5:48 PM

Pahalgam Attack 'ਤੇ ਚੰਡੀਗੜ੍ਹ ਦੇ ਲੋਕਾਂ ਦਾ ਪਾਕਿ 'ਤੇ ਫੁੱਟਿਆ ਗੁੱਸਾ, ਮਾਸੂਮਾਂ ਦੀ ਮੌਤ 'ਤੇ ਜਿੱਥੇ ਦਿਲ 'ਚ ਦਰਦ

25 Apr 2025 5:57 PM
Advertisement